ਵਿਆਹੁਤਾ ਦੀ ਕੁੱਟਮਾਰ ਅਤੇ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ’ਚ ਪਤੀ ਅਤੇ ਉਸ ਦੇ ਦੋਸਤ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਵਿਆਹੁਤਾ ਦੀ ਕੁੱਟਮਾਰ ਕਰਨ ਅਤੇ ਉਸਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਪਤੀ ਅਤੇ ਉਸਦੇ ਦੋਸਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਚਿਮਨੀ ਰੋਡ ਤੇ ਰਹਿਣ ਵਾਲੀ ਔਰਤ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸਦੇ ਪਤੀ ਨਵੀਨ ਕੁਮਾਰ ਅਤੇ ਉਸਦੇ ਦੋਸਤ ਸ਼ੁਭਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ।
ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਵਿਆਹੁਤਾ ਦੀ ਕੁੱਟਮਾਰ ਕਰਨ ਅਤੇ ਉਸਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਪਤੀ ਅਤੇ ਉਸਦੇ ਦੋਸਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਚਿਮਨੀ ਰੋਡ ਤੇ ਰਹਿਣ ਵਾਲੀ ਔਰਤ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸਦੇ ਪਤੀ ਨਵੀਨ ਕੁਮਾਰ ਅਤੇ ਉਸਦੇ ਦੋਸਤ ਸ਼ੁਭਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ 15 ਸਾਲ ਪਹਿਲਾਂ ਉਕਤ ਨਵੀਨ ਨਾਲ ਹੋਈ ਸੀ ਅਤੇ ਨਵੀਨ ਅਕਸਰ ਹੀ ਉਸਦੀ ਕੁੱਟਮਾਰ ਕਰਦਾ ਸੀ। ਉਸ ਦੱਸਿਆ ਕਿ ਨਵੀਨ ਰੋਜ਼ਾਨਾ ਸ਼ਰਾਬ ਪੀ ਕੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਂਦਾ ਸੀ। ਬੀਤੇ ਦਿਨ ਉਸ ਦਾ ਪਤੀ ਆਪਣੇ ਦੋਸਤ ਸ਼ੁਭਮ ਨਾਲ ਘਰ ਆਇਆ ਅਤੇ ਇਹਨਾਂ ਦੋਵਾਂ ਨੇ ਉਥੇ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸ਼ੁਭਮ ਉਸ ਦੇ ਕਮਰੇ ਵਿਚ ਜ਼ਬਰਦਸਤੀ ਦਾਖਲ ਹੋਇਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਸਨੇ ਇਸ ਦਾ ਵਿਰੋਧ ਕੀਤਾ ਅਤੇ ਆਪਣੇ ਪਤੀ ਨੂੰ ਰੋਕਣ ਲਈ ਕਿਹਾ ਤਾਂ ਇਹਨਾਂ ਦੋਵਾਂ ਨੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਰੌਲ਼ੇ ਦੀ ਆਵਾਜ਼ ਸੁਣ ਕੇ ਗਵਾਂਢੀ ਉਥੇ ਆ ਗਏ, ਜਿਸ ’ਤੇ ਇਹ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਏ ਅਤੇ ਉਹ ਆਪਣੇ ਪੇਕੇ ਘਰ ਆ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।