31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਲੜਕੀ ਨਾਲ ਛੇੜਖ਼ਾਨੀ ਦਾ ਵਿਰੋਧ ਕਰਨ ’ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਜ਼ਖਮੀ

ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸੁਭਾਸ਼ ਨਗਰ ਵਿਚ ਲੜਕੀ ਨਾਲ ਛੇੜਖ਼ਾਨੀ ਦਾ ਵਿਰੋਧ ਕਰਨ ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਲੜਕੀ ਦਾ ਚਚੇਰਾ ਭਰਾ ਜ਼ਖਮੀ ਹੋ ਗਿਆ ਜਦਕਿ ਹਮਲਾਵਰਾਂ ਵਲੋਂ ਘਰ ਦੀ ਬੁਰੀ ਤਰ੍ਹਾਂ ਨਾਲ ਭੰਨ-ਤੋੜ ਕੀਤੀ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ ਲੜਕੀ ਦੇ ਚਚੇਰੇ ਭਰਾ ਸਾਗਰ ਸ਼ਰਮਾ ਦੀ ਸ਼ਿਕਾਇਤ ’ਤੇ ਰੋਹਨ ਸਾਹਨੀ ਅਤੇ ਉਸ ਦੇ ਦੋ ਹੋਰ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 31-08-2026
ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸੁਭਾਸ਼ ਨਗਰ ਵਿਚ ਲੜਕੀ ਨਾਲ ਛੇੜਖ਼ਾਨੀ ਦਾ ਵਿਰੋਧ ਕਰਨ ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਲੜਕੀ ਦਾ ਚਚੇਰਾ ਭਰਾ ਜ਼ਖਮੀ ਹੋ ਗਿਆ ਜਦਕਿ ਹਮਲਾਵਰਾਂ ਵਲੋਂ ਘਰ ਦੀ ਬੁਰੀ ਤਰ੍ਹਾਂ ਨਾਲ ਭੰਨ-ਤੋੜ ਕੀਤੀ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ ਲੜਕੀ ਦੇ ਚਚੇਰੇ ਭਰਾ ਸਾਗਰ ਸ਼ਰਮਾ ਦੀ ਸ਼ਿਕਾਇਤ ’ਤੇ ਰੋਹਨ ਸਾਹਨੀ ਅਤੇ ਉਸ ਦੇ ਦੋ ਹੋਰ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਰੋਹਨ ਉਸਦੇ ਚਾਚੇ ਦੀ ਲੜਕੀ ਨਾਲ ਰਸਤੇ ਵਿਚ ਛੇੜਖ਼ਾਨੀ ਕਰਦਾ ਸੀ, ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਅਤੇ ਰੋਹਨ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਕਥਿਤ ਦੋਸ਼ੀ ਉਸ ਨਾਲ ਰੰਜਿਸ਼ ਕਰਨ ਲੱਗ ਪਿਆ। ਇਸ ਰੰਜਿਸ਼ ਦੇ ਤਹਿਤ ਬੀਤੀ ਰਾਤ ਰੋਹਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੇ ਘਰ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ। ਇਹਨਾਂ ਹਮਲਾਵਰਾਂ ਵਲੋਂ ਘਰ ਦੇ ਬਾਹਰ ਖੜੀ ਕਾਰ ਵੀ ਤੋੜ ਦਿੱਤੀ ਅਤੇ ਘਰ ਵਿਚ ਵੀ ਭੰਨ-ਤੋੜ ਕੀਤੀ ਗਈ। ਰੋਲ਼ੇ ਦੀ ਆਵਾਜ਼ ਸੁਣ ਕੇ ਉਥੇ ਲੋਕ ਇਕੱਠੇ ਹੋ ਗਏ, ਜਿਸ ’ਤੇ ਇਹ ਹਮਲਾਵਰ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਰੋਹਨ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਸ਼ਰੇਆਮ ਹੋਈ ਇਲਾਕੇ ਵਿਚ ਗੁੰਡਾਗਰਦੀ ਕਾਰਨ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨ ਕ ਦੀ ਅਤੇ ਗਹਿਣੇ ਚੋਰੀ ਅਗਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਅਤੇ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ’ਚ ਪਤੀ ਅਤੇ ਉਸ ਦੇ ਦੋਸਤ ਖ਼ਿਲਾਫ਼ ਕੇਸ ਦਰਜ
Ad Position 24