ਪੀ.ਡਬਲਯੂ.ਆਰ. ਵਲੋਂ ਧਾਂਦਰਾ ਵਿਖੇ ‘ਰੋਡ ਟੂ ਕ੍ਰਾਂਤੀ’ ਲਾਈਵ ਪ੍ਰੋਰੈਸਲਿੰਗ ਸ਼ੋਅ ਕਰਵਾਇਆ
ਫੁੱਲਾਂਵਾਲ, 30 ਅਗਸਤ (ਦੁੱਗਰੀ)-ਬੀਤੀ ਰਾਤ ਪਿੰਡ ਧਾਂਦਰਾ ਦੇ ਖੇਡ ਗਰਾਊਂਡ ਵਿਖੇ ਪੀ. ਡਬਲਯੂ.
ਫੁੱਲਾਂਵਾਲ, 30 ਅਗਸਤ (ਦੁੱਗਰੀ)-ਬੀਤੀ ਰਾਤ ਪਿੰਡ ਧਾਂਦਰਾ ਦੇ ਖੇਡ ਗਰਾਊਂਡ ਵਿਖੇ ਪੀ.ਡਬਲਯੂ.ਆਰ. ਵਲੋਂ ‘ਰੋਡ ਟੂ ਕ੍ਰਾਂਤੀ’ ਲਾਈਵ ਪ੍ਰੋਰੈਸਲਿੰਗ ਸ਼ੋਅ ਕਰਵਾਇਆ ਗਿਆ, ਜੋ ਮਿੱਥੇ ਸਮੇਂ ਤੋਂ 4 ਘੰਟੇ ਦੀ ਦੇਰੀ ਨਾਲ ਸ਼ੁਰੂ ਹੋਇਆ ਅਤੇ ਇਸ ਮੌਕੇ ਪ੍ਰਬੰਧਾਂ ਦੀ ਵੱਡੀ ਘਾਟ ਵੀ ਰੜਕੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸ਼ਿਰਕਤ ਕਰਨ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਖੇਡ ਸਮਾਗਮ ਅੱਜ ਦੇ ਸਮੇਂ ਦੀ ਮੁੱਖ ਲੋੜ ਹਨ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਹੋਣ ਅਤੇ ਖੇਡ ਮੈਦਾਨਾਂ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਧਾਂਦਰਾ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ ਧਾਂਦਰਾ ਨੇ ਸਮਾਗਮ ਵਿਚ ਪਹੁੰਚੇ ਸਮੂਹ ਖੇਡ ਪ੍ਰੇਮੀਆਂ, ਰੈਸਲਰਾਂ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਿਚ ਅਜਿਹੇ ਖੇਡ ਸਮਾਗਮ ਕਰਵਾਉਣ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਮੰਚ ਪ੍ਰਦਾਨ ਕਰਨਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਅਤੇ ਇਲਾਕੇ ਦੀਆਂ ਮੋਹਤਵਰ ਸ਼ਖ਼ਸੀਅਤਾਂ ਹਾਜ਼ਰ ਸਨ।