ਰਾਸ਼ਟਰੀ ਖੇਡ ਦਿਵਸ ਮੌਕੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਦਿੱਤੀ ਸ਼ਰਧਾਂਜਲੀ
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਰਾਸ਼ਟਰੀ ਖੇਡ ਦਿਵਸ ਦੇ ਮੱਦੇਨਜ਼ਰ ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ.
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਰਾਸ਼ਟਰੀ ਖੇਡ ਦਿਵਸ ਦੇ ਮੱਦੇਨਜ਼ਰ ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ.ਪੀ.ਐਫ਼.ਓ.) ਖੇਤਰੀ ਦਫ਼ਤਰ ਲੁਧਿਆਣਾ ਵਲੋਂ ਅੱਜ ਇਕ ਸਾਈਕਲ ਰੈਲੀ ਦਾ ਪ੍ਰਬੰਧ ਕੀਤਾ ਗਿਆ। ਖੇਤਰੀ ਭਵਿੱਖ ਨਿਧੀ ਕਮਿਸ਼ਨਰ-1 ਸੌਰਭ ਸਵਾਮੀ ਦੀ ਅਗਵਾਈ ਹੇਠ ਇਹ ਰੈਲੀ ਭਵਿੱਖ ਨਿਧੀ ਐਨਕਲੇਵ, ਐਸ.ਬੀ.ਐਸ. ਨਗਰ ਤੋਂ ਸ਼ੁਰੂ ਹੋਈ ਅਤੇ ਲਗਭਗ ਪੂਰੇ ਐਸ.ਬੀ.ਐਸ. ਨਗਰ ਦਾ ਚੱਕਰ ਲਗਾਉਣ ਤੋਂ ਬਾਅਦ ਭਵਿੱਖ ਨਿਧੀ ਐਨਕਲੇਵ ਦੇ ਪਾਰਕ ਵਿਖੇ ਸਮਾਪਤ ਹੋਈ। ਇਸ ਮੌਕੇ ’ਤੇ ਖੇਤਰੀ ਭਵਿੱਖ ਨਿਧੀ ਕਮਿਸ਼ਨਰ-1 ਸੌਰਭ ਸਵਾਮੀ ਨੇ ਇਸ ਸਮਾਗਮ ਵਿਚ ਭਾਗ ਲੈਣ ਵਾਲੇ ਸਾਰੇ ਅਧਿਕਾਰੀਆਂ, ਸਟਾਫ਼ ਮੈਂਬਰਾਂ ਅਤੇ ਬੱਚਿਆਂ ਦਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸੌਰਭ ਸਵਾਮੀ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਦੇ ਭਾਰਤ ਦੇ ਖੇਡਾਂ ਵਿਚ ਯੋਗਦਾਨ ’ਤੇ ਚਾਨਣਾ ਪਾਇਆ। ਉਨ੍ਹਾਂ ਲੋਕਾਂ ਨੂੰ ਖੇਡਾਂ ਨੂੰ ਇਕ ਸਿਹਤਮੰਦ ਜੀਵਨ ਸ਼ੈਲੀ ਦੇ ਹਿੱਸੇ ਵਜੋਂ ਅਪਣਾਉਣ ਅਤੇ ਇਕ ਹੋਰ ਟਿਕਾਊ ਭਵਿੱਖ ਲਈ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਸਵਾਮੀ ਨੇ ਈ.ਪੀ.ਐਫ.ਓ . ਦੇ ਸਾਰੇ ਸਟਾਫ਼ ਮੈਂਬਰਾਂ ਨੂੰ ਵੱਖ-ਵੱਖ ਖੇਡਾਂ ਅਤੇ ਤੰਦਰੁਸਤੀ ਅਭਿਆਸ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨਵੇਂ ਬੱਚਿਆਂ ਨੂੰ ਮੋਬਾਈਲ ਛੱਡ ਕੇ ਖੇਡਾਂ ਵਿਚ ਹਿੱਸਾ ਲੈਣ ਦੀ ਵਕਾਲਤ ਕੀਤੀ। ਖੇਡਾਂ ਸਾਨੂੰ ਸਮਰਪਣ, ਅਨੁਸ਼ਾਸਨ ਅਤੇ ਟੀਮ ਵਰਕ ਸਿਖਾਉਂਦੀਆਂ ਹਨ। ਇਕ ਤੰਦਰੁਸਤ ਮਨ ਸਿਰਫ਼ ਤੰਦਰੁਸਤ ਸਰੀਰ ਪ੍ਰਾਪਤ ਕਰਨ ਤੋਂ ਬਾਅਦ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਸਾਨੂੰ ਧਿਆਨਚੰਦ ਦੇ ਜੀਵਨ ਅਤੇ ਸਫਲਤਾ ਤੋਂ ਪ੍ਰੇਰਿਤ ਹੋਣਾ ਚਾਹੀਦਾ ਹੈ।