31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬਾਬਾ ਨੰਦ ਸਿੰਘ ਦੀ 83ਵੀਂ ਬਰਸੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)- ਗੁਰਦੁਆਰਾ ਨਾਨਕਸਰ ਦੇ ਬਾਨੀ ਧੰਨ ਧੰਨ ਬਾਬਾ ਨੰਦ ਸਿੰਘ ਦੀ 83ਵੀਂ ਬਰਸੀ ’ਤੇ ਸੰਤ ਬਾਬਾ ਲੱਖਾ ਸਿੰਘ ਦੀ ਪ੍ਰੇਰਨਾ ਸਦਕਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਬਿਰਧ ਆਸ਼ਰਮ ਨਾਨਕਸਰ ਕਲੇਰਾਂ ਵਿਖੇ ਬਾਬਾ ਧਰਮਿੰਦਰ ਸਿੰਘ ਦੇ ਸਹਿਯੋਗ ਨਾਲ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)- ਗੁਰਦੁਆਰਾ ਨਾਨਕਸਰ ਦੇ ਬਾਨੀ ਧੰਨ ਧੰਨ ਬਾਬਾ ਨੰਦ ਸਿੰਘ ਦੀ 83ਵੀਂ ਬਰਸੀ ’ਤੇ ਸੰਤ ਬਾਬਾ ਲੱਖਾ ਸਿੰਘ ਦੀ ਪ੍ਰੇਰਨਾ ਸਦਕਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਬਿਰਧ ਆਸ਼ਰਮ ਨਾਨਕਸਰ ਕਲੇਰਾਂ ਵਿਖੇ ਬਾਬਾ ਧਰਮਿੰਦਰ ਸਿੰਘ ਦੇ ਸਹਿਯੋਗ ਨਾਲ ਲਗਾਇਆ ਗਿਆ। ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਸਰੀਰ ਦੇ ਖ਼ੂਨ ਦੇ ਹਿੱਸੇ ਵਿਚੋਂ ਮਰੀਜ਼ਾਂ ਲਈ ਖ਼ੂਨਦਾਨ ਕਰਨ ਵਾਲੇ ਦਾਨੀ ਫ਼ਰਿਸ਼ਤੇ ਹਨ ਅਤੇ ਖ਼ੂਨਦਾਨ ਸਭ ਤੋਂ ਵੱਡਾ ਪਰਉਪਕਾਰ ਦਾ ਮਹਾਂ ਦਾਨ ਹੈ। ਇਸ ਮੌਕੇ ਸੰਤ ਬਾਬਾ ਲੱਖਾ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਸਵਾਮੀ ਅਮਰੇਸ਼ਵਰ ਦਾਸ ਨੇ ਗੁਰਮੇਲ ਸਿੰਘ ਗਰੇਵਾਲ ਦਾਦ ਸਮੇਤ ਖ਼ੂਨਦਾਨ ਕਰਨ ਵਾਲੇ ਪ੍ਰਾਣੀਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦੌਰਾਨ ਇਕੱਤਰ ਕੀਤਾ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਬੱਬੂ ਸਰਾਂ ਬਰੈਂਪਟਨ, ਬਾਦਲ ਜੈਨ,ਬਲਦੇਵ ਸਿੰਘ ਸੰਧੂ, ਦਿਲਬਾਗ ਸਿੰਘ, ਰਾਣਾ ਸਿੰਘ ਗਰੇਵਾਲ ਦਾਦ, ਜਸਪਾਲ ਸਿੰਘ ਗਿੱਲ, ਹਰਬੰਸ ਸਿੰਘ ਫ਼ੌਜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਵਲੋਂ ਬਾਬਾ ਬਕਾਲਾ ਰੈਲੀ ’ਚ ਕਹੀ ਗੱਲ ਨੇ ਕੀਤਾ ਅਸਲ ਸਿਆਸੀ ਸੋਚ ਨੂੰ ਬੇਨਕ... ਅਗਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਮੌਕੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਦਿੱਤੀ ਸ਼ਰਧਾਂਜਲੀ
Ad Position 24