31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮਜ਼ਬੂਤੀ ਲਈ ਲੋਕ ਹੋਏ ਪੱਬਾਂ ਭਾਰ-ਸ਼ਿਵਾਲਿਕ

ਲਾਡੋਵਾਲ, 30 ਅਗਸਤ (ਬਲਬੀਰ ਸਿੰਘ ਰਾਣਾ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮਜ਼ਬੂਤੀ ਲਈ ਪੰਜਾਬ ਦੇ ਲੋਕ ਪੱਬਾਂ ਭਾਰ ਹੋ ਚੁੱਕੇ ਹਨ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ ਤਾਂ ਜੋ ਰਵਾਇਤੀ ਪਾਰਟੀਆਂ ਵਲੋਂ ਪਿੰਡਾਂ ਵਿਚ ਕੀਤੇ ਜਾ ਰਹੇ ਵਿਤਕਰੇ ਹਮੇਸ਼ਾ ਲਈ ਖ਼ਤਮ ਕੀਤੇ ਜਾ ਸਕਣ। ਇਹ ਵਿਚਾਰ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਚਾਹੜਾਂ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਾਜ਼ਰੀਨ ਨਾਲ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 31-08-2026
ਲਾਡੋਵਾਲ, 30 ਅਗਸਤ (ਬਲਬੀਰ ਸਿੰਘ ਰਾਣਾ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮਜ਼ਬੂਤੀ ਲਈ ਪੰਜਾਬ ਦੇ ਲੋਕ ਪੱਬਾਂ ਭਾਰ ਹੋ ਚੁੱਕੇ ਹਨ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ ਤਾਂ ਜੋ ਰਵਾਇਤੀ ਪਾਰਟੀਆਂ ਵਲੋਂ ਪਿੰਡਾਂ ਵਿਚ ਕੀਤੇ ਜਾ ਰਹੇ ਵਿਤਕਰੇ ਹਮੇਸ਼ਾ ਲਈ ਖ਼ਤਮ ਕੀਤੇ ਜਾ ਸਕਣ। ਇਹ ਵਿਚਾਰ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਚਾਹੜਾਂ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਾਜ਼ਰੀਨ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਆਪ ਭਰਵਾਂ ਇਕੱਠ ਰੱਖ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਲੀਡਰਾਂ ਨੂੰ ਬੁਲਾਉਂਦੇ ਹਨ ਤੇ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿਤਾਉਣਗੇ, ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਸੂਝਵਾਨ ਵੋਟਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਕਿੰਨਾ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ’ਤੇ ਠਾਠਾਂ ਮਾਰਦੇ ਭਰਵੇਂ ਇਕੱਠ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਜਿੱਤ ’ਤੇ ਮੋਹਰ ਲਗਾ ਕੇ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਸ਼ਿਵਾਲਿਕ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ 2027 ਦੀਆਂ ਵਿਧਾਨ ਸਭਾ ਚੋਣਾਂ ਲੋਕ ਮੁੱਦਿਆਂ ’ਤੇ ਲੜ ਕੇ ਹਰ ਵਰਗ ਦੇ ਲੋਕਾਂ ਨੂੰ ਬਣਦਾ ਇਨਸਾਫ਼ ਦਿਵਾਏਗਾ , ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ ਨਾਲ ਸਰਬ ਪੱਖੀ ਵਿਕਾਸ ਵੀ ਵਚਨਬਧਤਾ ਨਾਲ ਕਰਵਾਏਗਾ। ਸ਼ਿਵਾਲਿਕ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪੰਜਾਬ ਅੰਦਰ ਇਕੋ ਇਕ ਪਾਰਟੀ ਹੈ, ਜੋ ਰਵਾਇਤੀ ਪਾਰਟੀਆਂ ਦੇ ਵਲੋਂ ਲੋਕਾਂ ਨੂੰ ਦਿੱਤੇ ਹੋਏ ਜ਼ਖ਼ਮਾਂ ’ਤੇ ਮਲ੍ਹਮ ਲਾ ਸਕਦੀ ਹੈ, ਜੇਕਰ ਪੰਜਾਬ ਵਿਚ ਸਾਫ਼ ਸੁਥਰਾ ਰਾਜ ਅਤੇ ਸਹੀ ਨਿਆਂ ਕਰਨ ਵਾਲੀ ਸਰਕਾਰ ਚਾਹੁੰਦੇ ਹੋ ਤਾਂ ਇਕ ਮੌਕਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਜ਼ਰੂਰ ਦਿੱਤਾ ਜਾਵੇ। ਇਸ ਮੌਕੇ ਨਗਰ ਨਿਵਾਸੀਆਂ ਵਲੋਂ ਸ਼ਿਵਾਲਿਕ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਸ਼ਮਸ਼ੇਰ ਸਿੰਘ ਲਾਡੋਵਾਲ, ਸਿਮਰਜੀਤ ਸਿੰਘ, ਹਰਪ੍ਰੀਤ ਸਿੰਘ, ਸੁੱਚਾ ਸਿੰਘ, ਸੁਖਦੇਵ ਸਿੰਘ, ਪ੍ਰਿਤਪਾਲ ਸਿੰਘ, ਧਰਮਵੀਰ ਸਿੰਘ, ਨੰਬਰਦਾਰ ਬੂਟਾ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਹਰਜੋਤ ਸਿੰਘ, ਇੰਦਰਜੀਤ ਸਿੰਘ, ਪ੍ਰਭਜੋਤ ਸਿੰਘ, ਨਾਹਰ ਸਿੰਘ ਕੁਤਬੇਵਾਲ ਅਤੇ ਲਖਵਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਅਰ ਇੰਦਰਜੀਤ ਕੌਰ ਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ’ਚ ਮੈਗਾ ਸਫ਼ਾਈ ਮੁਹਿੰਮ ਦੀ ਕੀਤ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਵਲੋਂ ਬਾਬਾ ਬਕਾਲਾ ਰੈਲੀ ’ਚ ਕਹੀ ਗੱਲ ਨੇ ਕੀਤਾ ਅਸਲ ਸਿਆਸੀ ਸੋਚ ਨੂੰ ਬੇਨਕ...
Ad Position 24