31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਡਾਕਟਰ ਦੀ ਕੁੱਟਮਾਰ ਕਰਨ ਦੇ ਮਾਮਲੇ ’ ਚ ਗੁਆਂਢੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਵਰ ਦੀ ਪੁਲਿਸ ਨੇ ਡਾਕਟਰ ਦੀ ਕੁੱਟ ਮਾਰ ਕਰਨ ਦੇ ਮਾਮਲੇ ਵਿਚ ਉਸਦੇ ਗੁਆਂਢੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਡਾਕਟਰ ਅਰੁਣ ਜੈਨ ਵਾਸੀ ਅਸ਼ੋਕ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਰਾਮ ਵਰਮਾ ਵਾਸੀ ਸਲੇਮ ਟਾਬਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 31-08-2026
ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਵਰ ਦੀ ਪੁਲਿਸ ਨੇ ਡਾਕਟਰ ਦੀ ਕੁੱਟ ਮਾਰ ਕਰਨ ਦੇ ਮਾਮਲੇ ਵਿਚ ਉਸਦੇ ਗੁਆਂਢੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਡਾਕਟਰ ਅਰੁਣ ਜੈਨ ਵਾਸੀ ਅਸ਼ੋਕ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਰਾਮ ਵਰਮਾ ਵਾਸੀ ਸਲੇਮ ਟਾਬਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਅਕਸਰ ਉਸ ਨੂੰ ਜਾਦੂ-ਟੂਣੇ ਕਰਨ ਬਾਰੇ ਕਹਿੰਦਾ ਸੀ ਅਤੇ ਉਸ ਨਾਲ ਗਾਲ਼ੀ-ਗਲੋਚ ਕਰਦਾ ਸੀ। ਉਸ ਨੇ ਦੱਸਿਆ ਕਿ ਬੀਤੇ ਦਿਨ ਵੀ ਕਥਿਤ ਦੋਸ਼ੀ ਨੇ ਉਸ ਨੂੰ ਸੜਕ ‘ਤੇ ਰੋਕ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਕਥਿਤ ਦੋਸ਼ੀ ਬਾਅਦ ਵਿਚ ਉਸ ਨੂੰ ਧਮਕੀਆਂ ਦੇ ਕੇ ਫ਼ਰਾਰ ਹੋ ਗਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਹਫਤਾਵਾਰੀ ਨਾਮ ਸਿਮਰਨ ਸਮਾਗਮ ਸ਼ਹੀਦ... ਅਗਲੀ ਖ਼ਬਰ ਮੇਅਰ ਇੰਦਰਜੀਤ ਕੌਰ ਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ’ਚ ਮੈਗਾ ਸਫ਼ਾਈ ਮੁਹਿੰਮ ਦੀ ਕੀਤ...
Ad Position 24