31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜਵੱਦੀ ਟਕਸਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਹਫਤਾਵਾਰੀ ਨਾਮ ਸਿਮਰਨ ਸਮਾਗਮ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਬੂਟੇ ਵੰਡੇ

ਰਾਏਕੋਟ, 30 ਅਗਸਤ (ਸੁਸ਼ੀਲ) ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਬੁਰਜ ਹਰੀ ਸਿੰਘ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਬੂਟਿਆਂ ਦਾ ਲੰਗਰ ਲਗਾਇਆ ਗਿਆ। ਇਹ ਉਪਰਾਲਾ ਯੂਥ ਆਗੂ ਅਤੇ ਬਲਾਕ ਸੰਮਤੀ ਮੈਂਬਰ ਪਰਦੀਪ ਗਰੇਵਾਲ ਦੀ ਅਗਵਾਈ ਹੇਠ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਰਾਏਕੋਟ, 30 ਅਗਸਤ (ਸੁਸ਼ੀਲ) ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਬੁਰਜ ਹਰੀ ਸਿੰਘ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਬੂਟਿਆਂ ਦਾ ਲੰਗਰ ਲਗਾਇਆ ਗਿਆ। ਇਹ ਉਪਰਾਲਾ ਯੂਥ ਆਗੂ ਅਤੇ ਬਲਾਕ ਸੰਮਤੀ ਮੈਂਬਰ ਪਰਦੀਪ ਗਰੇਵਾਲ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਕਲੱਬ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੂੰ ਮੁਫ਼ਤ ਬੂਟੇ ਵੰਡੇ ਗਏ। ਸੰਮਤੀ ਮੈਂਬਰ ਪਰਦੀਪ ਸਿੰਘ ਗਰੇਵਾਲ ਨੇ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੇ ਘਰ, ਖੇਤ, ਸਾਂਝੀਆਂ ਥਾਵਾਂ ਜਾਂ ਹੋਰ ਢੁਕਵੀਂ ਜਗ੍ਹਾ ’ਤੇ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਵੇ ਅਤੇ ਉਸ ਦੀ ਨਿਯਮਤ ਤੌਰ ’ਤੇ ਦੇਖਭਾਲ ਕਰੇ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਵੱਡਾ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਗਰੇਵਾਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਅਜਿਹੇ ਉਪਰਾਲਿਆਂ ਨਾਲ ਜਿੱਥੇ ਵਾਤਾਵਰਨ ਦੀ ਸੰਭਾਲ ਹੁੰਦੀ ਹੈ, ਉੱਥੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਸਾਫ਼ ਹਵਾ ਅਤੇ ਹਰਾ-ਭਰਾ ਵਾਤਾਵਰਨ ਯਕੀਨੀ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸੁਖਦੀਪ ਗਰੇਵਾਲ, ਨਿਸ਼ਾਨ ਗਰੇਵਾਲ, ਬਲਵਿੰਦਰ ਗਰੇਵਾਲ, ਸਿੰਗਾਰਾ ਰਾਣੂ, ਵਿੱਕੀ ਸਿੰਘ, ਅਰਸ਼ਦੀਪ ਸਿੰਘ, ਦੀਪਾ ਬੁਰਜ, ਜੋਤ ਬੁਰਜ, ਗੋਰਬ ਸਿੰਘ, ਗੈਰੀ ਸਿੰਘ, ਗੋਰਾ, ਕਿੰਦਾ ਅਤੇ ਗਗਨ ਸਮੇਤ ਕਲੱਬ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਡਾਕਟਰ ਦੀ ਕੁੱਟਮਾਰ ਕਰਨ ਦੇ ਮਾਮਲੇ ’ ਚ ਗੁਆਂਢੀ ਖ਼ਿਲਾਫ਼ ਕੇਸ ਦਰਜ
Ad Position 24