31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਵਲੋਂ ਬਾਬਾ ਬਕਾਲਾ ਰੈਲੀ ’ਚ ਕਹੀ ਗੱਲ ਨੇ ਕੀਤਾ ਅਸਲ ਸਿਆਸੀ ਸੋਚ ਨੂੰ ਬੇਨਕਾਬ-ਹਰਪ੍ਰੀਤ ਸਿੰਘ ਸਿੰਮਕ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸੰਬੰਧੀ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਫ਼ਲਦਾਰ ਤੇ ਛਾਂਦਾਰ ਬੂਟੇ ਵੰਡੇ ਰਾਏਕੋਟ, 30 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਮੁੱਖ ਰੱਖਦਿਆਂ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਤਹਿਤ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ.) ਰਾਏਕੋਟ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸੰਬੰਧੀ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਫ਼ਲਦਾਰ ਤੇ ਛਾਂਦਾਰ ਬੂਟੇ ਵੰਡੇ ਰਾਏਕੋਟ, 30 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਮੁੱਖ ਰੱਖਦਿਆਂ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਤਹਿਤ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ.) ਰਾਏਕੋਟ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਸਬੰਧੀ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਡਾ. ਕੁਲਵਿੰਦਰ ਸਿੰਘ ਇੰਗਲੈਂਡ ਵਾਲਿਆਂ ਦੇ ਯਤਨਾਂ ਸਦਕਾ ਅਤੇ ਸੁਸਾਇਟੀ ਦੇ ਚੇਅਰਮੈਨ ਮਾ. ਪ੍ਰੀਤਮ ਸਿੰਘ ਬਰ੍ਹਮੀ ਦੀ ਅਗਵਾਈ ਹੇਠ ਮੁਫ਼ਤ ਬੂਟੇ ਵੰਡੇ ਗਏ। ਜਿਸ ਵਿਚ ਤਰਸੇਮ ਸਿੰਘ ਬਲਿਆਲ ਮੈਨੇਜਰ ਗੁਰਦੁਆਰਾ ਟਾਹਲੀਆਣਾ ਸਾਹਿਬ ਅਤੇ ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ ਵਲੋਂ ਸੰਗਤਾਂ ਨੂੰ ਵੱਖ-ਵੱਖ ਕਿਸਮਾਂ ਦੇ ਫ਼ਲਦਾਰ ਅਤੇ ਛਾਂਦਾਰ ਬੂਟੇ ਵੰਡੇ ਗਏ ਅਤੇ ਉਨ੍ਹਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੁਸਾਇਟੀ ਦੇ ਚੇਅਰਮੈਨ ਮਾ. ਪ੍ਰੀਤਮ ਸਿੰਘ ਬਰ੍ਹਮੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਬੂਟੇ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਵਾਤਾਵਰਨ ਦਾ ਪ੍ਰਦੂਸ਼ਣ ਦਿਨੋ-ਦਿਨ ਵਧ ਰਿਹਾ ਹੈ, ਜਿਸ ਨੂੰ ਰੋਕਣ ਲਈ ਹਰ ਇਕ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਰਲ-ਮਿਲਕੇ ਇਹ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਚੰਗਾ ਸਮਾਜ ਸਿਰਜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਪਿਛਲੇ ਕਈ ਸਾਲਾਂ ਤੋਂ ਵਾਤਾਵਰਨ ਦੇ ਖੇਤਰ ਵਿਚ ਲਗਾਤਾਰ ਕੰਮ ਕਰ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਇਸ ਮੌਕੇ ਲੈਕਚਰਾਰ ਦਰਸ਼ਨ ਸਿੰਘ ਡਾਂਗੋਂ, ਜਗਦੀਸ਼ ਸਿੰਘ ਲੋਹਟਬੱਦੀ, ਮਾ. ਗੁਰਮੇਲ ਸਿੰਘ, ਸਾਬਰ ਅਲੀ ਬਰ੍ਹਮੀ, ਕੁਲਵਿੰਦਰ ਸਿੰਘ, ਜਗਜੀਤ ਸਿੰਘ ਹੈਪੀ, ਹਰਜੀਤ ਸਿੰਘ ਸਰਾਂ, ਗੁਰਚੇਤ ਸਿੰਘ, ਗੁਲਾਬ ਸਿੰਘ, ਰਾਜਪਾਲ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵਿਫ਼ਟ ਕਾਰ ਅਤੇ ਟਰੈਕਟਰ ਵਿਚਕਾਰ ਟੱਕਰ , ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਯੂਨੀਅਨ ਦੀ ਮੀਟਿੰਗ ਹੋਈ
Ad Position 24