31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸਮਾਗਮ

ਲਾਡੋਵਾਲ, 30 ਅਗਸਤ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਜਾਗਤ ਜੋਤ, ਚਵਰ ਤਖਤ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ, ਦੂਰੋਂ ਨੇੜੋਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੇਸ਼ ਵਿਦੇਸ਼ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਿੰਘਾ ਸ਼ਹੀਦਾਂ ਆਲੋਵਾਲ ਵਿਖੇ ਹਫ਼ਤਾਵਾਰੀ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸੰਗਤਾਂ ਵਲੋਂ ਖ਼ੁਸ਼ੀਆਂ ਅਤੇ ਚਾਵਾਂ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਲਾਡੋਵਾਲ, 30 ਅਗਸਤ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਜਾਗਤ ਜੋਤ, ਚਵਰ ਤਖਤ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ, ਦੂਰੋਂ ਨੇੜੋਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੇਸ਼ ਵਿਦੇਸ਼ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਿੰਘਾ ਸ਼ਹੀਦਾਂ ਆਲੋਵਾਲ ਵਿਖੇ ਹਫ਼ਤਾਵਾਰੀ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸੰਗਤਾਂ ਵਲੋਂ ਖ਼ੁਸ਼ੀਆਂ ਅਤੇ ਚਾਵਾਂ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪਵਿੱਤਰ ਬਾਣੀ ਦੇ ਸ਼ਬਦ ਗਾਇਣ ਕਰਕੇ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਦਾਨੀ ਪੁਰਸ਼ਾਂ ਨੂੰ ਗੁਰੂ ਘਰ ਦਾ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਭਾਈ ਗੁਰਮੇਲ ਸਿੰਘ, ਭਾਈ ਓਂਕਾਰ ਸਿੰਘ, ਬਲਦੇਵ ਸਿੰਘ, ਨਿਸ਼ਾਨ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। 30 ਐਲਡੀਐਚ29 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਹਾਜ਼ਰ ਸੰਗਤਾਂ। ਤਸਵੀਰ-ਬਲਬੀਰ ਸਿੰਘ ਰਾਣਾ
Ad Position 22
No active advertisement
ਪਿਛਲੀ ਖ਼ਬਰ ਮਨ ਕੀ ਬਾਤ ਨੇ ਦੇਸ਼ ਵਾਸੀਆਂ ਨੂੰ ਰਾਸ਼ਟਰ ਨਿਰਮਾਣ ਨਾਲ ਜੋੜਿਆ-ਕਮਲਜੋਤ ਸਿੰਘ ਚੀਨੂ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਕਾਂਗਰਸ ਨੇ ਕੱਢਿਆ ਰੋਸ ਮਾਰਚ ਪੰਜਾਬ ਕਾਂਗਰਸ ਅੱਜ ਲੁਧਿਆਣਾ ’ਚ ਮਨਾਏਗੀ...
Ad Position 24