31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖਰੜ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਸੇਵਾ ਤੇ ਭਗਤੀ ਦਾ ਮੁਜੱਸਮਾ ਸਨ, ਜਿਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮੁੱਚੀ ਲੋਕਾਈ ਨੂੰ ਪ੍ਰਭੂ ਭਗਤੀ ਦਾ ਉਪਦੇਸ਼ ਦਿੱਤਾ, ਜਿਸ ਸਦਕਾ ਸਮੁੱਚੇ ਸੰਸਾਰ ਅੰਦਰ ਉਨ੍ਹਾਂ ਦਾ ਤਪ ਅਸਥਾਨ ਗੁਰਦੁਆਰਾ ਨਾਨਕਸਰ ਕਲੇਰਾਂ ਨੂੰ ਭਗਤੀ ਦੇ ਘਰ ਵਜੋਂ ਜਾਣਿਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 31-08-2026
ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖਰੜ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਸੇਵਾ ਤੇ ਭਗਤੀ ਦਾ ਮੁਜੱਸਮਾ ਸਨ, ਜਿਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮੁੱਚੀ ਲੋਕਾਈ ਨੂੰ ਪ੍ਰਭੂ ਭਗਤੀ ਦਾ ਉਪਦੇਸ਼ ਦਿੱਤਾ, ਜਿਸ ਸਦਕਾ ਸਮੁੱਚੇ ਸੰਸਾਰ ਅੰਦਰ ਉਨ੍ਹਾਂ ਦਾ ਤਪ ਅਸਥਾਨ ਗੁਰਦੁਆਰਾ ਨਾਨਕਸਰ ਕਲੇਰਾਂ ਨੂੰ ਭਗਤੀ ਦੇ ਘਰ ਵਜੋਂ ਜਾਣਿਆ ਜਾਂਦਾ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਸੰਤ ਬਾਬਾ ਨੰਦ ਸਿੰਘ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ ਨੂੰ ਸਮੁੱਚੀ ਮਾਨਵਤਾ ਤੱਕ ਪਹੁੰਚਾਉਣ ਦੀ। ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਾਂਝੇ ਤੌਰ ’ਤੇ ਗੁਰੂ ਘਰ ਦੇ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਅੰਦਰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ ਕਰਵਾਇਆ ਅਗਲੀ ਖ਼ਬਰ ਲਾਪਰਵਾਹੀ ਕਾਰਨ ਰੋਜ਼ਾਨਾ ਲੱਖਾਂ ਲੀਟਰ ਪਾਣੀ ਹੋ ਰਿਹਾ ਹੈ ਬਰਬਾਦ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿਗ ਰਿਹਾ-ਘਰਾਂ...
Ad Position 24