31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਹੌਜ਼ਰੀ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰਾਮਗੜ੍ਹ ਵਿਚ ਚੋਰ ਇਕ ਹੌਜ਼ਰੀ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਐਨ.

Ad Position 21
No active advertisement
ਅਜੀਤ ਡੈਸਕ 01-09-2026
ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰਾਮਗੜ੍ਹ ਵਿਚ ਚੋਰ ਇਕ ਹੌਜ਼ਰੀ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਐਨ.ਪੀ. ਟੈਕਸਟਾਈਲ ਦੇ ਸੁਪਰਵਾਈਜ਼ਰ ਪਿੰਕੂ ਪੁੱਤਰ ਲਛਮਣ ਰਾਏ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰ ਉਸ ਦੀ ਹੌਜ਼ਰੀ ਦੇ ਤਾਲੇ ਤੋੜ ਕੇ ਦਾਖਲ ਹੋਏ ਅਤੇ ਉੱਥੇ 8 ਲੱਖ ਰੁਪਏ ਮੁੱਲ ਦਾ ਧਾਗਾ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਚੋਰਾਂ ਦਾ ਸੁਰਾਗ ਨਹੀਂ ਲੱਗਾ ਹੈ। ਪੁਲਿਸ ਨੇ ਚੋਰਾਂ ਦੇ ਸੁਰਾਗ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਸਹਿਤ ਮਨਾਇਆ ਅਗਲੀ ਖ਼ਬਰ ਸਵ . ਬੇਅੰਤ ਸਿੰਘ ਦੀ ਬਰਸੀ ਮੌਕੇ ਰਾਜਪਾਲ ਨੇ ਚੁਕਾਈ ਪੰਜਾਬ ਨੂੰ ‘ ਨਸ਼ਾ ਮੁਕਤ ’ ਬਣਾਉਣ ਦੀ ਸਹੁੰ
Ad Position 24