01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਸਹਿਤ ਮਨਾਇਆ

ਇਆਲੀ/ਥਰੀਕੇ, 31 ਅਗਸਤ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ। ਇਸ ਦੌਰਾਨ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ਅੰਦਰ ਗੁਰੂ ਘਰ ਦੇ ਹਜ਼ੂਰੀ ਕਥਾ ਵਾਚਕ ਭਾਈ ਹਰਮੀਤ ਸਿੰਘ ਨੇ ਕਥਾ ਵਿਚਾਰਾਂ ਅਤੇ ਹਜ਼ੂਰੀ ਰਾਗੀ ਭਾਈ ਅਮਨਿੰਦਰ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 01-09-2026
ਇਆਲੀ/ਥਰੀਕੇ, 31 ਅਗਸਤ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ। ਇਸ ਦੌਰਾਨ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ਅੰਦਰ ਗੁਰੂ ਘਰ ਦੇ ਹਜ਼ੂਰੀ ਕਥਾ ਵਾਚਕ ਭਾਈ ਹਰਮੀਤ ਸਿੰਘ ਨੇ ਕਥਾ ਵਿਚਾਰਾਂ ਅਤੇ ਹਜ਼ੂਰੀ ਰਾਗੀ ਭਾਈ ਅਮਨਿੰਦਰ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ। ਇਸ ਉਪਰੰਤ ਭਾਈ ਅਵਤਾਰ ਸਿੰਘ ਨੇ ਅਰਦਾਸ ਕੀਤੀ ਅਤੇ ਭਾਈ ਮਨਜੀਤ ਸਿੰਘ ਨੇ ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਾਇਆ। ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਘੁਮਾਣ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਜਗਦੀਪ ਸਿੰਘ ਭੱਠਲ, ਮਾਸਟਰ ਬਲਰਾਜ ਸਿੰਘ, ਗੁਰਮੀਤ ਸਿੰਘ ਕੋਚਰ, ਦਵਿੰਦਰ ਸਿੰਘ ਮਾਨ, ਜਥੇਦਾਰ ਚਰਨ ਸਿੰਘ, ਰਤਨ ਚੋਪੜਾ, ਅਵਤਾਰ ਸਿੰਘ ਨਿਰਬਾਣ, ਭੁਪਿੰਦਰ ਸਿੰਘ ਕਾਕਾ, ਕੁਲਜੀਤ ਸਿੰਘ ਕਾਕਾ, ਦਵਿੰਦਰ ਸਿੰਘ ਟੀਟੂ, ਗੁਰਦੇਵ ਸਿੰਘ ਤੋ ਇਲਾਵਾ ਸੰਗਤਾਂ ਨੇ ਵੱਡੀ ਗਿਣਤੀ ਗੁਰੂ ਘਰ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਸਪਤਾਹਿਕ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਹੌਜ਼ਰੀ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ
Ad Position 24