ਐਸ.ਸੀ.ਡੀ. ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਮਾਰੀਆਂ ਮੱਲਾਂ
ਲੁਧਿਆਣਾ, 31 ਅਗਸਤ (ਜਸਵਿੰਦਰ ਸਿੰਘ)-ਐਸ. ਸੀ.
ਲੁਧਿਆਣਾ, 31 ਅਗਸਤ (ਜਸਵਿੰਦਰ ਸਿੰਘ)-ਐਸ.ਸੀ.ਡੀ. ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਬੀ.ਬੀ.ਏ. (ਬਿਜ਼ਨਸ ਇਨੋਵੇਸ਼ਨ ਐਂਡ ਐਂਟਰਪ੍ਰਿਨਿਊਰਸ਼ਿਪ) ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਪਹਿਲੇ ਸਮੈਸਟਰ ਵਿਚ ਮਾਨਵਜੀਤ ਸਿੰਘ ਨੇ ਤੀਜਾ ਸਥਾਨ ਅਤੇ ਗਰਵ ਟੰਡਨ ਨੇ ਪੰਜਵਾਂ ਸਥਾਨ ਹਾਸਲ ਕੀਤਾ। ਤੀਜੇ ਸਮੈਸਟਰ ਵਿਚ ਨਿਮੇਸ਼ ਗੁਪਤਾ ਨੇ ਪਹਿਲਾ ਸਥਾਨ ਅਤੇ ਰਾਘਵ ਧੀਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਚੌਥੇ ਸਮੈਸਟਰ ਦੇ ਨਤੀਜੇ ਵੀ ਬੇਹੱਦ ਸ਼ਾਨਦਾਰ ਰਹੇ। ਰਾਘਵ ਧੀਰ ਨੇ ਦੂਜਾ ਸਥਾਨ, ਨਿਮੇਸ਼ ਗੁਪਤਾ ਅਤੇ ਪੁਨੀਤ ਮਿੱਤਲ ਨੇ ਤੀਜਾ ਸਥਾਨ, ਜਦਕਿ ਅਭਿਸ਼ੇਕ ਬੈਰੀ ਨੇ ਚੌਥਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਸ਼ਰਨ ਜੀਤ ਸਿੰਘ ਸੰਧੂ ਅਤੇ ਵਾਈਸ ਪ੍ਰਿੰਸੀਪਲ ਡਾ. ਪੂਨਮ ਮਹਾਜਨ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਫੈਕਲਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਬੀ.ਬੀ.ਏ. ਵਿਭਾਗ ਦੀ ਫੈਕਲਟੀ ਮੈਂਬਰ ਪੂਜਾ, ਟਿਪਸੀ, ਡਾ. ਸ਼ੀਨੂ, ਡਾ. ਮਨਪ੍ਰੀਤ, ਦੀਪਸ਼ੀ ਅਤੇ ਜੋਤੀ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੱਤੀ। ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਦੇ ਨਾਲ-ਨਾਲ ਬੀ.ਬੀ.ਏ. ਬਿਜ਼ਨਸ ਇਨੋਵੇਸ਼ਨ ਐਂਡ ਐਂਟਰਪ੍ਰਿਨਿਊਰਸ਼ਿਪ ਵਿਚ ਗੁਣਵੱਤਾਪੂਰਨ ਸਿੱਖਿਆ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।