01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਪਰਿੰਗ ਡੇਲ ਪਬਲਿਕ ਸਕੂਲ ਦੇ ਤਾਇਕਵਾਂਡੋ ਖਿਡਾਰੀਆਂ ਦੀ ਧਾਕ

ਲੁਧਿਆਣਾ, 31 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਦੇ ਤਾਇਕਵਾਂਡੋ ਖਿਡਾਰੀਆਂ ਨੇ 70ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਵਿਚ ਅਨਮੋਲ ਕੁਮਾਰ ਅਤੇ ਨੈਨਸੀ ਰਾਣਾ ਨੇ ਸੋਨ ਤਗਮੇ ਜਿੱਤੇ ਕੇ ਸੂਬਾ ਪੱਧਰ ਲਈ ਕੁਆਲੀਫ਼ਾਈ ਕੀਤਾ।

Ad Position 21
No active advertisement
ਅਜੀਤ ਡੈਸਕ 01-09-2026
ਲੁਧਿਆਣਾ, 31 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਦੇ ਤਾਇਕਵਾਂਡੋ ਖਿਡਾਰੀਆਂ ਨੇ 70ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਵਿਚ ਅਨਮੋਲ ਕੁਮਾਰ ਅਤੇ ਨੈਨਸੀ ਰਾਣਾ ਨੇ ਸੋਨ ਤਗਮੇ ਜਿੱਤੇ ਕੇ ਸੂਬਾ ਪੱਧਰ ਲਈ ਕੁਆਲੀਫ਼ਾਈ ਕੀਤਾ। ਚਾਂਦੀ ਦੇ ਤਗਮੇ ਜਿੱਤਣ ਵਾਲੀਆਂ ਵਿਚ ਮਹਿਜਬੀਨ ਖ਼ਾਤੂਨ, ਨਵਿਆ ਯਾਦਵ, ਅਰਸ਼ਦੀਪ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਸ਼ਾਮਲ ਹਨ. ਜਦਕਿ ਕਾਂਸੀ ਦੇ ਤਗਮੇ ਅਸ਼ੀਸ਼ ਕੁਮਾਰ, ਰਾਜਵੀਰ ਸਿੰਘ, ਆਰੀਅਨ ਸ਼ਰਮਾ, ਸੂਰਿਆ ਜੈਸਵਾਲ, ਸ਼ਿਵਾਨੀ, ਅਨਵੀ ਚੌਧਰੀ, ਸਹਿਜਪ੍ਰੀਤ ਕੌਰ ਅਤੇ ਅੰਮ੍ਰਿਤਾ ਕੁਮਾਰੀ ਨੇ ਹਾਸਲ ਕੀਤੇ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੀਆਂ ਸੂਬਾ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਡਾਇਰੈਕਟਰ ਮਨਦੀਪ ਵਾਲੀਆ ਅਤੇ ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਨੇ ਵੀ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੋ ਕਾਰਾਂ ਦੇ ਸ਼ੀਸ਼ੇ ਤੋੜ ਕੇ ਲੈਪਟਾਪ ਅਤੇ ਹਜ਼ਾਰਾਂ ਦੀ ਨਕਦੀ ਚੋਰੀ ਅਗਲੀ ਖ਼ਬਰ ਸਿਵਲ ਹਸਪਤਾਲ ’ਚ ਲਾਸ਼ ਦੇਣ ਬਦਲੇ 5000 ਰੁਪਏ ਦੀ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ
Ad Position 24