ਸਮਾਜ ਸੇਵੀ ਗੁਰਦੀਪ ਸਿੰਘ ਗਰਚਾ ਨੂੰ ਸਦਮਾ, ਪਿਤਾ ਦਾ ਦਿਹਾਂਤ
ਢੰਡਾਰੀ ਕਲਾਂ/ਲੁਧਿਆਣਾ, 31 ਅਗਸਤ (ਜਸਵੀਰ ਸਿੰਘ ਬੰਗਾ)-ਸਮਾਜ ਸੇਵਕ ਗੁਰਦੀਪ ਸਿੰਘ ਗਰਚਾ ਅਤੇ ਗਰਚਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਸੰਤੋਖ ਸਿੰਘ ਗਰਚਾ (87 ਸਾਲ) ਵਾਹਿਗੁਰੂ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ। ਸਵ: ਸੰਤੋਖ ਸਿੰਘ ਗਰਚਾ ਢੰਡਾਰੀ ਖੁਰਦ ਦੇ ਸਰਪੰਚ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ, ਜਿਸ ਕਾਰਨ ਪਿੰਡ ਦੇ ਲੋਕ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਸਨ।
ਢੰਡਾਰੀ ਕਲਾਂ/ਲੁਧਿਆਣਾ, 31 ਅਗਸਤ (ਜਸਵੀਰ ਸਿੰਘ ਬੰਗਾ)-ਸਮਾਜ ਸੇਵਕ ਗੁਰਦੀਪ ਸਿੰਘ ਗਰਚਾ ਅਤੇ ਗਰਚਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਸੰਤੋਖ ਸਿੰਘ ਗਰਚਾ (87 ਸਾਲ) ਵਾਹਿਗੁਰੂ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ। ਸਵ: ਸੰਤੋਖ ਸਿੰਘ ਗਰਚਾ ਢੰਡਾਰੀ ਖੁਰਦ ਦੇ ਸਰਪੰਚ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ, ਜਿਸ ਕਾਰਨ ਪਿੰਡ ਦੇ ਲੋਕ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਸਨ। ਇਕ ਉੱਨਤ ਕਿਸਾਨ ਅਤੇ ਸਫਲ ਕਾਰੋਬਾਰੀ ਸਵ: ਸੰਤੋਖ ਸਿੰਘ ਗਰਚਾ ਦਾ ਅੰਤਿਮ ਸੰਸਕਾਰ ਢੰਡਾਰੀ ਖੁਰਦ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਗੁਰਦੀਪ ਸਿੰਘ ਗਰਚਾ ਨੇ ਦਿਖਾਈ। ਇਸ ਮੌਕੇ ਸਵ: ਸੰਤੋਖ ਸਿੰਘ ਗਰਚਾ ਦਾ ਪੋਤਾ ਯਤਿਨ ਗਰਚਾ, ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਗਰਚਾ ਬੋਪਾਰਾਏ, ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ, ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਅਤੇ ਸਿਆਸੀ ਜਥੇਬੰਦੀਆਂ ਦੇ ਆਗੂਆਂ ਨੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।