01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਮਹਿੰਦਰ ਦੋਸਾਂਝ ਦੇ ਦੇਹਾਂਤ ’ਤੇ ਅਫ਼ਸੋਸ ਪ੍ਰਗਟ

ਲੁਧਿਆਣਾ, 31 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ, ਉੱਘੇ ਸਫਲ ਕਿਸਾਨ ਮਹਿੰਦਰ ਸਿੰਘ ਦੋਸਾਂਝ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-09-2026
ਲੁਧਿਆਣਾ, 31 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ, ਉੱਘੇ ਸਫਲ ਕਿਸਾਨ ਮਹਿੰਦਰ ਸਿੰਘ ਦੋਸਾਂਝ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਚ ਨਵੀਆਂ ਪਿਰਤਾਂ ਪਾਉਣ, ਪੇਂਡੂ ਵਿਕਾਸ, ਵਾਤਾਵਰਨ ਅਤੇ ਸਮਾਜ ਸੇਵਾ ਨਾਲ ਜੁੜਿਆ ਅਗਾਂਹਵਧੂ ਪੰਜਾਬੀ ਬੋਲੀ, ਸਭਿਆਚਾਰ ਨੂੰ ਸਮਰਪਿਤ ਕਿਸਾਨ ਮਹਿੰਦਰ ਦੋਸਾਂਝ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਬਣਿਆ ਰਹੇਗਾ। ਡਾ. ਪਾਲ ਕੌਰ ਨੇ ਕਿਹਾ ਕਿ ਪੰਜਾਬੀ ਲੇਖਕ ਅਤੇ ਲਿਖਾਰੀ ਸਭਾ ਜਗਤਪੁਰ ਦੇ ਬਾਨੀ ਮਹਿੰਦਰ ਦੋਸਾਂਝ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿੱਤ, ਕਿਸਾਨੀ ਅਤੇ ਪੇਂਡੂ ਸਮਾਜ ਲਈ ਵੱਡਾ ਘਾਟਾ ਹੈ। ਡਾ. ਗੁਲਜ਼ਾਰ ਪੰਧੇਰ ਨੇ ਕਿਹਾ ਕਿ ਮਹਿੰਦਰ ਦੋਸਾਂਝ ਨੇ ਦਿਸ਼ਾ, ਕਿਰਤ ਲਾਲ ਜੁੜੇ ਰਿਸ਼ਤੇ, ਰੌਸ਼ਨੀ ਦੀ ਭਾਲ ਅਤੇ ਯਾਦਾਂ ਪਾਕਿਸਤਾਨ ਦੀਆਂ ਵਰਗੀਆਂ ਰਚਨਾਵਾਂ ਰਾਹੀਂ ਪੰਜਾਬੀ ਸਾਹਿੱਤ ਨੂੰ ਆਪਣੀ ਸਿਰਜਣਾਤਮਿਕ ਦੇਣ ਦਿੱਤੀ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪ੍ਰਿੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਆਦਿ ਵੀ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਵਿਗੜਦੀ ਕਾਨੂੰਨ ਵਿਵਸਥਾ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਮਾਜ ਸੇਵੀ ਗੁਰਦੀਪ ਸਿੰਘ ਗਰਚਾ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24