31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਜਤਿੰਦਰ ਸਿੰਘ ਵਾਸੀ ਇਸਲਾਮ ਗੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 01-09-2026
ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਜਤਿੰਦਰ ਸਿੰਘ ਵਾਸੀ ਇਸਲਾਮ ਗੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਅਤੇ ਵੱਖ-ਵੱਖ ਥਾਵਾਂ ’ਤੇ ਲਿਜਾ ਕੇ ਉਸ ਨਾਲ ਜਬਰ ਜਨਾਹ ਕੀਤਾ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾਂਦਾ ਹੈ। ਪੁਲਿਸ ਵਲੋਂ ਪੀੜਤ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਟੀ. ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ’ਤੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵਿਗੜਦੀ ਕਾਨੂੰਨ ਵਿਵਸਥਾ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ
Ad Position 24