ਭਾਕਿਯੂ ਏਕਤਾ ਉਗਰਾਹਾਂ ਵਲੋਂ ਲਗਾਇਆ ਪੱਕਾ ਮੋਰਚਾ ਦੂਸਰੇ ਦਿਨ ਵੀ ਜਾਰੀ
ਲੁਧਿਆਣਾ, 31 ਅਗਸਤ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਇਆ ਪੱਕਾ ਮੋਰਚਾ ਦੂਸਰੇ ਦਿਨ ਵਿਚ ਸ਼ਾਮਿਲ ਹੋ ਗਿਆ। ਮੋਰਚੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਨੇ ਕਿਹਾ ਕਿ ਸਰਕਾਰਾਂ ਵਲੋਂ ਕਿਸਾਨਾਂ- ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੀ ਗਏ।
ਲੁਧਿਆਣਾ, 31 ਅਗਸਤ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਇਆ ਪੱਕਾ ਮੋਰਚਾ ਦੂਸਰੇ ਦਿਨ ਵਿਚ ਸ਼ਾਮਿਲ ਹੋ ਗਿਆ। ਮੋਰਚੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਨੇ ਕਿਹਾ ਕਿ ਸਰਕਾਰਾਂ ਵਲੋਂ ਕਿਸਾਨਾਂ- ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੀ ਗਏ। ਮੰਗਾਂ ਸੁਣਨ ਦੀ ਬਜਾਏ ਡਾਂਗਾਂ ਨਾਲ ਨਿਵਾਜਿਆ ਜਾ ਰਿਹਾ ਹੈ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਭਾਰਤ ਅਮਰੀਕਾ ਮੁਕਤ ਵਪਾਰ ਰੱਦ ਕੀਤਾ ਜਾਵੇ, ਸੋਧੀ ਲੈਂਡ ਪੁਲਿੰਗ ਵਾਪਸ ਲੈਣ, ਆਬਾਦਕਾਰਾਂ ਨੂੰ ਜ਼ਮੀਨੀ ਮਾਲਕੀ ਹੱਕ ਦਿੱਤੇ ਜਾਣ, ਕਿਸਾਨਾਂ ਮਜ਼ਦੂਰਾਂ ’ਤੇ ਪਾਏ ਕੇਸ ਵਾਪਸ ਲਏ ਜਾਣ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ, ਕਿਸਾਨਾਂ ਮਜ਼ਦੂਰਾਂ ’ਤੇ ਪਾਏ ਕੇਸ ਵਾਪਸ ਲੈਣ ਤੇ ਕਾਰਪੋਰੇਟ ਤੇ ਅੰਨ੍ਹੇ ਮੁਨਾਫ਼ੇ ਬੰਦ ਕੀਤੇ ਜਾਣ ਅਤੇ ਉਨ੍ਹਾਂ ਦੇ ਪੂੰਜੀ ’ਤੇ ਟੈਕਸ ਲਾਇਆ ਜਾਵੇ, ਪਾਣੀਆਂ ਦੀ ਵੰਡ ਸੰਸਾਰ ਦੇ ਅਸੂਲਾਂ ਅਨੁਸਾਰ ਭਾਈਚਾਰ ਤਰੀਕੇ ਨਾਲ ਕੀਤੀ ਜਾਵੇ, ਬਿਜਲੀ ਬਿੱਲ ਤੇ ਬੀਜ ਬਿੱਲ ਰੱਦ ਕੀਤੇ ਜਾਣ। ਇਕ ਮਤੇ ਰਾਹੀਂ ਤਲਵੰਡੀ ਸਲੇਮ ਵਿਖੇ ਪਾਸ਼ ਹੰਸਰਾਜ ਯਾਦਗਾਰ ਤੇ ਗੁੱਝੇ ਢੰਗ ਨਾਲ ਸਰਕਾਰ ਦੀ ਸ਼ਹਿ ’ਤੇ ਪਿੰਡ ਦੇ ਸਰਪੰਚ ਰਾਹੀਂ ਕਬਜ਼ਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ। ਅੱਜ ਦੇ ਧਰਨੇ ਨੂੰ ਜ਼ਿਲ੍ਹਾ ਆਗੂ ਬਲਵੰਤ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ, ਯੁਵਰਾਜ ਸਿੰਘ ਘੁਡਾਣੀ, ਨਾਜਰ ਸਿੰਘ ਸਿਆੜ, ਜਸਵੀਰ ਸਿੰਘ ਅਸ਼ਕਰੀਪੁਰ, ਕੁਲਦੀਪ ਸਿੰਘ, ਮਜ਼ਦੂਰ ਆਗੂ ਜੌਹਰੀ, ਮਨਜੀਤ ਕੌਰ ਲੁਧਿਆਣਾ ਤੇ ਸਟੇਜ ਦੀ ਕਾਰਵਾਈ ਮਨੋਹਰ ਸਿੰਘ ਕਲਾਹੜ ਨੇ ਨਿਭਾਈ।