02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗਿਆਸਪੁਰਾ ’ ਚ ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਢੰਡਾਰੀ ਕਲਾਂ/ਲੁਧਿਆਣਾ, 1 ਸਤੰਬਰ (ਜਸਵੀਰ ਸਿੰਘ ਬੰਗਾ)-ਸ਼ਹਿਰ ’ਚ ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਦਿਨ ਬ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਘਟਨਾ ਨੂੰ ਅੰਜਾਮ ਦੇ ਕੇ ਆਸਾਨੀ ਨਾਲ ਫ਼ਰਾਰ ਹੋ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਗਿਆਸਪੁਰਾ ’ਚ ਸਾਹਮਣੇ ਆਇਆ, ਜਿੱਥੇ ਇਕ ਜਨਰਲ ਸਟੋਰ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ ਅੱਧਾ ਦਰਜਨ ਚੋਰਾਂ ਨੇ ਗੈਸ ਕਟਰ ਦੀ ਮਦਦ ਨਾਲ ਤਾਲੇ ਤੋੜ ਦਿੱਤੇ ਅਤੇ ਦੁਕਾਨ ਅੰਦਰ ਪਿਆ ਰਾਸ਼ਨ, ਮਹਿੰਗੇ ਡਰਾਈ ਫਰੂਟ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ, ਜਿਸ ਦੀ ਕੀਮਤ ਲੱਖਾਂ ’ਚ ਦੱਸੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਢੰਡਾਰੀ ਕਲਾਂ/ਲੁਧਿਆਣਾ, 1 ਸਤੰਬਰ (ਜਸਵੀਰ ਸਿੰਘ ਬੰਗਾ)-ਸ਼ਹਿਰ ’ਚ ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਦਿਨ ਬ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਘਟਨਾ ਨੂੰ ਅੰਜਾਮ ਦੇ ਕੇ ਆਸਾਨੀ ਨਾਲ ਫ਼ਰਾਰ ਹੋ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਗਿਆਸਪੁਰਾ ’ਚ ਸਾਹਮਣੇ ਆਇਆ, ਜਿੱਥੇ ਇਕ ਜਨਰਲ ਸਟੋਰ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ ਅੱਧਾ ਦਰਜਨ ਚੋਰਾਂ ਨੇ ਗੈਸ ਕਟਰ ਦੀ ਮਦਦ ਨਾਲ ਤਾਲੇ ਤੋੜ ਦਿੱਤੇ ਅਤੇ ਦੁਕਾਨ ਅੰਦਰ ਪਿਆ ਰਾਸ਼ਨ, ਮਹਿੰਗੇ ਡਰਾਈ ਫਰੂਟ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ, ਜਿਸ ਦੀ ਕੀਮਤ ਲੱਖਾਂ ’ਚ ਦੱਸੀ ਜਾ ਰਹੀ ਹੈ। ਘਟਨਾ ਕਾਰਨ ਆਸਪਾਸ ਦੁਕਾਨਦਾਰਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਘਟਨਾ ਨੂੰ ਅੰਜਾਮ ਦੇਣ ਲਈ ਚੋਰ ਪੁਰੀ ਤਿਆਰੀ ਨਾਲ ਆਏ ਅਤੇ ਆਪਣੇ ਨਾਲ ਇਕ ਛੋਟਾ ਹਾਥੀ, ਬਲੈਰੋ ਜੀਪ ਅਤੇ ਦੋ ਮੋਟਰਸਾਈਕਲ ਲੈ ਕੇ ਪਹੁੰਚੇ। ਮੋਟਰਸਾਈਕਲ ਸਵਾਰ ਬਦਮਾਸ਼ ਦੁਕਾਨ ਦੇ ਬਾਹਰ ਸੜਕ ’ਤੇ ਖੜ੍ਹੇ ਹੋ ਕੇ ਨਿਗਰਾਨੀ ਕਰ ਰਹੇ ਸਨ, ਜਦ ਕਿ ਉਨ੍ਹਾਂ ਦੇ ਬਾਕੀ ਸਾਥੀ ਦੁਕਾਨ ਦਾ ਤਾਲਾ ਤੋੜ ਕੇ ਅੰਦਰੋਂ ਸਾਮਾਨ ਗੱਡੀਆਂ ਵਿਚ ਲੋਡ ਕਰ ਰਹੇ ਸਨ। ਚੋਰਾਂ ਨੇ ਦੁਕਾਨ ਦੇ ਮੁੱਖ ਸ਼ਟਰ ਨੂੰ ਗੈਸ ਕਟਰ ਦੀ ਮਦਦ ਨਾਲ ਕੱਟਿਆ, ਉਸ ਤੋਂ ਬਾਅਦ ਦੁਕਾਨ ਅੰਦਰ ਦਾਖ਼ਲ ਹੋ ਕੇ ਵੱਡੀ ਗਿਣਤੀ ’ਚ ਕੀਮਤੀ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਸਵੇਰੇ ਜਦੋਂ ਦੁਕਾਨਦਾਰ ਦੁਕਾਨ ’ਤੇ ਆਇਆ ਤਾਂ ਉਸ ਨੇ ਸ਼ਟਰ ਟੁੱਟਾ ਦੇਖਿਆ ਤਾਂ ਘਟਨਾ ਬਾਰੇ ਪਤਾ ਲੱਗਾ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਸ ਦਾ 7 ਤੋਂ 8 ਲੱਖ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਇਸ ਸਬੰਧੀ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਅਤੇ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ। ਘਟਨਾ ਸਥਾਨ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਸਥਾਨ ਅਤੇ ਆਸਪਾਸ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਚੋਰਾਂ ਦਾ ਪਤਾ ਲੱਗ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰੰਜਸ਼ ਦੇ ਚਲਦਿਆਂ ਦੋਸਤ ਨਾਲ ਜਾ ਰਹੇ ਨੌਜਵਾਨ ਦੀ ਹਥਿਆਰਬੰਦ ਨੌਜਵਾਨਾਂ ਵਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਅਗਲੀ ਖ਼ਬਰ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਲੋਕਾਂ ਦਾ ਭਰੋਸਾ ਅਤੇ ਉਮੀਦਾਂ ਦਾ ਪ੍ਰਤੀਕ - ਸ਼ਿਵਾਲਿਕ
Ad Position 24