ਰੰਜਸ਼ ਦੇ ਚਲਦਿਆਂ ਦੋਸਤ ਨਾਲ ਜਾ ਰਹੇ ਨੌਜਵਾਨ ਦੀ ਹਥਿਆਰਬੰਦ ਨੌਜਵਾਨਾਂ ਵਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ
ਢੰਡਾਰੀ ਕਲਾਂ/ਲੁਧਿਆਣਾ, 1 ਸਤੰਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਚੌਂਕੀ ਅਧੀਨ ਆਉਂਦੇ ਇਲਾਕੇ ਵਿਚ ਦੋਸਤ ਨਾਲ ਜਾ ਰਹੇ ਨੌਜਵਾਨ ਨੂੰ ਘੇਰ ਕੇ ਹਥਿਆਰਬੰਦ ਨੌਜਵਾਨਾਂ ਵਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਅਗਲੇ ਦਿਨ ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਨੌਜਵਾਨ ’ਤੇ ਮੁੜ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਹਿਲਾਂ ਉਥੇ ਆ ਕੇ ਉਸ ਨੂੰ ਲਲਕਾਰਿਆ, ਜਦੋਂ ਉਹ ਬਾਹਰ ਆਇਆ ਤਾਂ ਹਮਲਾਵਰਾਂ ਨੇ ਉਸ ਦੇ ਘਰ ’ਤੇ ਇੱਟਾਂ ਪੱਥਰ ਚਲਾਉਣੇ ਸ਼ੁਰੂ ਕਰ ਦਿੱਤੇ।
ਢੰਡਾਰੀ ਕਲਾਂ/ਲੁਧਿਆਣਾ, 1 ਸਤੰਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਚੌਂਕੀ ਅਧੀਨ ਆਉਂਦੇ ਇਲਾਕੇ ਵਿਚ ਦੋਸਤ ਨਾਲ ਜਾ ਰਹੇ ਨੌਜਵਾਨ ਨੂੰ ਘੇਰ ਕੇ ਹਥਿਆਰਬੰਦ ਨੌਜਵਾਨਾਂ ਵਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਅਗਲੇ ਦਿਨ ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਨੌਜਵਾਨ ’ਤੇ ਮੁੜ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਹਿਲਾਂ ਉਥੇ ਆ ਕੇ ਉਸ ਨੂੰ ਲਲਕਾਰਿਆ, ਜਦੋਂ ਉਹ ਬਾਹਰ ਆਇਆ ਤਾਂ ਹਮਲਾਵਰਾਂ ਨੇ ਉਸ ਦੇ ਘਰ ’ਤੇ ਇੱਟਾਂ ਪੱਥਰ ਚਲਾਉਣੇ ਸ਼ੁਰੂ ਕਰ ਦਿੱਤੇ। ਹਮਲੇ ਦੌਰਾਨ ਘਰ ਦੇ ਦਰਵਾਜ਼ੇ ਬਾਰੀਆਂ ਟੁੱਟ ਗਈਆਂ ਅਤੇ ਪਰਿਵਾਰਕ ਮੈਂਬਰਾਂ ਨੇ ਲੁੱਕ ਛਿਪ ਕੇ ਆਪਣੀ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਦੇ ਹੀ ਢੰਡਾਰੀ ਚੌਂਕੀ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਨੌਜਵਾਨ ਦੀ ਮਾਤਾ ਨੇ ਦੋਸ਼ ਲਗਾਇਆ ਕਿ ਰੰਜ਼ਿਸ਼ ਦੇ ਚੱਲਦੇ ਨੌਜਵਾਨਾਂ ਨੇ ਉਸ ਦੇ ਘਰ ’ਤੇ ਹਮਲਾ ਕੀਤਾ ਹੈ। ਪੀੜਤ ਮਹਿਲਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਸ ਦੇ ਪੁੱਤਰ ਰਾਕੇਸ਼ ਦੇ ਦੋਸਤ ਦੀ ਇਲਾਕੇ ਦੇ ਕੁੱਝ ਨੌਜਵਾਨਾਂ ਨਾਲ ਮਾਮੂਲੀ ਬਹਿਸ ਹੋ ਗਈ ਸੀ, ਜਦ ਕਿ ਰਕੇਸ਼ ਉਸ ਵਿਚ ਸ਼ਾਮਿਲ ਵੀ ਨਹੀਂ ਸੀ ਕਿ ਹਮਲਾਵਰ ਉਸ ਨਾਲ ਰੰਜ਼ਿਸ਼ ਰੱਖਣ ਲੱਗ ਪਏ। ਉਸ ਨੇ ਦੱਸਿਆ ਕਿ ਬੀਤੇ ਦਿਨੀਂ ਰਕੇਸ਼ ਆਪਣੇ ਦੋਸਤਾਂ ਨਾਲ ਬਾਜ਼ਾਰ ’ਚ ਬੈਠਾ ਸੀ, ਤਾਂ 8-10 ਹਥਿਆਰਬੰਦ ਨੌਜਵਾਨ ਆਏ ਅਤੇ ਰਕੇਸ਼ ’ਤੇ ਹਮਲਾ ਕਰ ਦਿੱਤਾ। ਜ਼ਖਮੀ ਹੋਏ ਰਕੇਸ਼ ਨੂੰ ਤੁਰੰਤ ਹਸਪਤਾਲ ਜਾਂਚ ਲਈ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਾਰੀ ਘਟਨਾ ਦੀ ਵੀਡੀਓ ਵੀ ਉਨ੍ਹਾਂ ਪਾਸ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਢੰਡਾਰੀ ਚੌਂਕੀ ’ਚ ਸ਼ਿਕਾਇਤ ਦਿੱਤੀ ਗਈ, ਪਰ ਪੁਲਿਸ ਨੇ ਉਸ ਸਮੇਂ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਹਮਲਾਵਰਾਂ ਦੇ ਹੌਂਸਲੇ ਹੋਰ ਵੱਧ ਗਏ। ਜਾਂਚ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਸ਼ਿਕਾਇਤਕਰਤਾ ਦੇ ਬਿਆਨ ਲੈਣ ਉਪਰੰਤ ਮਾਮਲਾ ਦਰਜ ਕੀਤਾ ਜਾਵੇਗਾ। ਪੀੜਤ ਪਰਿਵਾਰ ਨੇ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਘਟਨਾ ਵਿਚ ਸ਼ਾਮਿਲ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।