02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰੌਸ਼ਨ ਸਿੰਘ ਸਾਗਰ ਵਲੋਂ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ ਦਾ ਪੋਸਟਰ ਪਹਿਲਵਾਨ ਨੇ ਕੀਤਾ ਜਾਰੀ

ਲੁਧਿਆਣਾ, 1 ਸਤੰਬਰ (ਜਤਿੰਦਰ ਭੰਬੀ)-ਇੰਟਰਨੈਸ਼ਨਲ ਢਾਡੀ ਜੱਥਾ ਦੇ ਚੇਅਰਮੈਨ ਰੌਸ਼ਨ ਸਿੰਘ ਸਾਗਰ ਵਲੋਂ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੀ ਅਦੁੱਤੀ ਕੁਰਬਾਨੀ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਸਮਰਪਿਤ ਇੱਕ ਵਿਸ਼ੇਸ਼ ਧਾਰਮਿਕ ਅਤੇ ਦੇਸ਼ ਭਗਤੀ ਗੀਤ ‘ਖੂਨ ਦਾ ਬਦਲਾ ਖ਼ੂਨ’ ਤਿਆਰ ਕੀਤਾ ਗਿਆ ਹੈ ਜਿਸ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਜਾਰੀ ਕਰਦੇ ਹੋਏ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਨੌਜਵਾਨ ਪੀੜ੍ਹੀ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਅਜਿਹੇ ਗੀਤ ਅਤੇ ਢਾਡੀ ਵਾਰਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ, ਦੇਸ਼ ਭਗਤੀ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਲੁਧਿਆਣਾ, 1 ਸਤੰਬਰ (ਜਤਿੰਦਰ ਭੰਬੀ)-ਇੰਟਰਨੈਸ਼ਨਲ ਢਾਡੀ ਜੱਥਾ ਦੇ ਚੇਅਰਮੈਨ ਰੌਸ਼ਨ ਸਿੰਘ ਸਾਗਰ ਵਲੋਂ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੀ ਅਦੁੱਤੀ ਕੁਰਬਾਨੀ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਸਮਰਪਿਤ ਇੱਕ ਵਿਸ਼ੇਸ਼ ਧਾਰਮਿਕ ਅਤੇ ਦੇਸ਼ ਭਗਤੀ ਗੀਤ ‘ਖੂਨ ਦਾ ਬਦਲਾ ਖ਼ੂਨ’ ਤਿਆਰ ਕੀਤਾ ਗਿਆ ਹੈ ਜਿਸ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਜਾਰੀ ਕਰਦੇ ਹੋਏ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਨੌਜਵਾਨ ਪੀੜ੍ਹੀ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਅਜਿਹੇ ਗੀਤ ਅਤੇ ਢਾਡੀ ਵਾਰਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ, ਦੇਸ਼ ਭਗਤੀ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇੰਟਰਨੈਸ਼ਨਲ ਢਾਡੀ ਜੱਥੇ ਦੇ ਚੇਅਰਮੈਨ ਸਰਦਾਰ ਰੌਸ਼ਨ ਸਿੰਘ ਸਾਗਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਉਮੀਦ ਜਤਾਈ ਗਈ ਕਿ ਇਹ ਗੀਤ ਸਰੋਤਿਆਂ ਵਲੋਂ ਬਹੁਤ ਪਸੰਦ ਕੀਤਾ ਜਾਵੇਗਾ। ਇਸ ਮੌਕੇ ਜਗਜੀਤ ਸਿੰਘ ਅਰੋੜਾ, ਸੰਨੀ ਪਹੂਜਾ,ਸੁਰਿੰਦਰ ਸਿੰਘ ਮਾਸਕੋ , ਕੈਪਟਨ ਮਲਕੀਤ ਸਿੰਘ ਵਾਲੀਆ, ਢਾਡੀ ਮਹਿੰਗਾ ਸਿੰਘ ਜੀ ਮਹਿਰਮ, ਢਾਡੀ ਮੁਖਤਿਆਰ ਸਿੰਘ ਮੀਤ,ਤੀਰਥ ਰਾਮ ਸਮਰਾ, ਸਤਨਾਮ ਸਿੰਘ ਜ਼ੈਨ ਕਲੋਨੀ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਮੈਂਬਰ ਮੌਜ਼ੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਤੋਂ ਲੁਟੇਰੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਹੋਏ ਫ਼ਰਾਰ ਤਨਖ਼ਾਹਾਂ ਨਾ ਮਿਲਣ ’ਤੇ 5 ਨੂੰ ਕਾ... ਅਗਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਗੁਰੂ ਤੇਗ ਬਹਾਦਰ ਨਗਰ ’ਚ ਚਲਾਈ ਸਫ਼ਾਈ ਮੁਹਿੰਮ
Ad Position 24