ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਔਰਤ ਸਾਕਸ਼ੀ ਦੀ ਭੈਣ ਨਿਧੀ ਵਾਸੀ ਜਵਾਲਾ ਸਿੰਘ ਚੌਕ ਜੱਸੀਆਂ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮ੍ਰਿਤਕ ਔਰਤ ਦੇ ਪਤੀ ਨਰਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ।
ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਔਰਤ ਸਾਕਸ਼ੀ ਦੀ ਭੈਣ ਨਿਧੀ ਵਾਸੀ ਜਵਾਲਾ ਸਿੰਘ ਚੌਕ ਜੱਸੀਆਂ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮ੍ਰਿਤਕ ਔਰਤ ਦੇ ਪਤੀ ਨਰਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੀ ਭੈਣ ਨੂੰ ਅਕਸਰ ਤੰਗ ਪਰੇਸ਼ਾਨ ਕਰਦਾ ਰਹਿੰਦਾ ਸੀ ਅਤੇ ਇਸ ਤੋਂ ਦੁਖੀ ਹੋ ਕੇ ਉਸਦੀ ਭੈਣ ਨੇ ਬੀਤੇ ਦਿਨ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਨਰਿੰਦਰ ਸਿੰਘ ਨੂੰ ਕੇਸ ਦਰਜ ਕਰਨ, ਉਪਰੰਤ ਕਾਬੂ ਕਰ ਲਿਆ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਜਦਕਿ ਸਾਕਸ਼ੀ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਚੋਰੀ ਦੀ ਵਾਰਦਾਤ ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰੀਤਾ ਵਿਹਾਰ ਕਾਲੋਨੀ ਹੈਬੋਵਾਲ ਤੋਂ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ, ਲੈਪਟੋਪ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਪੁਲਿਸ ਵਲੋਂ ਇਸ ਸਬੰਧੀ ਘਰ ਦੀ ਮਾਲਕਣ ਮੰਜੂ ਬਾਲਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਨਾਲ ਬਾਹਰ ਗਈ ਹੋਈ ਸੀ ਤਾਂ ਚੋਰਾਂ ਵਲੋਂ ਘਰ ਵਿਚ ਦਾਖਲ ਹੋ ਕੇ ਅਲਮਾਰੀਆਂ ਦੇ ਤਾਲੇ ਤੋੜੇ ਅਤੇ ਉਥੇ ਇਹ ਪਿਆ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ।