ਅੰਮ੍ਰਿਤ ਸਾਗਰ ਪਰਿਵਾਰ ਨੇ ਲੰਗਰ ਲਗਾਇਆ
ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਮੁੱਚੇ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਊਜ਼ਿਕ ਕੰਪਨੀ ਅੰਮ੍ਰਿਤ ਸਾਗਰ ਪਰਿਵਾਰ ਵਲੋਂ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਨਿਵਾਜ ਸਿੰਘ ਭਾਟੀਆ ਦੇ ਜਨਮ ਦਿਨ ਨੂੰ ਗੁਰੂ ਸਾਹਿਬਾਂ ਦੀ ਅਸੀਸ ਨਾਲ ਮਨਾਉਂਦਿਆਂ ਸੰਗਤਾਂ ਲਈ ਅਤੁੱਟ ਲੰਗਰ ਲਗਾਉਣਾ ਸੇਵਾ ਕਾਰਜਾਂ ਦਾ ਇਕ ਉਦਮੀ ਉਪਰਾਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਗਗਨਦੀਪ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਬਲਬੀਰ ਸਿੰਘ ਭਾਟੀਆ ਦੇ ਗ੍ਰਹਿ ਵਿਖੇ ਗੁਰੂ ਦੇ ਅਤੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਕੀਤਾ।
ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਮੁੱਚੇ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਊਜ਼ਿਕ ਕੰਪਨੀ ਅੰਮ੍ਰਿਤ ਸਾਗਰ ਪਰਿਵਾਰ ਵਲੋਂ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਨਿਵਾਜ ਸਿੰਘ ਭਾਟੀਆ ਦੇ ਜਨਮ ਦਿਨ ਨੂੰ ਗੁਰੂ ਸਾਹਿਬਾਂ ਦੀ ਅਸੀਸ ਨਾਲ ਮਨਾਉਂਦਿਆਂ ਸੰਗਤਾਂ ਲਈ ਅਤੁੱਟ ਲੰਗਰ ਲਗਾਉਣਾ ਸੇਵਾ ਕਾਰਜਾਂ ਦਾ ਇਕ ਉਦਮੀ ਉਪਰਾਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਗਗਨਦੀਪ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਬਲਬੀਰ ਸਿੰਘ ਭਾਟੀਆ ਦੇ ਗ੍ਰਹਿ ਵਿਖੇ ਗੁਰੂ ਦੇ ਅਤੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤ ਸਾਗਰ ਕੰਪਨੀ ਦੇ ਡਾਇਰੈਕਟਰ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਪੂਰੀ ਸੇਵਾ ਭਾਵਨਾ ਦੇ ਨਾਲ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਲੰਗਰ ਲਗਾਉਣ ਦੀ ਸੇਵਾ ਕਰਨਾ, ਸੇਵਾ ਦੇ ਸੰਕਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰੂ ਦਾ ਅਤੁੱਟ ਲੰਗਰ ਸੰਗਤਾਂ ਨੂੰ ਵਰਤਾਉਣ ਲਈ ਅਰਦਾਸ ਕੀਤੀ। ਇਸ ਮੌਕੇ ਉਤਮਜੀਤ ਸਿੰਘ, ਰਜਿੰਦਰ ਸਿੰਘ ਡੰਗ, ਇੰਦਰਬੀਰ ਸਿੰਘ ਬੱਤਰਾ, ਹਰਮੀਤ ਸਿੰਘ ਡੰਗ, ਦਾਨ ਸਿੰਘ, ਰਣਜੀਤ ਸਿੰਘ ਰਿੰਕੂ, ਵਿਕਰਮਜੀਤ ਸਿੰਘ, ਜਗਜੋਤ ਸਿੰਘ ਜੋਜੋ, ਗੁਰਕਰਨ ਸਿੰਘ, ਵਿਕਰਮ ਸਿੰਘ ਮੱਕੜ, ਗੁਨਦੀਪ ਕੌਰ, ਨਿਵਾਜ ਸਿੰਘ ਭਾਟੀਆ, ਦਲਜੀਤ ਕੌਰ, ਜਾਸਮੀਨ ਕੌਰ, ਜਗਤਾਰ ਸਿੰਘ, ਰਤਨ ਸਿੰਘ, ਰਵੀ ਕੁਮਾਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।