01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪ੍ਰਸਿੱਧ ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਵਲੋਂ ਸੂਬੇ ਭਰ ’ਚ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਲੁਧਿਆਣਾ ਤੋਂ ਸ਼ੁਰੂਆਤ ਇਨਰਵ੍ਹੀਲ ਕਲੱਬ ਆਫ਼ ਲੁਧਿਆਣਾ ਵਲੋਂ ਕਰਵਾਏ ਸਮਾਗਮ ’ਚ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਲੁਧਿਆਣਾ, 1 ਸਤੰਬਰ (ਡਾ: ਤਰਲੋਚਨ ਸਿੰਘ)-ਪ੍ਰਸਿੱਧ ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਨੇ ਲੁਧਿਆਣਾ ਤੋਂ ਸੂਬੇ ਭਰ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਹਰ ਇਕ ਜਥੇਬੰਦੀ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਪ੍ਰੀਤੀ ਸਪਰੂ ਅੱਜ ਸਤਲੁਜ ਕਲੱਬ ਲੁਧਿਆਣਾ ਵਿਖੇ ਇਨਰ ਵ੍ਹੀਲ ਕਲੱਬ ਆਫ਼ ਲੁਧਿਆਣਾ ਵਲੋਂ ਕਰਵਾਏ ਗਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਲੁਧਿਆਣਾ, 1 ਸਤੰਬਰ (ਡਾ: ਤਰਲੋਚਨ ਸਿੰਘ)-ਪ੍ਰਸਿੱਧ ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਨੇ ਲੁਧਿਆਣਾ ਤੋਂ ਸੂਬੇ ਭਰ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਹਰ ਇਕ ਜਥੇਬੰਦੀ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਪ੍ਰੀਤੀ ਸਪਰੂ ਅੱਜ ਸਤਲੁਜ ਕਲੱਬ ਲੁਧਿਆਣਾ ਵਿਖੇ ਇਨਰ ਵ੍ਹੀਲ ਕਲੱਬ ਆਫ਼ ਲੁਧਿਆਣਾ ਵਲੋਂ ਕਰਵਾਏ ਗਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੀਤੀ ਸਪਰੂ ਨੇ ਕਿਹਾ ਕਿ ਉਨ੍ਹਾਂ ਵਲੋਂ ਇਨਰ ਵੀਲ ਕਲੱਬ ਆਫ਼ ਲੁਧਿਆਣਾ ਦੇ ਸਹਿਯੋਗ ਨਾਲ ਸੂਬੇ ਭਰ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ, ਜਿਸ ਵਿਚ ਸੂਬੇ ਭਰ ਦੀਆਂ ਔਰਤਾਂ ਸਮੇਤ ਹੋਰਨਾਂ ਜਥੇਬੰਦੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਉਹ ਕੈਂਸਰ ਖ਼ਿਲਾਫ਼ ਵੀ ਮੁਹਿੰਮ ਵਿੱਢਣਗੇ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਰੂਰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਇਨਰ ਵ੍ਹੀਲ ਕਲੱਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿਚ ਜਾਗਰੂਕਤਾ ਕੈਂਪ ਲਗਾਏ ਜਾਣਗੇ, ਜਿਨ੍ਹਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਪ੍ਰੀਤੀ ਸਪਰੂ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਗੰਭੀਰ ਨਤੀਜਿਆਂ ਬਾਰੇ ਵੀ ਗੱਲ ਕੀਤੀ ਅਤੇ ਨੌਜਵਾਨ ਪੀੜੀ ਦੀ ਸੁਰੱਖਿਆ ਲਈ ਜਾਗਰੂਕਤਾ, ਰੋਕਥਾਮ, ਜ਼ਿੰਮੇਵਾਰ ਵਿਕਲਪਾਂ ਅਤੇ ਭਾਈਚਾਰਕ ਭਾਗੀਦਾਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਨਰ ਵ੍ਹੀਲ ਕਲੱਬ ਆਫ਼ ਲੁਧਿਆਣਾ ਨੇ ਨਸ਼ਿਆਂ ਖ਼ਿਲਾਫ਼ ਲੜਨ ਲਈ ਨੌਜਵਾਨਾਂ, ਮਾਪਿਆਂ, ਵਿੱਦਿਅਕ ਸੰਸਥਾਵਾਂ, ਸਮਾਜਿਕ ਸੰਗਠਨਾਂ ਅਤੇ ਵੱਡੇ ਪੱਧਰ ’ਤੇ ਭਾਈਚਾਰੇ ਨੂੰ ਸ਼ਾਮਿਲ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਮੌਕੇ ਇਨਰ ਵ੍ਹੀਲ ਜ਼ਿਲ੍ਹਾ 307 ਦੀ ਚੇਅਰਮੈਨ ਜੈਸਮੀਨ ਗਿੱਲ ਨੇ ਵੀ ਆਪਣੇ ਵਿਚਾਰ ਰੱਖੇ। ਸਮਾਗਮ ਵਿਚ ਜ਼ਿਲ੍ਹਾ 307 ਅਧੀਨ ਲੁਧਿਆਣਾ ਤੋਂ ਬਾਹਰੋਂ ਇਨਰ ਵ੍ਹੀਲ ਕਲੱਬਾਂ ਦੇ ਮੈਂਬਰ, ਸਾਬਕਾ ਜ਼ਿਲ੍ਹਾ ਚੇਅਰਮੈਨ, ਲੁਧਿਆਣਾ ਦੇ ਨਾਮਵਰ ਸਮਾਜਿਕ ਸੰਗਠਨ ਅਤੇ ਕਲੱਬਾਂ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਦੀਪਿਕਾ ਸ਼ਰਮਾ, ਕਲੱਬ ਪ੍ਰਧਾਨ ਰਿਤੂ ਅਗਰਵਾਲ, ਕਲੱਬ ਸਕੱਤਰ ਨਮਰਤਾ ਸਿੰਘਾਨੀਆ, ਸਾਬਕਾ ਜ਼ਿਲ੍ਹਾ ਚੇਅਰਮੈਨ ਅਤੇ ਪ੍ਰੋਜੈਕਟ ਕੋਆਰਡੀਨੇਟਰ, ਪੂਨਮ ਬਿੰਦਰਾ, ਮੰਜੁਲਾ ਜੈਨ, ਅਲਕਾ ਛਾਬੜਾ, ਅਨੂ ਅਗਰਵਾਲ ਅਤੇ ਮਿੰਨੀ ਪਨੇਸਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਨੂਰਵਾਲਾ ਰੋਡ ’ ਤੇ 4 ਦੁਕਾਨਾਂ ਕੀਤੀਆਂ ਸੀਲ ਅਗਲੀ ਖ਼ਬਰ ਅੰਮ੍ਰਿਤ ਸਾਗਰ ਪਰਿਵਾਰ ਨੇ ਲੰਗਰ ਲਗਾਇਆ
Ad Position 24