01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਗਰ ਨਿਗਮ ਨੇ ਨੂਰਵਾਲਾ ਰੋਡ ’ ਤੇ 4 ਦੁਕਾਨਾਂ ਕੀਤੀਆਂ ਸੀਲ

ਲੁਧਿਆਣਾ, 1 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਾਜਾਇਜ਼ ਉਸਾਰੀਆਂ ਖ਼ਿਲਾਫ਼ ਨਗਰ ਨਿਗਮ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਮੰਗਲਵਾਰ ਨੂੰ ਨੂਰਵਾਲਾ ਰੋਡ ’ਤੇ ਓਵਰਹੈਡ ਜਲ ਭੰਡਾਰ ਨੇੜੇ ਚਾਰ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ। ਨਗਰ ਨਿਗਮ ਅਧਿਕਾਰੀਆਂ ਅਨੁਸਾਰ ਇਨ੍ਹਾਂ ਦੁਕਾਨਾਂ ਦੀ ਉਸਾਰੀ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਲੁਧਿਆਣਾ, 1 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਾਜਾਇਜ਼ ਉਸਾਰੀਆਂ ਖ਼ਿਲਾਫ਼ ਨਗਰ ਨਿਗਮ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਮੰਗਲਵਾਰ ਨੂੰ ਨੂਰਵਾਲਾ ਰੋਡ ’ਤੇ ਓਵਰਹੈਡ ਜਲ ਭੰਡਾਰ ਨੇੜੇ ਚਾਰ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ। ਨਗਰ ਨਿਗਮ ਅਧਿਕਾਰੀਆਂ ਅਨੁਸਾਰ ਇਨ੍ਹਾਂ ਦੁਕਾਨਾਂ ਦੀ ਉਸਾਰੀ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਸੀ। ਦੁਕਾਨਾਂ ਦੇ ਮਾਲਕ ਨੂੰ ਪਹਿਲਾਂ ਵੀ ਉਸਾਰੀ ਰੋਕਣ ਲਈ ਚਿਤਾਵਨੀ ਦਿੱਤੀ ਗਈ ਸੀ, ਪਰ ਉਸਾਰੀ ਜਾਰੀ ਰਹਿਣ ਕਾਰਨ ਨਿਗਮ ਵਲੋਂ ਇਹ ਕਾਰਵਾਈ ਕੀਤੀ ਗਈ। ਸਹਾਇਕ ਨਗਰ ਯੋਜਨਾਕਾਰ ਕਪਿਲ ਦੇਵ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ ’ਤੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਕਾਰਾਬਾਰਾ ਰੋਡ ’ਤੇ 5 ਨਾਜਾਇਜ਼ ਦੁਕਾਨਾਂ ਨੂੰ ਸੀਲ ਕੀਤਾ ਗਿਆ ਸੀ। ਨਗਰ ਨਿਗਮ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਉਸਾਰੀ ਸ਼ੁਰੂ ਕਰਨ ਤੋਂ ਪਹਿਲਾਂ ਨਗਰ ਨਿਗਮ ਤੋਂ ਇਮਾਰਤੀ ਨਕਸ਼ਾ ਮਨਜ਼ੂਰ ਕਰਵਾਇਆ ਜਾਵੇ। ਬਿਨਾ ਮਨਜ਼ੂਰੀ ਜਾਂ ਨਿਯਮਾਂ ਦੀ ਉਲੰਘਣਾ ਕਰਕੇ ਉਸਾਰੀ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਗੁਰੂ ਤੇਗ ਬਹਾਦਰ ਨਗਰ ’ਚ ਚਲਾਈ ਸਫ਼ਾਈ ਮੁਹਿੰਮ ਅਗਲੀ ਖ਼ਬਰ ਪ੍ਰਸਿੱਧ ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਵਲੋਂ ਸੂਬੇ ਭਰ ’ਚ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਲੁਧਿਆਣਾ ਤੋਂ ਸ਼ੁਰੂਆਤ ਇਨਰਵ੍ਹੀਲ...
Ad Position 24