01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕੈਬਨਿਟ ਮੰਤਰੀ ਮੁੰਡੀਆਂ ਨੇ ਗੁਰੂ ਤੇਗ ਬਹਾਦਰ ਨਗਰ ’ਚ ਚਲਾਈ ਸਫ਼ਾਈ ਮੁਹਿੰਮ

ਭਾਮੀਆਂ ਕਲਾਂ/ਲੁਧਿਆਣਾ, 1 ਸਤੰਬਰ (ਜਤਿੰਦਰ ਭੰਬੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਭਰ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰੂ ਤੇਗ ਬਹਾਦਰ ਨਗਰ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਭਾਮੀਆਂ ਕਲਾਂ/ਲੁਧਿਆਣਾ, 1 ਸਤੰਬਰ (ਜਤਿੰਦਰ ਭੰਬੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਭਰ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰੂ ਤੇਗ ਬਹਾਦਰ ਨਗਰ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਨਗਰ ਨਿਗਮ ਅਧਿਕਾਰੀਆਂ, ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਸਫ਼ਾਈ ਕਰਮਚਾਰੀਆਂ ਦੇ ਨਾਲ ਮਿਲ ਕੇ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਮੌਜੂਦ ਛੋਟੇ ਕੂੜਾ ਡੰਪਾਂ ਦੀ ਸਫ਼ਾਈ ਕਰਕੇ ਗੰਦਗੀ ਨੂੰ ਹਟਾਇਆ ਗਿਆ। ਮੰਤਰੀ ਮੁੰਡੀਆਂ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਸੁੰਦਰ ਪੰਜਾਬ ਸਿਰਜਣ ਲਈ ਮਾਨ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਸ਼ਹਿਰ ਦੇ ਛੋਟੇ-ਛੋਟੇ ਕੂੜਾ ਡੰਪਾਂ ਨੂੰ ਸਾਫ਼ ਕਰਨ ਲਈ ਵਿਸ਼ੇਸ਼ ਤੌਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਵੀ ਬਰਾਬਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕ ਆਪਣਾ ਘਰੇਲੂ ਕੂੜਾ ਸਿਰਫ਼ ਨਗਰ ਨਿਗਮ ਦੇ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਨੂੰ ਹੀ ਦੇਣ। ਕੈਬਨਿਟ ਮੰਤਰੀ ਮੁੰਡੀਆਂ ਨੇ ਖ਼ਾਸ ਤੌਰ ’ ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਅਤੇ ਕੂੜਾ ਨਿਰਧਾਰਿਤ ਥਾਂ ’ਤੇ ਹੀ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਲੁਧਿਆਣਾ ਨੂੰ ਸਾਫ਼, ਸੁੰਦਰ ਅਤੇ ਸਵੱਛ ਸ਼ਹਿਰ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੰਦਾ ਪਾਣੀ, ਟੁੱਟੀਆਂ ਸੜਕਾਂ ਤੇ ਕੂੜੇ ਦੇ ਢੇਰਾਂ ਵਿਚਕਾਰ ਪੂਰਬੀ ਹਲਕੇ ਦੇ ਲੋਕਾਂ ਦੀ ਜ਼ਿੰਦਗੀ ਬੇਹਾਲ ਅਗਲੀ ਖ਼ਬਰ ਨਗਰ ਨਿਗਮ ਨੇ ਨੂਰਵਾਲਾ ਰੋਡ ’ ਤੇ 4 ਦੁਕਾਨਾਂ ਕੀਤੀਆਂ ਸੀਲ
Ad Position 24