01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

70ਵੀਆਂ ਜ਼ਿਲ੍ਹਾ ਸਕੂਲ ਖੇਡਾਂ : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਗਿੱਲ ਦੀਆਂ ਬੇਸਬਾਲ ਟੀਮਾਂ ਨੇ ਜਿੱਤੇ ਦੋ ਸੋਨੇ ਦੇ ਤਗਮੇ

ਲੁਧਿਆਣਾ, 1 ਸਤੰਬਰ (ਜਤਿੰਦਰ ਭੰਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੀ. ਏ.

Ad Position 21
repet_subhas-goyals [Copy P29]
ਰਮੇਸ਼ ਕੱਕੜ, ਅਤੁੱਲ ਢਾਂਡਾ, ਜਤਿੰਦਰ ਕੁਮਾਰ ਰਿੰਕਾ, ਵਿਨੋਦ ਬੱਤਾ। 02-09-2026
ਲੁਧਿਆਣਾ, 1 ਸਤੰਬਰ (ਜਤਿੰਦਰ ਭੰਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੀ.ਏ.ਯੂ. ਵਿਖੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਅਧੀਨ ਕਰਵਾਈ ਗਈ ਬੇਸਬਾਲ ਚੈਂਪੀਅਨਸ਼ਿਪ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਗਿੱਲ ਦੀਆਂ ਅੰਡਰ-17 ਅਤੇ ਅੰਡਰ-19 ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸਦੇ ਨਾਲ ਹੀ ਗੁਰੂ ਨਾਨਕ ਸਟੇਡੀਅਮ ਦੇ ਮਲਟੀਪਰਪਜ਼ ਹਾਲ ਵਿਚ ਕਰਵਾਈ ਗਈ ਜ਼ਿਲ੍ਹਾ ਜੂਡੋ ਚੈਂਪੀਅਨਸ਼ਿਪ ਵਿਚ ਸਕੂਲ ਦੇ ਖਿਡਾਰੀਆਂ ਨੇ ਤਿੰਨ ਚਾਂਦੀ ਅਤੇ ਪੰਜ ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਅੰਡਰ-17 ਵਰਗ ਵਿਚ ਟੀਮ ਨੇ ਪਹਿਲੇ ਮੈਚ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਾ ਨੂੰ 10-0 ਨਾਲ ਹਰਾਇਆ। ਸੈਮੀਫਾਈਨਲ ਵਿਚ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਫੋਕਲ ਪੁਆਇੰਟ ਨੂੰ 10-0 ਨਾਲ ਮਾਤ ਦਿੱਤੀ, ਜਦਕਿ ਫਾਈਨਲ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗੋਵਾਲ ਨੂੰ 9-1 ਦੇ ਫ਼ਰਕ ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤਿਆ। ਅੰਡਰ-19 ਵਰਗ ਵਿਚ ਗਿੱਲ ਦੀ ਟੀਮ ਨੇ ਸੈਮੀਫਾਈਨਲ ਵਿਚ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਫੋਕਲ ਪੁਆਇੰਟ ਨੂੰ 10-0 ਨਾਲ ਹਰਾਇਆ। ਫਾਈਨਲ ਮੁਕਾਬਲੇ ਵਿਚ ਵੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ, ਦਸ਼ਮੇਸ਼ ਨਗਰ ਟੀਮ ਨੂੰ 15-2 ਨਾਲ ਹਰਾ ਕੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਭਾਰਗਵ, ਨੀਰੂ (ਲੈਕਚਰਾਰ ਫਿਜ਼ੀਕਲ ਐਜੂਕੇਸ਼ਨ), ਵਾਇਸ ਪ੍ਰਿੰਸੀਪਲ ਵੰਦਨਾ ਸੂਦ, ਹਰਪਿੰਦਰ ਸਿੰਘ ਅਤੇ ਜੂਡੋ ਕੋਚ ਜਤਿਨ ਮੌਜੂਦ ਸਨ, ਜਿਨ੍ਹਾਂ ਵਲੋਂ ਜੇਤੂਆਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਨਹੀਂ ਪ੍ਰੇਰਿਤ ਕੀਤਾ ਤਾਂ ਕਿ ਆਉਣ ਵਾਲੀਆਂ ਰਾਜ ਪੱਧਰੀ ਮੁਕਾਬਲਿਆਂ ਅਤੇ ਰਾਸ਼ਟਰੀ ਪੱਧਰ ‘ਤੇ ਵੀ ਆਪਣੇ ਸਕੂਲ, ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਸਕਣ। ਪ੍ਰਿੰਸੀਪਲ ਡਾ. ਸਮ੍ਰਿਤੀ ਭਾਰਗਵ ਨੇ ਮੌਕੇ ‘ਤੇ ਮੌਜੂਦ ਕੋਚਾਂ ਅਤੇ ਸਹਾਇਕ ਕੋਚਾਂ ਵਲੋਂ ਖਿਡਾਰੀਆਂ ਨੂੰ ਦਿੱਤੀ ਜਾ ਰਹੀ ਸਿਖਲਾਈ ਅਤੇ ਮਿਹਨਤ ਦੀ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ - ਤਪ ਚੌਪਹਿਰਾ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਅਕਾਲ ਮੰਡਲ ਵਿਖੇ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਸ਼ੁਰੂ 20 ਨੂੰ ਹੋਵੇਗਾ ਵਿਸ਼ੇਸ਼ ਗੁਰਮਤਿ...
Ad Position 24