01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੀਰੀ- ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਆਲਮਗੀਰ, 1 ਸਤੰਬਰ (ਜਰਨੈਲ ਸਿੰਘ ਪੱਟੀ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਤੋਂ ਪੰਥਕ ਰਵਾਇਤਾਂ ਨਾਲ ਅਗਲੇ ਪੜਾਅ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਲੁਧਿਆਣਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਆਲਮਗੀਰ, 1 ਸਤੰਬਰ (ਜਰਨੈਲ ਸਿੰਘ ਪੱਟੀ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਤੋਂ ਪੰਥਕ ਰਵਾਇਤਾਂ ਨਾਲ ਅਗਲੇ ਪੜਾਅ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਲੁਧਿਆਣਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ। ਇਸ ਮੌਕੇ ਸਜੇ ਧਾਰਮਿਕ ਦੀਵਾਨ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕਰਕੇ ਸਿੱਖਾਂ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜਿਆ ਹੈ। ਇਸੇ ਸਿਧਾਂਤ ਦੀ ਚੇਤਨਾ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਮੀਰੀ ਪੀਰੀ ਖ਼ਾਲਸਾ ਮਾਰਚ ਸਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਖ਼ਾਲਸਾ ਪੰਥ ਕੌਮੀ ਮਸਲਿਆਂ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਵੇ। ਉਨ੍ਹਾਂ ਬੰਦੀ ਸਿੰਘਾਂ ਦੀ ਗੱਲ ਕਰਦਿਆਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਲੰਮੇ ਸਮੇਂ ਤੋਂ ਫਾਂਸੀ ਦੀ ਚੱਕੀ ਵਿਚ ਨਜ਼ਰਬੰਦ ਹੈ ਅਤੇ ਸਰਕਾਰ ਵਲੋਂ ਉਸ ਦੇ ਕੇਸ ਸਬੰਧੀ ਫ਼ੈਸਲਾ ਨਹੀਂ ਕੀਤਾ ਜਾ ਰਿਹਾ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਵਲੋਂ ਉਠਾਈ ਜਾ ਰਹੀ ਆਵਾਜ਼ ਪ੍ਰਤੀ ਸਰਕਾਰ ਵਲੋਂ ਅਪਣਾਈ ਜਾ ਰਹੀ ਪਹੁੰਚ ਵੀ ਬੇਗਾਨਗੀ ਦਾ ਅਹਿਸਾਸ ਦਿ ਵਾਉਣ ਵਾਲੀ ਹੈ, ਜੋ ਸਿੱਖਾਂ ਨਾਲ ਵੱਡੀ ਬੇਇਨਸਾਫ਼ੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿ ਜਿਹੜੇ ਲੋਕ ਗੁਰੂ ਦੀਆਂ ਗੋਲਕਾਂ ਜਾਂ ਗੁਰੂ ਘਰ ਦੀਆਂ ਸੇਵਾਵਾਂ ਬਾਰੇ ਸੰਗਤ ਵਿਚ ਬੇਲੋੜੇ ਸ਼ੰਕੇ ਪੈਦਾ ਕਰਦੇ ਹਨ, ਅਜਿਹੀ ਸੋਚ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। -ਵੱਖ ਪੜਾਵਾਂ ’ਤੇ ਸੰਗਤਾਂ ਨੇ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਸਿੱਖ ਸਟੂਡੈਂਟ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਭਾਈ ਲਵਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਨੌਜਵਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਬੰਧੀ ਤਖ਼ਤੀਆਂ ਲੈ ਕੇ ਮੋਟਰਸਾਈਕਲਾਂ ’ਤੇ ਖ਼ਾਲਸਾ ਮਾਰਚ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਨੌਜਵਾਨ ਜਿੱਥੇ ਸਾਬਤ ਸੂਰਤ ਹੋਣ ਦਾ ਪ੍ਰਣ ਕਰ ਰਹੇ ਹਨ, ਉਥੇ ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਤਿਆਰ ਹੋ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਥੇਦਾਰ ਚਰਨ ਸਿੰਘ ਆਲਮਗੀਰ, ਮੈਂਬਰ ਸੁਖਮੀਤ ਸਿੰਘ ਕਾਦੀਆਂ, ਪ੍ਰਿਤਪਾਲ ਸਿੰਘ ਪਾਲੀ, ਰਘਬੀਰ ਸਿੰਘ ਸਹਾਰਨਮਾਜਰਾ, ਕੇਵਲ ਸਿੰਘ ਬਾਦਲ, ਬੀਬੀ ਰਜਿੰਦਰ ਕੌਰ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਰਣਜੀਤ ਸਿੰਘ ਢਿੱਲੋਂ, ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਰਾਜਕਮਲ ਸਿੰਘ ਭੁੱਲਰ ਇੰਚਾਰਜ ਹਲਕਾ ਨਕੋਦਰ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਗੁਰਚਰਨ ਸਿੰਘ ਗੋਗੀ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਜਥੇਦਾਰ ਹਰਪਿੰਦਰ ਸਿੰਘ ਭਿੰਦਾ, ਮਾਤਾ ਵਿਪਨਪ੍ਰੀਤ ਕੌਰ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਮੈਨੇਜਰ ਸਰਬਦਿਆਲ ਸਿੰਘ, ਗੁਰਚਰਨ ਸਿੰਘ, ਇੰਚਾਰਜ ਗੁਰਭਾਗ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਗੁਰਦੀਪ ਸਿੰਘ ਰਾਜੂ ਆਲਮਗੀਰ, ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਜਸਵੰਤ ਸਿੰਘ ਹਰਨਾਮਪੁਰਾ, ਪ੍ਰਗਟ ਸਿੰਘ ਆਲਮਗੀਰ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੂਰਪੁਰ ਬੇਟ ਤੋਂ ਕਿਸਾਨ ਜਥੇਬੰਦੀ ਡਕੌਂਦਾ ਦੇ ਕਿਸਾਨ ਪੱਕਾ ਮੋਰਚਾ ਚੰਡੀਗੜ੍ਹ ਲਈ ਹੋਏ ਰਵਾਨਾ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ - ਤਪ ਚੌਪਹਿਰਾ ਸਮਾਗਮ
Ad Position 24