01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਐਫ.ਆਈ.ਆਰ. ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਫ਼ੋਟੋਆਂ ਤੋਂ ਅੱਗੇ ਕਦੋਂ ਵਧੇਗਾ, ਮਿਸ਼ਨ ਕਲੀਨ ਪੰਜਾਬ...?

ਲੁਧਿਆਣਾ, 1 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਦੇ ਮਕਸਦ ਨਾਲ ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਨਗਰ ਨਿਗਮ ਵਲੋਂ ਵੱਖ-ਵੱਖ ਵਾਰਡਾਂ ਵਿਚ ਜਾਗਰੂਕਤਾ ਅਤੇ ਸਫ਼ਾਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਪਰ ਸ਼ਹਿਰ ਦੀਆਂ ਕਈ ਥਾਵਾਂ ’ਤੇ ਮੌਜੂਦ ਗੰਦਗੀ ਇਨ੍ਹਾਂ ਮੁਹਿੰਮਾਂ ਦੇ ਜ਼ਮੀਨੀ ਨਤੀਜਿਆਂ ’ਤੇ ਸਵਾਲ ਖੜ੍ਹੇ ਕਰ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਲੁਧਿਆਣਾ, 1 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਦੇ ਮਕਸਦ ਨਾਲ ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਨਗਰ ਨਿਗਮ ਵਲੋਂ ਵੱਖ-ਵੱਖ ਵਾਰਡਾਂ ਵਿਚ ਜਾਗਰੂਕਤਾ ਅਤੇ ਸਫ਼ਾਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਪਰ ਸ਼ਹਿਰ ਦੀਆਂ ਕਈ ਥਾਵਾਂ ’ਤੇ ਮੌਜੂਦ ਗੰਦਗੀ ਇਨ੍ਹਾਂ ਮੁਹਿੰਮਾਂ ਦੇ ਜ਼ਮੀਨੀ ਨਤੀਜਿਆਂ ’ਤੇ ਸਵਾਲ ਖੜ੍ਹੇ ਕਰ ਰਹੀ ਹੈ। ਪਹਿਲੇ ਪੜਾਅ ਦੌਰਾਨ ਵੀ ਨਗਰ ਨਿਗਮ ਵਲੋਂ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਮੁਹਿੰਮਾਂ ਚਲਾਈਆਂ ਗਈਆਂ ਅਤੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਸਫ਼ਾਈ ਕਰਵਾਉਣ ਦੀ ਤਸਵੀਰਾਂ ਸਾਹਮਣੇ ਆਈਆਂ ਸਨ, ਪਰ ਇਸਦੇ ਬਾਵਜੂਦ ਸ਼ਹਿਰ ਦੇ ਕਈ ਹਿੱਸਿਆਂ ਵਿਚ ਕੂੜੇ ਤੇ ਗੰਦਗੀ ਦੀ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਸਕੀ। ਹੁਣ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਮੁਹਿੰਮ ਦਾ ਅਸਲ ਲੰਮੇ ਸਮੇਂ ਤਕ ਜ਼ਮੀਨੀ ਪੱਧਰ ‘ਤੇ ਵੀ ਨਜ਼ਰ ਆਵੇਗਾ। ਨੂਰਵਾਲਾ ਰੋਡ, ਵਾਰਡ ਨੰਬਰ 2, 3 ਸਮੇਤ ਕਈ ਇਲਾਕਿਆਂ ਵਿਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਖ਼ਾਲੀ ਪਲਾਟਾਂ ਵਿਚ ਕੂੜਾ ਸੁੱਟੇ ਜਾਣ ਦੀ ਸਮੱਸਿਆ ਵੀ ਕਈ ਥਾਵਾਂ ’ਤੇ ਬਰਕਰਾਰ ਹੈ। ਅਜਿਹੇ ਹਾਲਾਤਾਂ ਵਿਚ ਸਿਰਫ਼ ਇਕ ਦਿਨ ਦੀ ਸਫ਼ਾਈ ਦੀ ਬਜਾਏ ਨਿਯਮਤ ਕੂੜਾ ਚੁਕਾਈ, ਲਗਾਤਾਰ ਨਿਗਰਾਨੀ ਅਤੇ ਲੋੜ ਮੁਤਾਬਿਕ ਕਾਰਵਾਈ ਕਰਨਾ ਜ਼ਰੂਰੀ ਹੋ ਜਾਂਦਾ ਹੈ। ਬੁੱਢੇ ਦਰਿਆ ਦੇ ਕਿਨਾਰਿਆਂ ’ਤੇ ਪਈ ਗੰਦਗੀ ਵੀ ਖੜ੍ਹੇ ਕਰ ਰਹੀ ਹੈ ਸਵਾਲ ਬੁੱਢੇ ਦਰਿਆ ਦੇ ਕਿਨਾਰਿਆਂ ‘ਤੇ ਪਈ ਗੰਦਗੀ ਵੀ ਸ਼ਹਿਰ ਦੀ ਸਫ਼ਾਈ ਵਿਵਸਥਾ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਦਰਿਆ ਦੇ ਆਲੇ-ਦੁਆਲੇ ਕਈ ਥਾਵਾਂ ’ਤੇ ਕੂੜਾ ਪਿਆ ਹੋਣ ਕਾਰਨ ਇਹ ਸਵਾਲ ਉਠਦਾ ਹੈ ਕਿ ਜਦੋਂ ਸ਼ਹਿਰ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਇਨ੍ਹਾਂ ਥਾਵਾਂ ਦੀ ਨਿਰੰਤਰ ਸਫ਼ਾਈ ਅਤੇ ਨਿਗਰਾਨੀ ਕਿਵੇਂ ਯਕੀਨੀ ਬਣਾਈ ਜਾਵੇਗੀ। ਮਾਹਿਰਾਂ ਅਤੇ ਸ਼ਹਿਰਵਾਸੀਆਂ ਦਾ ਕਹਿਣਾ ਹੈ ਕਿ ਬੁੱਢੇ ਦਰਿਆ ਦੇ ਕਿਨਾਰਿਆਂ ’ਤੇ ਸਿਰਫ਼ ਕੂੜਾ ਚੁੱਕਣ ਤਕ ਕਾਰਵਾਈ ਸੀਮਤ ਨਾ ਰਹੇ, ਸਗੋਂ ਉਥੇ ਮੁੜ ਕੂੜਾ ਇਕੱਠਾ ਨਾ ਹੋਵੇ, ਇਸ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਜਾਣ, ਜਿੱਥੇ ਵਾਰ-ਵਾਰ ਕੂੜਾ ਸੁੱਟਿਆ ਜਾਂਦਾ ਹੈ। ਉਥੇ ਨਿਗਰਾਨੀ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਵੀ ਜ਼ਰੂਰੀ ਹੈ। ਖ਼ਾਲੀ ਪਲਾਟਾਂ ਵਿਚ ਕੂੜਾ ਸੁੱਟਣਾ ਵੱਡੀ ਚੁਣੌਤੀ ਸ਼ਹਿਰ ਦੇ ਕਈ ਖ਼ਾਲੀ ਪਲਾਟਾਂ ਵਿਚ ਕੂੜਾ ਇਕੱਠਾ ਹੋਣ ਦੀ ਸਮੱਸਿਆ ਵੀ ਨਗਰ ਨਿਗਮ ਲਈ ਚੁਣੌਤੀ ਬਣੀ ਹੋਈ ਹੈ। ਨਗਰ ਨਿਗਮ ਵਲੋਂ ਲੋਕਾਂ ਨੂੰ ਖੁੱਲ੍ਹੀਆਂ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਨੂੰ ਦੇਣ ਦੀ ਅਪੀਲ ਕੀਤੀ ਜਾਂਦੀ ਹੈ। ਇਸਦੇ ਨਾਲ ਹੀ ਅਜਿਹੀਆਂ ਥਾਵਾਂ ਦੀ ਨਿਯਮਤ ਜਾਂਚ ਅਤੇ ਸਮੇਂ ਸਿਰ ਸਫ਼ਾਈ ਕਰਵਾਉਣਾ ਦੀ ਲੋੜ ਹੈ। ਦੂਜੇ ਪੜਾਅ ’ਚ ਤਸਵੀਰਾਂ ਨਹੀਂ, ਨਤੀਜਿਆਂ ਦੀ ਉਡੀਕ ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਨੂੰ ਲੈਕੇ ਹੁਣ ਸਭ ਤੋਂ ਵੱਡੀ ਉਮੀਦ ਇਹ ਹੈ ਕਿ ਮੁਹਿੰਮ ਫ਼ੋਟੋਆਂ ਅਤੇ ਦਿਖਾਵਟੀ ਗਤੀਵਿਧੀਆਂ ਤੋਂ ਅੱਗੇ ਵੱਧ ਕੇ ਸਥਾਈ ਸਫ਼ਾਈ ਪ੍ਰਬੰਧਾਂ ਵਿਚ ਤਬਦੀਲ ਹੋਵੇ। ਨਗਰ ਨਿਗਮ ਵਲੋਂ ਫ਼ੀਲਡ ਸਟਾਫ਼ ਅਤੇ ਅਧਿਕਾਰੀਆਂ ਨੂੰ ਹਿਦਾਇਤਾਂ ਦੇਣ ਦੇ ਨਾਲ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਨਿਰੰਤਰ ਸਮੀਖਿਆ ਵੀ ਕੀਤੀ ਜਾਣੀ ਚਾਹੀਦੀ ਹੈ। ਸ਼ਹਿਰ ਵਾਸੀਆਂ ਲਈ ਅਸਲ ਸਵਾਲ ਇਹ ਨਹੀਂ ਕਿ ਕਿੰਨੀਆਂ ਸਫ਼ਾਈ ਮੁਹਿੰਮਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ, ਸਗੋਂ ਇਹ ਹੈ ਕਿ ਉਨ੍ਹਾਂ ਦੇ ਇਲਾਕਿਆਂ ਵਿਚ ਗੰਦਗੀ ਕਿੰਨੀ ਘਟੀ। ਜੇਕਰ ਦੂਜੇ ਪੜਾਅ ਨੂੰ ਸਫਲ ਬਣਾਉਣਾ ਹੈ ਤਾਂ ਨਗਰ ਨਿਗਮ ਨੂੰ ਮੁਹਿੰਮ ਦਾ ਅਸਰ ਸ਼ਹਿਰ ਦੀਆਂ ਗਲੀਆਂ, ਸੜਕਾਂ, ਖ਼ਾਲੀ ਪਲਾਟਾਂ ਅਤੇ ਬੁੱਢੇ ਦਰਿਆ ਦੇ ਕਿਨਾਰਿਆਂ ‘ਤੇ ਵੀ ਸਪਸ਼ਟ ਤੌਰ ‘ਤੇ ਦਿਖਾਉਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਪਾਕਿ ਦੇ ਨਾਰੋਵਾਲ ’ਚ ਮਦਰੱਸੇ ਦੇ ਵਿਸਥਾਰ ਲਈ ਢਾਹਿਆ ਇਕ ਸਦੀ ਪੁਰਾਣਾ ਹਿੰਦੂ ਮੰਦਿਰ ਅਗਲੀ ਖ਼ਬਰ ਪਿੰਡ ਨੂਰਪੁਰ ਬੇਟ ਤੋਂ ਕਿਸਾਨ ਜਥੇਬੰਦੀ ਡਕੌਂਦਾ ਦੇ ਕਿਸਾਨ ਪੱਕਾ ਮੋਰਚਾ ਚੰਡੀਗੜ੍ਹ ਲਈ ਹੋਏ ਰਵਾਨਾ
Ad Position 24