03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕੈਬਨਿਟ ਮੰਤਰੀ ਸੌਂਦ ਦਾ ਨਸ਼ਾ ਤਸਕਰਾਂ ਨੂੰ ਸਖ਼ਤ ਅਲਟੀਮੇਟਮ-“ਕਾਰੋਬਾਰ ਛੱਡੋ ਜਾਂ ਪੰਜਾਬ ਛੱਡੋ” ਸੌਂਦ ਨੇ ਭਾਜਪਾ ਆਗੂ ਐਚ. ਐਸ. ਫੂਲਕਾ ਨੂੰ ਪਹਿਲਾਂ ਆਪਣੇ ਵੱਲ ਦੇਖਣ ਦੀ ਦਿੱਤੀ ਸਲਾਹ

ਲੁਧਿਆਣਾ, 2 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਲੁਧਿਆਣਾ, 2 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟਾਲਰੈਂਸ ਅਤੇ ਕੋਈ ਢਿੱਲ ਨਾ ਵਰਤਣ ਦੀ ਨੀਤੀ ਅਪਣਾਈ ਹੈ, ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਇੱਕ ਦਲੇਰਾਨਾ ਅਲਟੀਮੇਟਮ ਦਿੰਦਿਆਂ ਕਿਹਾ ਕਿ “ਆਪਣਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਨੂੰ ਬਿਨਾਂ ਕਿਸੇ ਪੱਖਪਾਤ ਦੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦਾ ਪੂਰਾ ਅਧਿਕਾਰ ਦਿੱਤਾ ਗਿਆ ਹੈ ਅਤੇ ਬਹੁਤ ਸਾਰੇ ਤਸਕਰਾਂ ਨੂੰ ਪਹਿਲਾਂ ਹੀ ਕੈਦ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਸਾਫ਼ ਕਰ ਦਿੱਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਨੇਕਾਂ ਵੱਡੇ ਤਸਕਰ ਪਹਿਲਾਂ ਹੀ ਜੇਲ੍ਹਾਂ ਵਿੱਚ ਹਨ। ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼. ਨੂੰ ਹਦਾਇਤ ਕੀਤੀ ਕਿ ਉਹ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਲਗਾਤਾਰ ਮੀਟਿੰਗਾਂ ਕਰਨ ਅਤੇ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ‘ਤੇ ਨਜ਼ਰ ਰੱਖਣ। ਉਨ੍ਹਾਂ ਪੁਲਿਸ ਨੂੰ ਜ਼ਮਾਨਤ ‘ਤੇ ਬਾਹਰ ਆਏ ਨਸ਼ਾ ਤਸਕਰਾਂ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ।ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੁਲਿਸ, ਸਿਵਲ ਪ੍ਰਸ਼ਾਸਨ, ਪਿੰਡਾਂ ਦੀਆਂ ਸੰਸਥਾਵਾਂ ਅਤੇ ਸਮਾਜਿਕ ਵਲੰਟੀਅਰਾਂ ਦੀ ਸਰਗਰਮ ਭਾਗੀਦਾਰੀ ਨਾਲ ਮਿਸ਼ਨ ਮੋਡ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਛੁਡਾਊ ਢਾਂਚੇ ਨੂੰ ਵੀ ਮਜ਼ਬੂਤ ਕਰ ਰਹੀ ਹੈ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਵਾਧੂ ਬੈੱਡਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਹਰ ਵਿਅਕਤੀ ਦਾ ਵਧੀਆ ਇਲਾਜ ਅਤੇ ਪੁਨਰਵਾਸ ਯਕੀਨੀ ਬਣਾਇਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮਨਜੀਤ ਸਿੰਘ ਚੀਮਾ ਅਤੇ ਐਸ.ਐਸ.ਪੀਜ਼ ਨੇ ਨਸ਼ਿਆਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗਾ ਅਤੇ ਨਾਲ ਹੀ ਜਾਗਰੂਕਤਾ, ਰੋਕਥਾਮ ਅਤੇ ਪੁਨਰਵਾਸ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਮੀਟਿੰਗ ਵਿੱਚ ਵਿਧਾਇਕ ਜੀਵਨ ਸਿੰਘ ਸੰਗੋਵਾਲ, ਰਾਜਿੰਦਰਪਾਲ ਕੌਰ ਛੀਨਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੇ.ਐਨ.ਐਸ ਕੰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮਨਜੀਤ ਸਿੰਘ ਚੀਮਾ, ਡੀ.ਸੀ.ਪੀ ਲੁਧਿਆਣਾ ਹਰਪਾਲ ਸਿੰਘ, ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ, ਐਸ.ਐਸ.ਪੀ, ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ, ਐਸ.ਡੀ.ਐਮ ਲੁਧਿਆਣਾ ਪੱਛਮੀ, ਕੁਲਦੀਪ ਬਾਵਾ, ਐਸ.ਡੀ.ਐਮ ਲੁਧਿਆਣਾ ਪੂਰਬੀ, ਜਸਲੀਨ ਕੌਰ ਭੁੱਲਰ, ਐਸ.ਡੀ.ਐਮ ਖੰਨਾ ਸਵਾਤੀ ਟਿਵਾਣਾ, ਐਸ.ਡੀ.ਐਮ ਪਾਇਲ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ ਜਗਰਾਉਂ ਬਾਦਲਦੀਨ, ਐਸ.ਡੀ.ਐਮ ਰਾਏਕੋਟ ਖੁਸ਼ਪ੍ਰੀਤ ਸਿੰਘ, ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਜਸਪ੍ਰੀਤ ਸਿੰਘ ਮਾਂਗਟ, ਬਿਕਰਮਜੀਤ ਥਿੰਦ, ਬਲਵੀਰ ਚੌਧਰੀ, ਜੋਨ ਇੰਚਾਰਜ ਮਾਲਵਾ ਸੈਂਟਰਲ ਮਨਜੀਤ ਸਿੰਘ ਰਾਏਕੋਟ, ਜ਼ਿਲ੍ਹਾ ਕੋਆਰਡੀਨੇਟਰ ਜਸਪ੍ਰੀਤ ਸਿੰਘ ਮਾਂਗਟ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਜ਼ਿਲ੍ਹਾ, ਹਲਕਾ ਅਤੇ ਬਲਾਕ ਕੋਆਰਡੀਨੇਟਰਾਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਨੂੰ ਕਮੇਟੀਆਂ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੈਂਡ ਦੇ ਨੌਜਵਾਨਾਂ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਚੱਲਣ ਦਾ ਐਲਾਨ ਅਗਲੀ ਖ਼ਬਰ ਕਾਰਾਬਾਰਾ ਰੋਡ ’ ਤੇ ਨਗਰ ਨਿਗਮ ਦੀ ਸੀਲ ਬਣੀ ਮਜ਼ਾਕ 24 ਘੰਟਿਆਂ ’ਚ ਹੀ ਖੁੱਲ੍ਹ ਗਈਆਂ ਦੁਕਾਨਾਂ, ਨਾਜਾਇਜ਼ ਉਸਾਰੀਆਂ ਖਿਲਾ...
Ad Position 24