03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪਿੰਡ ਕੈਂਡ ਦੇ ਨੌਜਵਾਨਾਂ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਚੱਲਣ ਦਾ ਐਲਾਨ

ਭਾਮੀਆਂ ਕਲਾਂ/ਲੁਧਿਆਣਾ, 2 ਸਤੰਬਰ (ਜਤਿੰਦਰ ਭੰਬੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਭਰ ਵਿਚ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਤਹਿਤ ਜਿੱਥੇ ਹਲਕਾ ਸਾਹਨੇਵਾਲ ਦੇ ਵੱਖ ਵੱਖ ਖੇਤਰਾਂ ਵਿਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਉਥੇ ਹੀ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ 22 ’ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਕੌਂਸਲਰ ਜਸਪਾਲ ਸਿੰਘ ਗਰੇਵਾਲ ਵਲੋਂ ਵਾਰਡ ਅੰਦਰ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਰ ਪਹਿਲੂ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਜਿੱਥੇ ਸੂਬੇ ਅੰਦਰ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਲੋਕ ਹਿਤਾਂ ਨੂੰ ਵੀ ਧਿਆਨ ਵਿਚ ਰੱਖਿਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਭਾਮੀਆਂ ਕਲਾਂ/ਲੁਧਿਆਣਾ, 2 ਸਤੰਬਰ (ਜਤਿੰਦਰ ਭੰਬੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਭਰ ਵਿਚ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਤਹਿਤ ਜਿੱਥੇ ਹਲਕਾ ਸਾਹਨੇਵਾਲ ਦੇ ਵੱਖ ਵੱਖ ਖੇਤਰਾਂ ਵਿਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਉਥੇ ਹੀ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ 22 ’ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਕੌਂਸਲਰ ਜਸਪਾਲ ਸਿੰਘ ਗਰੇਵਾਲ ਵਲੋਂ ਵਾਰਡ ਅੰਦਰ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਰ ਪਹਿਲੂ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਜਿੱਥੇ ਸੂਬੇ ਅੰਦਰ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਲੋਕ ਹਿਤਾਂ ਨੂੰ ਵੀ ਧਿਆਨ ਵਿਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਥੇ ਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਨਗਰ ਨਿਗਮ ਅਧਿਕਾਰੀਆਂ, ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਸਫ਼ਾਈ ਕਰਮਚਾਰੀਆਂ ਦੇ ਨਾਲ ਮਿਲ ਕੇ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਵੀ ਬਰਾਬਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਇਸ ਮੌਕੇ ਕੌਂਸਲਰ ਜਸਪਾਲ ਸਿੰਘ ਗਰੇਵਾਲ ਨੇ ਜਿੱਥੇ ਇਸ ਮੁਹਿੰਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਉਥੇ ਹੀ ਹਲਕੇ ਅੰਦਰ ਕੈਬਨਿਟ ਮੰਤਰੀ ਮੁੰਡੀਆਂ ਦੀ ਰਹਿਨੁਮਾਈ ਹੇਠ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜਿਸ ਤਰ੍ਹਾਂ ਵਿਕਾਸ ਕਾਰਜ ਚੱਲ ਰਹੇ ਹਨ, ਉਸੇ ਤਰ੍ਹਾਂ ਵਾਰਡ ਅੰਦਰ ਸਫ਼ਾਈ ਮੁਹਿੰਮ ਨਿਰੰਤਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਵਲੋਂ ਸਾਰੀਆਂ ਸੀਟਾਂ ਜਿੱਤਾ ਕੇ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮ... ਅਗਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਦਾ ਨਸ਼ਾ ਤਸਕਰਾਂ ਨੂੰ ਸਖ਼ਤ ਅਲਟੀਮੇਟਮ-“ਕਾਰੋਬਾਰ ਛੱਡੋ ਜਾਂ ਪੰਜਾਬ ਛੱਡੋ” ਸੌਂਦ ਨੇ ਭਾਜਪਾ ਆਗੂ...
Ad Position 24