03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਹੁਰੇ ਘਰ ’ ਤੇ ਹਮਲਾ ਕਰਕੇ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤਨੀ ਸਮੇਤ ਚਾਰ ਖਿਲਾਫ਼ ਕੇਸ ਦਰਜ

ਲੁਧਿਆਣਾ, 2 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਹੁਰੇ ਘਰ ‘ਤੇ ਹਮਲਾ ਕਰਕੇ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤਨੀ ਸਮੇਤ ਚਾਰ ਵਿਅਕਤੀਆਂ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਨੀਲ ਦੱਤ ਪੁੱਤਰ ਓਮ ਪ੍ਰਕਾਸ਼ ਵਾਸੀ ਕੁੰਦਨਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ॥

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਲੁਧਿਆਣਾ, 2 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਹੁਰੇ ਘਰ ‘ਤੇ ਹਮਲਾ ਕਰਕੇ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤਨੀ ਸਮੇਤ ਚਾਰ ਵਿਅਕਤੀਆਂ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਨੀਲ ਦੱਤ ਪੁੱਤਰ ਓਮ ਪ੍ਰਕਾਸ਼ ਵਾਸੀ ਕੁੰਦਨਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ॥ ਇਸ ਮਾਮਲੇ ਵਿਚ ਪੁਲਿਸ ਨੇ ਗਰੀਮਾ ਸ਼ਰਮਾ, ਗਗਨਦੀਪ ਸਿੰਘ ਉਸਦੀ ਪਤਨੀ ਅੰਜਲੀ ਮਾਂ ਨੇਹਾ ਸ਼ਰਮਾ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਲੜਕੇ ਤਰੁਣ ਦੱਤ ਦੀ ਸ਼ਾਦੀ ਗਰੀਮਾ ਸ਼ਰਮਾ ਨਾਲ ਹੋਈ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਇਹਨਾਂ ਦਾ ਆਪਸ ਵਿਚ ਇੱਕ ਕਲੇਸ਼ ਰਹਿਣ ਲੱਗ ਪਿਆ ਅਤੇ ਬੀਤੇ ਦਿਨ ਗਰੀਮਾ ਸ਼ਰਮਾ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਸਦੇ ਘਰ ‘ਤੇ ਹਮਲਾ ਕਰ ਦਿੱਤਾ ਅਤੇ ਤਰੁਣ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਇਹ ਕਥਿਤ ਦੋਸ਼ੀ ਘਰ ਵਿਚ ਪਈ 22000 ਦੀ ਨਗਦੀ, ਸੋਨੇ ਦੇ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਗੰਭੀਰ ਹਾਲਤ ਵਿਚ ਤਰੁਣ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਪੁਲਿਸ ਨੇ ਨਿਸ਼ਾ ਵਾਸੀ ਹੈਬੋਵਾਲ ਦੀ ਸ਼ਿਕਾਇਤ ‘ਤੇ ਸੋਨੀਆ ਬਸਰਾ, ਵਸਨ ਸਿੰਘ, ਪਰਵਿੰਦਰ ਕੌਰ ਅਤੇ ਸਵਿਤਾ ਸ਼ਰਮਾ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੇ ਲੜਕੇ ਅਨੁਭਵ ਸ਼ਰਮਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 9 ਲੱਖ 40 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਹਰਜੀਤ ਸਿੰਘ ਵਾਸੀ ਨਿਊ ਕੁਲਦੀਪ ਨਗਰ ਦੀ ਸ਼ਿਕਾਇਤ ‘ਤੇ ਸਤਨਾਮ ਸਿੰਘ ਵਾਸੀ ਚੰਡੀਗੜ੍ਹ ਖਿਲਾਫ ਕੇਸ ਦਰਜ ਕੀਤਾ ਹੈ ਅਤੇ ਕਥਿਤ ਦੋਸ਼ੀ ਉੱਤੇ ਵੀ ਸ਼ਿਕਾਇਤ ਕਰਤਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਲੱਖ 25 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਫੈਕਟਰੀ ਮਾਲਕ ਦੀ ਕੁੱਟਮਾਰ ਪੁਲਿਸ ਨੇ ਜਤਿਨ ਵਾਸੀ ਗੁਰਪ੍ਰੀਤ ਨਗਰ ਦੀ ਸ਼ਿਕਾਇਤ ‘ਤੇ ਰੀਸ਼ਵ ਉਸਦੇ ਪਿਤਾ ਵਿਪਨ ਅਤੇ ਉਸਦੇ ਦੋ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਪੈਸੇ ਦਾ ਲੈਣ ਦੇਣ ਦੱਸਿਆ ਜਾ ਰਿਹਾ ਹੈ। ਸ਼ਰਾਬ ਬਰਾਮਦ ਪੁਲਿਸ ਨੇ ਵਰਿੰਦਰ ਕੁਮਾਰ ਵਾਸੀ ਇਸਲਾਮ ਗੰਜ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 14 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰਾਬ ਸਪਲਾਈ ਕਰਦਾ ਸੀ। ਮੋਟਰਸਾਈਕਲ ਚੋਰੀ ਸਥਾਨਕ ਫੁੱਲਾਂਵਾਲ ਚੌਕ ਤੋਂ ਚੋਰਾਂ ਵਲੋਂ ਆਸ਼ੀਸ਼ ਕੁਮਾਰ ਵਾਸੀ ਮੋਤੀ ਬਾਗ ਕਲੋਨੀ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਦਿਨੇਸ਼ ਪ੍ਰਸਾਦ ਵਾਸੀ ਗੁਰੂ ਅੰਗਦ ਦੇਵ ਕਲੋਨੀ ਦੀ ਸ਼ਿਕਾਇਤ ‘ਤੇ ਸੁਨੀਲ ਸੰਨੀ ਦੀ ਸ਼੍ਰੀਕਾਂਤ ਅਤੇ ਪੰਜ ਹੋਰਨਾਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਦੋਸ਼ੀਆਂ ਉੱਤੇ ਉਸਦੇ ਘਰ ‘ਤੇ ਹਮਲਾ ਕਰਕੇ ਉਸਦੀ ਕਿਰਾਏਦਾਰ ਅੰਜਲੀ ਦੀ ਕੁੱਟਮਾਰ ਕਰਨ ਅਤੇ ਘਰ ਦੀ ਭੰਨ ਤੋੜ ਕਰਨ ਦਾ ਦੋਸ਼ ਲਗਾਇਆ। ਲੜਾਈ ਦਾ ਕਾਰਨ ਨਿਜੀ ਰੰਜਿਸ਼ ਦੱਸਿਆ ਜਾਂਦਾ ਹੈ। ਚੋਰੀ ਦੀ ਕੋਸ਼ਿਸ਼ ਕਰਦੇ ਦੋ ਕਾਬੂ ਪੁਲਿਸ ਨੇ ਨਿਪੁਨ ਗੋਇਲ ਵਾਸੀ ਵਿਕਾਸ ਨਗਰ ਦੀ ਸ਼ਿਕਾਇਤ ‘ਤੇ ਸੁਨੀਲ ਕੁਮਾਰ ਅਤੇ ਵਿਸ਼ਾਲ ਕੁਮਾਰ ਵਾਸੀ ਤਾਜਪੁਰ ਰੋਡ ਨੂੰ ਕਾਬੂ ਕੀਤਾ ਹੈ। ਕਥਿਤ ਦੋਸ਼ੀਆ ਉੱਤੇ ਸ਼ਿਕਾਇਤ ਕਰਤਾ ਦੀ ਰਾਮਗੜ੍ਹ ਸਥਿਤ ਫੈਕਟਰੀ ਵਿੱਚ ਚੋਰੀ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਗਾਂਜਾ ਬਰਾਮਦ ਪੁਲਿਸ ਨੇ ਮੋਹਿਤ ਵਾਸੀ ਮੁੰਡੀਆਂ ਕਲਾਂ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿੱਚੋਂ 500 ਗ੍ਰਾਮ ਗਾਜਾ ਬਰਾਮਦ ਕੀਤਾ ਹੈ। ਪੁਲਿਸ ਨੇ ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਕਮਲ ਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਨੂੰ ਪੁਲਿਸ ਨੇ ਵਿਸ਼ਾਲ ਮੈਗਾਮਾਰਟ ਸੈਕਟਰ 32 ਨੇੜਿਓਂ ਕਾਬੂ ਕੀਤਾ ਹੈ। ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਮਿਕਸ ਲੈਂਡ ਯੂਜ਼ ਖੇਤਰ ’ ਚ ਚੱਲ ਰਹੇ ਕਾਰੋਬਾਰ ’ ਤੇ ਲਟਕ ਰਹੀ ਉਜਾੜੇ ਦੀ ਤਲਵਾਰ ਅਗਲੀ ਖ਼ਬਰ ਪੀ.ਏ.ਯੂ. ਦੇ ਬਾਇਓ ਕੈਮਿਸਟਰੀ ਵਿਭਾਗ ਵਲੋਂ ਨਵੇਂ ਦਾਖ਼ਲ ਵਿਦਿਆਰਥੀਆਂ ਦਾ ਸਵਾਗਤ
Ad Position 24