02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਨੱਖਤਾ ਦਾ ਸਰਵੋਤਮ ਸਰਬ-ਸਾਂਝਾ ਤੇ ਅਦੁੱਤੀ ਧਾਰਮਿਕ ਗ੍ਰੰਥ -ਭਾਈ ਭੁਪਿੰਦਰ ਸਿੰਘ ਖਾਲਸਾ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਭੁਪਿੰਦਰ ਸਿੰਘ ਖਾਲਸਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਲ ਸੰਪਾਦਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਭੁਪਿੰਦਰ ਸਿੰਘ ਖਾਲਸਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਲ ਸੰਪਾਦਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ। ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ‘ਤੇ ਭਾਈ ਭੁਪਿੰਦਰ ਸਿੰਘ ਖਾਲਸਾ ਦੇ ਹਜੂਰੀ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ,ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ,, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ,ਐਨ. ਪੀ ਸਿੰਘ ਕਥੂਰੀਆ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਜੀਵਨੀ ਤਹਿਤ ਐਸ.ਐਮ.ਓਜ਼ ਨਾਲ ਕੀਤੀ ਦੂਜੀ ਸਮੀਖਿਆ ਮੀਟਿੰਗ ਅਗਲੀ ਖ਼ਬਰ ਮਿਕਸ ਲੈਂਡ ਯੂਜ਼ ਖੇਤਰ ’ ਚ ਚੱਲ ਰਹੇ ਕਾਰੋਬਾਰ ’ ਤੇ ਲਟਕ ਰਹੀ ਉਜਾੜੇ ਦੀ ਤਲਵਾਰ
Ad Position 24