02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਰਕਾਰੀ ਖਜ਼ਾਨੇ ਦੀ ਇਕ ਲੱਖ 66 ਹਜ਼ਾਰ ਦੀ ਨਕਦੀ ਨੂੰ ਖੁਰਦ ਬੁਰਦ ਕਰਨ ਵਾਲੇ ਬਰਖਾਸਤ ਪੁਲਿਸ ਮੁਲਾਜ਼ਮ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਰਕਾਰੀ ਖਜ਼ਾਨੇ ਦੀ 1 ਲੱਖ 66 ਦੀ ਨਗਦੀ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਬਰਖਾਸਤ ਮੁਨਸ਼ੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਥਾਣਾ ਡਵੀਜ਼ਨ ਨੰਬਰ ਤਿੰਨ ਦੇ ਮੁੱਖ ਅਫਸਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਬਰਖਾਸਤ ਮੁਲਾਜ਼ਮ ਹੌਲਦਾਰ ਮਲਕੀਤ ਸਿੰਘ ਸਾਬਕਾ ਮੁੱਖ ਮੁਨਸ਼ੀ ਥਾਣਾ ਡਿਵੀਜ਼ਨ ਨੰਬਰ ਤਿੰਨ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਲੁਧਿਆਣਾ, 2 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਰਕਾਰੀ ਖਜ਼ਾਨੇ ਦੀ 1 ਲੱਖ 66 ਦੀ ਨਗਦੀ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਬਰਖਾਸਤ ਮੁਨਸ਼ੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਥਾਣਾ ਡਵੀਜ਼ਨ ਨੰਬਰ ਤਿੰਨ ਦੇ ਮੁੱਖ ਅਫਸਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਬਰਖਾਸਤ ਮੁਲਾਜ਼ਮ ਹੌਲਦਾਰ ਮਲਕੀਤ ਸਿੰਘ ਸਾਬਕਾ ਮੁੱਖ ਮੁਨਸ਼ੀ ਥਾਣਾ ਡਿਵੀਜ਼ਨ ਨੰਬਰ ਤਿੰਨ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਕੀਤਾ ਹੈ। ਪੁਲਿਸ ਅਨੁਸਾਰ ਪੁਲਿਸ ਵਲੋਂ ਕੁਝ ਸਮਾਂ ਪਹਿਲਾਂ ਲਾਟਰੀ ਐਕਟ ਅਧੀਨ ਉਕਤ ਨਗਦੀ ਬਰਾਮਦ ਕੀਤੀ ਸੀ। ਉਕਤ ਕਥਿਤ ਦੋਸ਼ੀ ਵਲੋਂ ਇਸ ਬਰਾਮਦ ਕੀਤੀ ਗਈ ਰਕਮ ਨੂੰ ਖੁਰਦ ਬੁਰਦ ਕਰ ਦਿੱਤਾ ਤੇ ਖਜ਼ਾਨੇ ਵਿਚ ਜਮ੍ਹਾਂ ਨਹੀਂ ਕਰਵਾਇਆ। ਪਤਾ ਲੱਗਾ ਤੇ ਪੁਲਿਸ ਅਧਿਕਾਰੀਆਂ ਨੇ ਇਸਦੀ ਜਾਂਚ ਦੇ ਹੁਕਮ ਦਿੱਤੇ ਅਤੇ ਜਾਂਚ ਦੌਰਾਨ ਉਕਤ ਕਥਿਤ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦੀ ਨੇ ਆਪਣਾ ਗਲਾ ਵੱਢਿਆ, ਹਾਲਤ ਗੰਭੀਰ ਅਗਲੀ ਖ਼ਬਰ ਮਿਸ਼ਨ ਜੀਵਨੀ ਤਹਿਤ ਐਸ.ਐਮ.ਓਜ਼ ਨਾਲ ਕੀਤੀ ਦੂਜੀ ਸਮੀਖਿਆ ਮੀਟਿੰਗ
Ad Position 24