02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਲਾਸ ਰੂਮ ’ ਚ ਅਚਾਨਕ ਡਿੱਗੇ ਹੈਡ ਟੀਚਰ , ਮੌਕੇ ’ ਤੇ ਮੌਤ

ਲੁਧਿਆਣਾ, 2 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈਡ ਟੀਚਰ ਹਰਜੀਤ ਗਰੇਵਾਲ (49) ਦੀ ਕਲਾਸਰੂਮ ਵਿਚ ਅਚਾਨਕ ਤਬੀਅਤ ਵਿਗੜਨ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਹ ਰੋਜ਼ਾਨਾ ਦੀ ਤਰ੍ਹਾਂ ਸਕੂਲ ਪੁੱਜੇ ਸਨ ਅਤੇ ਆਪਣੀ ਡਿਊਟੀ ਨਿਭਾ ਰਹੇ ਸਨ।

Ad Position 21
repet_subhas-goyals [Copy P29]
ਮ੍ਰਿਤਕ ਅਧਿਆਪਕ ਹਰਜੀਤ ਗਰੇਵਾਲ 03-09-2026
ਲੁਧਿਆਣਾ, 2 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈਡ ਟੀਚਰ ਹਰਜੀਤ ਗਰੇਵਾਲ (49) ਦੀ ਕਲਾਸਰੂਮ ਵਿਚ ਅਚਾਨਕ ਤਬੀਅਤ ਵਿਗੜਨ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਹ ਰੋਜ਼ਾਨਾ ਦੀ ਤਰ੍ਹਾਂ ਸਕੂਲ ਪੁੱਜੇ ਸਨ ਅਤੇ ਆਪਣੀ ਡਿਊਟੀ ਨਿਭਾ ਰਹੇ ਸਨ। ਦੁਪਹਿਰ ਸਮੇਂ ਉਹ ਸਕੂਲ ਦੀਆਂ ਜਮਾਤਾਂ ਦਾ ਰਾਊਂਡ ਕਰਦੇ ਹੋਏ ਪ੍ਰੀ-ਪ੍ਰਾਇਮਰੀ ਜਮਾਤ ਵਿਚ ਪੁੱਜੇ ਅਤੇ ਬੱਚਿਆਂ ਤੇ ਅਧਿਆਪਕਾਂ ਨਾਲ ਗੱਲਬਾਤ ਕਰਨ ਲੱਗੇ। ਇਸੇ ਦੌਰਾਨ ਉਨ੍ਹਾਂ ਨੇ ਅਚਾਨਕ ਛਾਤੀ ਵਿਚ ਦਰਦ ਹੋਣ ਦੀ ਸ਼ਿਕਾਇਤ ਕੀਤੀ। ਇਕ ਅਧਿਆਪਕ ਨੇ ਉਨ੍ਹਾਂ ਨੂੰ ਪਾਣੀ ਦਿੱਤਾ। ਪਰ ਗਿਲਾਸ ਫੜ੍ਹਦੇ ਹੀ ਉਹ ਜ਼ਮੀਨ ‘ਤੇ ਡਿਗ ਪਏ। ਸਾਥੀ ਅਧਿਆਪਕਾਂ ਨੇ ਉਨ੍ਹਾਂ ਨੂੰ ਸੰਭਾਲਿਆ ਅਤੇ ਸੀਪੀਆਰ ਦੇਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਕਰੀਬ ਡੇਢ ਦੋ ਮਹੀਨੇ ਪਹਿਲਾਂ ਡਰੱਗ ਸਰਵੇ ਦੀ ਡਿਊਟੀ ਦੌਰਾਨ ਵੀ ਹਰਜੀਤ ਗਰੇਵਾਲ ਤੇ ਨਾਲ ਹਮਲਾ ਹੋਇਆ ਸੀ, ਜਿਸ ਵਿਚ ਉਨ੍ਹਾਂ ਦੀ ਛਾਤੀ ਤੇ ਗੰਭੀਰ ਸੱਟ ਲੱਗੀ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਨਾਲ ਸੰਬੰਧਿਤ ਵੱਖ-ਵੱਖ ਯੂਨੀਅਨਾਂ ਨੇ ਕੀਤੀ ਹੰਗਾਮੀ ਮੀਟਿੰਗ ਅਗਲੀ ਖ਼ਬਰ ਸਕੂਟਰ ਸਵਾਰ ਨੌਜਵਾਨ ਨੂੰ ਲੁੱਟ ਕੇ ਭੱਜੇ ਲੁਟੇਰੇ ਹੋਏ ਹਾਦਸੇ ਦਾ ਸ਼ਿਕਾਰ
Ad Position 24