04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਾਸਪੋਰਟ ਬਣਾਉਣ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 3 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ ਦੇ ਆਧਾਰ ’ਤੇ ਪਾਸਪੋਰਟ ਬਣਾਉਣ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਲਵਿੰਦਰ ਸਿੰਘ ਵਾਸੀ ਪਿੰਡ ਸੁਨੇਤ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮੱਖਨ ਸਿੰਘ ਵਾਸੀ ਫਿਲੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਲੁਧਿਆਣਾ, 3 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ ਦੇ ਆਧਾਰ ’ਤੇ ਪਾਸਪੋਰਟ ਬਣਾਉਣ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਲਵਿੰਦਰ ਸਿੰਘ ਵਾਸੀ ਪਿੰਡ ਸੁਨੇਤ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮੱਖਨ ਸਿੰਘ ਵਾਸੀ ਫਿਲੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਦੇ ਦਸਤਾਵੇਜ਼ਾਂ ’ਤੇ ਆਪਣਾ ਪਾਸਪੋਰਟ ਬਣਵਾ ਲਿਆ, ਜਦੋਂ ਸ਼ਿਕਾਇਤਕਰਤਾ ਨੂੰ ਪਤਾ ਲੱਗਿਆ ਤਾਂ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲੜਕੀਆਂ ਦੇ ਕਾਲਜਾਂ ਦੇ ਬਾਹਰ ਛੇੜਖਾਨੀ ਨੂੰ ਰੋਕਣ ਲਈ ਪੁਲਿਸ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਅਗਲੀ ਖ਼ਬਰ ਲੁੱਟ ਖੋਹ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ 5 ਸਾਲ ਦੀ ਕੈਦ
Ad Position 24