03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹਰਸ਼ੀਨ ਕੌਰ ਤੇ ਗੁਰਬਾਣੀ ਕੌਰ ਨੇ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕੀਤਾ ਰਸਭਿੰਨਾ ਕੀਰਤਨ

ਲੁਧਿਆਣਾ, 3 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਲੁਧਿਆਣਾ, 3 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਹੋਣਹਾਰ ਬੱਚੀਆਂ ਹਰਸ਼ੀਨ ਕੌਰ ਅਤੇ ਗੁਰਬਾਣੀ ਕੌਰ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਬੱਚੀਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਬੱਚਿਆਂ ਦੇ ਮਾਤਾ ਪਿਤਾ ਵਧਾਈ ਦੇ ਪਾਤਰ ਹਨ ਜੋ ਉਨ੍ਹਾਂ ਦੀਆਂ ਇਹ ਹੋਣਹਾਰ ਬੱਚੀਆਂ ਇਸ ਕਾਬਿਲ ਬਣੀਆਂ ਹਨ ਕਿ ਉਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰ ਰਹੀਆਂ ਹਨ ਅਤੇ ਅੰਮ੍ਰਿਤ ਛੱਕ ਕੇ ਗੁਰੂ ਬਾਣਾ ਪਾ ਕੇ ਗੁਰੂ ਨਾਲ ਜੁੜੀਆਂ ਹੋਈਆਂ ਹਨ। ਗੁਰੂ ਘਰ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਕੁਲਜੀਤ ਕੌਰ, ਮਨਜੀਤ ਕੌਰ ਅਤੇ ਤਰਨਜੀਤ ਕੌਰ ਵਲੋਂ ਬੱਚੀਆਂ ਨੂੰ ਉਨ੍ਹਾਂ ਦੀ ਇਸ ਉਦਮੀ ਸੇਵਾ ਲਈ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਅਰਦਾਸ ਹੁਕਮਨਾਮੇ ਉਪਰੰਤ ਸਮਾਗਮ ਦੀ ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ। ਸੰਗਤਾਂ ‘ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਵਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਮਲਕੀਤ ਸਿੰਘ, ਬਲਵੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਜਗਮੋਹਨ ਸਿੰਘ, ਸਰਬਜੀਤ ਸਿੰਘ ਚੱਗਰ, ਤਰਲੋਕ ਸਿੰਘ ਸੱਚਦੇਵਾ, ਪਰਮਜੀਤ ਸਿੰਘ, ਰਘਵੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਅਮਰਜੀਤ ਸਿੰਘ, ਹਰਪਾਲ ਸਿੰਘ, ਜਗਜੀਵਨ ਸਿੰਘ ਸੋਹਨਪਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਦੇ ਵਿਦਿਆਰਥੀਆਂ ਦੀ ਟੀਮ ਜ਼ਿਲ੍ਹਾ ਹੈਂਡਬਾਲ ਟੂਰਨਾਮੈਂਟ ’ਚ ਰਹੀ ਭਾਰੂ ਅਗਲੀ ਖ਼ਬਰ ਐੱਚ.ਵੀ.ਐੱਮ. ਗਲੋਬਲ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ
Ad Position 24