ਵਪਾਰ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 3 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਕਾਰੋਬਾਰੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰੋਹਿਤ ਕੁਮਾਰ ਗੁਪਤਾ ਵਾਸੀ ਪਿੰਕ ਪਾਰਕ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਪਵਨ ਕੁਮਾਰ ਅਤੇ ਉਸ ਦੇ ਪਿਓ ਹਰਵਿੰਦਰ ਕੁਮਾਰ ਵਾਸੀ ਜਸਪਾਲ ਬਾਂਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 3 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਕਾਰੋਬਾਰੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰੋਹਿਤ ਕੁਮਾਰ ਗੁਪਤਾ ਵਾਸੀ ਪਿੰਕ ਪਾਰਕ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਪਵਨ ਕੁਮਾਰ ਅਤੇ ਉਸ ਦੇ ਪਿਓ ਹਰਵਿੰਦਰ ਕੁਮਾਰ ਵਾਸੀ ਜਸਪਾਲ ਬਾਂਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ ਕਰੋੜਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਪੁਲਿਸ ਨੇ ਵਿਜੇ ਕੁਮਾਰ ਵਾਸੀ ਐਸ.ਬੀ.ਐਸ. ਨਗਰ ਦੀ ਸ਼ਿਕਾਇਤ ’ਤੇ ਦਵਿੰਦਰ ਸਿੰਘ ਮਾਹੀ ਸ਼ਰਮਾ ਰੀਆ ਸ਼ਰਮਾ ਰਵੀ ਸ਼ਰਮਾ ਵਾਸੀ ਚੀਮਾ ਚੌਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 9 ਲੱਖ 48 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਕਥਿਤ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਵਿਆਹ ਦਾ ਝਾਂਸਾ ਦੇ ਕੇ ਲੜਕੀ ਵਰਗਲਾਈ ਪੁਲਿਸ ਨੇ ਰੀਨਾ ਵਾਸੀ ਸਲੇਮ ਟਾਬਰੀ ਦੀ ਸ਼ਿਕਾਇਤ ’ਤੇ ਬਬਲੂ ਨਾਮੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੀ 18 ਸਾਲ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਪੁਲਿਸ ਜਾਂਚ ਕਰ ਰਹੀ ਹੈ। ਐਕਟਿਵਾ ਚੋਰੀ ਸਥਾਨਕ ਕਿਦਵਈ ਨਗਰ ਤੋਂ ਚੋਰਾਂ ਵਲੋਂ ਤਰੁਣ ਗਰਗ ਵਾਸੀ ਬਾੜੇਵਾਲ ਰੋਡ ਦਾ ਐਕਟਿਵਾ ਚੋਰੀ ਕਰ ਲਿਆ ਗਿਆ। ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਪੁਲਿਸ ਨੇ ਅਰੁਣ ਸ਼ਰਮਾ ਇਕਬਾਲ ਨਗਰ ਦੀ ਸ਼ਿਕਾਇਤ ’ਤੇ ਸੁਨੀਲ ਸਿੰਘ ਰਾਣਾ ਉਸ ਦੀ ਪਤਨੀ ਮੀਨੂ ਰਾਣੀ ਵਾਸੀ ਜੇ.ਜੇ. ਇਨਕਲੇਵ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਲੱਖਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਜਾਂਚ ਕਰ ਰਹੀ ਹੈ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਹਰਜਿੰਦਰ ਸਿੰਘ ਵਾਸੀ ਢੰਡਾਰੀ ਕਲਾਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਨਵਾਂ ਪਿੰਡ ਨੇੜਿਉਂ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। 12 ਲੱਖ ਦੀ ਧੋਖਾਧੜੀ ਪੁਲਿਸ ਨੇ ਵੀਰ ਸਿੰਘ ਵਾਸੀ ਪਿੰਡ ਬੱਦੋਵਾਲ ਦੀ ਸ਼ਿਕਾਇਤ ’ਤੇ ਜਸਵਿੰਦਰ ਕੌਰ ਅਤੇ ਇਕਬਾਲ ਸਿੰਘ ਵਾਸੀ ਨਿਊ ਜਨਤਾ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਕਾਰ ਦੀ ਖ਼ਰੀਦ ਦੇ ਮਾਮਲੇ ਵਿਚ ਬੈਂਕ ਤੋਂ 12 ਲੱਖ ਦਾ ਕਰਜ਼ਾ ਦਿਵਾ ਕੇ ਰਕਮ ਆਪਣੇ ਖਾਤਿਆਂ ਵਿਚ ਤਬਦੀਲ ਕਰਵਾਉਣ ਦਾ ਦੋਸ਼ ਲਗਾਇਆ ਹੈ। ਪੁਲਿਸ ਜਾਂਚ ਕਰ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਅਸ਼ੀਸ਼ ਕੁਮਾਰ ਵਾਸੀ ਗਗਨਪ੍ਰੀਤ ਵਿਹਾਰ ਦੀ ਸ਼ਿਕਾਇਤ ’ਤੇ ਕਾਹਲੋਂ ਬਿਲਡਿੰਗ ਮੈਟੀਰੀਅਲ ਸਟੋਰ ਦੇ ਮਾਲਕ ਨਿਰਮਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ। ਪੈਟਰੋਲ ਪੰਪ ਮਾਲਕ ਨਾਲ ਧੋਖਾਧੜੀ ਪੁਲਿਸ ਨੇ ਤਰੁਣ ਗੋਇਲ ਵਾਸੀ ਸ਼ੇਰਪੁਰ ਕਲਾਂ ਦੀ ਸ਼ਿਕਾਇਤ ’ਤੇ ਸੁਰਿੰਦਰ ਸ਼ਰਮਾ ਵਾਸੀ ਜੀਂਦ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀ ਉੱਤੇ ਡੀਜ਼ਲ ਦੀ ਖ਼ਰੀਦ ਦੇ ਮਾਮਲੇ ਵਿਚ ਉਸ ਨਾਲ ਲੱਖਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।