05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਹਲਕਾ ਪੂਰਬੀ ’ ਚ ਅਕਾਲੀ ਦਲ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਕੀਤਾ ਢਿੱਲੋਂ ਨੇ ਐਲਾਨ ਹਲਕਾ ਪੂਰਬੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਹਰ ਸ਼ਨੀਵਾਰ ਕੱਢਿਆ ਜਾਵੇਗਾ ਮੋਮਬੱਤੀ ਮਾਰਚ-ਢਿੱਲੋਂ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਹਲਕੇ ਦੀ ਮੌਜੂਦਾ ਸਥਿਤੀ ਅਤੇ ਲੋਕਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਲਕੇ ਦੀ ਤਰਸਯੋਗ ਹਾਲਤ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਅਤੇ ਸਰਕਾਰ ਦੇ ਨੁਮਾਇੰਦਿਆਂ ਦੀ ਕਾਰਗੁਜ਼ਾਰੀ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਹਲਕੇ ਦੀ ਮੌਜੂਦਾ ਸਥਿਤੀ ਅਤੇ ਲੋਕਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਲਕੇ ਦੀ ਤਰਸਯੋਗ ਹਾਲਤ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਅਤੇ ਸਰਕਾਰ ਦੇ ਨੁਮਾਇੰਦਿਆਂ ਦੀ ਕਾਰਗੁਜ਼ਾਰੀ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਗਏ। ਮੀਟਿੰਗ ਵਿਚ ਨੂਰਵਾਲਾ ਰੋਡ, ਕਾਕੋਵਾਲ ਰੋਡ, ਰਾਹੋਂ ਰੋਡ ਅਤੇ ਤਾਜਪੁਰ ਰੋਡ ਦੀ ਬਦਤਰ ਹਾਲਤ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਮਾੜੀ ਹਾਲਤ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਲੁਧਿਆਣਾ ਪੂਰਬੀ ਦੀਆਂ ਸੜਕਾਂ ਦੀ ਹਾਲਤ ਸਰਕਾਰੀ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਰੱਖ ਰਹੀ ਹੈ। ਆਗੂਆਂ ਨੇ ਕਿਹਾ ਕਿ ਲੁੱਟ-ਖੋਹ ਦੀਆਂ ਘਟਨਾਵਾਂ ਅਤੇ ਬੇਕਾਬੂ ਨਸ਼ੇ ਨੇ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਨੌਜਵਾਨ ਨਸ਼ੇ ਦੀ ਦਲਦਲ ਵਿਚ ਧੱਕੇ ਜਾ ਰਹੇ ਹਨ ਅਤੇ ਲੋਕ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਵਿਗੜ ਰਹੀ ਕਾਨੂੰਨ-ਵਿਵਸਥਾ ਸਰਕਾਰ ਦੀ ਨਾਕਾਮੀ ਦਾ ਪ੍ਰਤੱਖ ਸਬੂਤ ਹੈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਹਲਕਾ ਪੂਰਬੀ ਵਿਚ ਹਰ ਸ਼ਨੀਵਾਰ ਸ਼ਾਮ ਨੂੰ ‘ਮੋਮਬੱਤੀ ਮਾਰਚ’ ਕੱਢਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਇਹ ਮਾਰਚ ਹਲਕਾ ਪੂਰਬੀ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਨੂੰ ਦਿਖਾਉਣਾ ਅਤੇ ਪੰਜਾਬ ਦੇ ਜ਼ਮੀਨੀ ਹਾਲਾਤਾਂ ਨੂੰ ਲੋਕਾਂ ਦੇ ਸਾਹਮਣੇ ਰੱਖਣ ਲਈ ਕੀਤਾ ਜਾਵੇਗਾ। ਕੈਂਡਲ ਲੋਕਾਂ ਦੀਆਂ ਆਸਾਂ ਦਾ ਪ੍ਰਤੀਕ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਦੀ ਲੋਅ ਦਾ ਪ੍ਰਤੀਕ ਹੋਵੇਗੀ। ਆਗੂਆਂ ਨੇ ਕਿਹਾ ਕਿ ਹੁਣ ਹਲਕਾ ਪੂਰਬੀ ਦੇ ਲੋਕ ਅਵੇਸਲੇਪਣ ਦੀ ਨੀਂਦ ’ਚੋਂ ਜਗਾ ਕੇ, ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਅਤੇ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਸਰਬਜੀਤ ਸਿੰਘ ਲਾਡੀ, ਤੇਜਾ ਸਿੰਘ ਖਾਲਸਾ, ਬਲਵਿੰਦਰ ਸਿੰਘ ਬਾਜੜਾ, ਕਮਲਜੀਤ ਸਿੰਘ ਨਿੱਕੂ ਗਰੇਵਾਲ ਮੈਂਬਰ ਜਨਰਲ ਕੌਂਸਲ, ਸਿਮਰਨਜੀਤ ਸਿੰਘ ਹਨੀ, ਗੁਰਮੇਲ ਸਿੰਘ ਜੱਜੀ, ਗੁਰਜੀਤ ਸਿੰਘ, ਰਤਨ ਵੜੈਚ, ਸਿਮਰਜੀਤ ਸਿੰਘ ਸਮਰਾ, ਮੁਨੀਸ਼ ਸਹਿਗਲ, ਸੁਰੇਸ਼ ਬੱਬੂ ਭਾਰਦਵਾਜ, ਬਲਵੀਰ ਸਿੰਘ, ਕਰਨੈਲ ਸਿੰਘ, ਬਲਕਾਰ ਸਿੰਘ ਅਨੰਦਪੁਰਾ, ਡਾ. ਕੁਲਵੰਤ, ਕੁਲਦੀਪ ਸੈਣੀ, ਰਾਜਨ ਅਰੋੜਾ, ਸੱਚਦਾਨੰਦ ਮਿੰਟੂ, ਜਤਿੰਦਰ ਸਿੰਘ, ਵਜਿੰਦਰ ਚੰਡਾਲੀਆ, ਹਰਦੀਪ ਸਿੰਘ ਮੁਲਤਾਨੀ, ਵਰਿੰਦਰ ਧੀਰ, ਸਿਮਰਨਜੀਤ ਸਿੰਘ ਰਾਜੂ, ਸ਼ਿਵ ਵਰਮਾ ਅਤੇ ਸੁਖਵਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਨਮਾਨ ਦਿਵਸ ’ਤੇ ਵਿਸ਼ੇਸ਼ : ਸੁਖਧੀਰ ਸਿੰਘ ਸੇਖੋਂ ਅਗਲੀ ਖ਼ਬਰ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਗੁਰੂ - ਚੇਲੇ ਵਾਲੇ ਸੰਬੰਧ ਹੋਣੇ ਚਾਹੀਦੇ ਹਨ - ਬੈਨੀਪਾਲ
Ad Position 24