05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਗਜੀਤ ਸਿੰਘ ਅਰੋੜਾ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਗਜੀਤ ਸਿੰਘ ਅਰੋੜਾ ਨੂੰ ਪਾਰਟੀ ਵਲੋਂ ਜ਼ਿਲ੍ਹੇ ਦੀ ਟੀਮ ਵਿਚ ਸੀਨੀਅਰ ਮੀਤ ਪ੍ਰਧਾਨ ਅਤੇ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ਤੋਂ ਬਾਅਦ ਜਗਜੀਤ ਸਿੰਘ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਕੋਰ ਕਮੇਟੀ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਤੇ ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਗਜੀਤ ਸਿੰਘ ਅਰੋੜਾ ਨੂੰ ਪਾਰਟੀ ਵਲੋਂ ਜ਼ਿਲ੍ਹੇ ਦੀ ਟੀਮ ਵਿਚ ਸੀਨੀਅਰ ਮੀਤ ਪ੍ਰਧਾਨ ਅਤੇ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ਤੋਂ ਬਾਅਦ ਜਗਜੀਤ ਸਿੰਘ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਕੋਰ ਕਮੇਟੀ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਤੇ ਆਰ.ਡੀ. ਸ਼ਰਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਅਰੋੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਤ ਨੂੰ ਦੇਖ ਕੇ ਵਿਰੋਧੀ ਘਬਰਾਹਟ ਵਿਚ ਹਨ, ਕਿਉਂਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਹੀ ਹੈ ਅਤੇ ਪੰਜਾਬ ਦੇ ਲੋਕ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ। ਉਨ੍ਹਾਂ ਭਰੋਸਾ ਦਵਾਇਆ ਕਿ ਉਹ ਹਾਈਕਮਾਨ ਦੇ ਨਿਰਦੇਸ਼ਾਂ ’ਤੇ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੀ ਅਕਾਲੀ ਸਰਕਾਰ ਵੇਲੇ ਕੀਤੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣਗੇ, ਕਿਉਂਕਿ ਲੋਕ ਮੌਜੂਦਾ ਸਮੇਂ ਵਿਚ ਅਕਾਲੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਨੂੰ ਯਾਦ ਕਰ ਰਹੇ ਹਨ, ਜੋ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੱਤਾ ਵਿਚ ਲਿਆ ਕੇ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣ ਲਈ ਕਾਹਲੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਲਕਪੁਰ ਬੇਟ ਵਿਖੇ ਡੀ.ਐੱਮ.ਸੀ. ਹਸਪਤਾਲ ਵਲੋਂ 1000 ਨਵੇਂ ਬੂਟੇ ਲਗਾਉਣ ਦਾ ਟੀਚਾ ਮਿੱਥਿਆ-ਡਾ: ਸਿੰਗਲਾ/ਸਰਪੰਚ ਗਰੇਵਾਲ
Ad Position 24