05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ-ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਲੋੜ-ਇੰਦਰਜੀਤ ਸਿੰਘ ਮੱਕੜ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ, ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦੇਂਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ, ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦੇਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ-ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਅੰਦਰ ਮਹਿੰਦਰ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕੋਹਲੀ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਦਾਨ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਸੁਰਿੰਦਰ ਸਿੰਘ ਸਚਦੇਵਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੇ ਮੰਦਰਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24