05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਮੈਦਾਨਾਂ ਨਾਲ ਜੁੜਨ - ਸੋਨੀਆ ਅਲੱਗ

ਲੁਧਿਆਣਾ, 4 ਸਤੰਬਰ (ਜਸਵਿੰਦਰ ਸਿੰਘ)- ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਕੱਢ ਕੇ ਖੇਡ ਮੈਦਾਨਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਅੱਜ ਹਰ ਪਿੰਡ ਅਤੇ ਸ਼ਹਿਰ ਵਿਚ ਖੇਡਾਂ ਪ੍ਰਤੀ ਨਵਾਂ ਜੋਸ਼ ਪੈਦਾ ਕਰ ਰਹੀਆਂ ਹਨ। ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੀ ਮੈਂਬਰ ਅਤੇ ਨੈਸ਼ਨਲ ਖਿਡਾਰੀ ਸੋਨੀਆ ਅਲੱਗ ਨੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ “ਖੇਡੇ ਪੰਜਾਬ, ਵਧੇ ਪੰਜਾਬ” ਦੇ ਨਾਅਰੇ ਨੂੰ ਘਰ-ਘਰ ਤੱਕ ਪਹੁੰਚਾਉਣ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਲੁਧਿਆਣਾ, 4 ਸਤੰਬਰ (ਜਸਵਿੰਦਰ ਸਿੰਘ)- ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਕੱਢ ਕੇ ਖੇਡ ਮੈਦਾਨਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਅੱਜ ਹਰ ਪਿੰਡ ਅਤੇ ਸ਼ਹਿਰ ਵਿਚ ਖੇਡਾਂ ਪ੍ਰਤੀ ਨਵਾਂ ਜੋਸ਼ ਪੈਦਾ ਕਰ ਰਹੀਆਂ ਹਨ। ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੀ ਮੈਂਬਰ ਅਤੇ ਨੈਸ਼ਨਲ ਖਿਡਾਰੀ ਸੋਨੀਆ ਅਲੱਗ ਨੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ “ਖੇਡੇ ਪੰਜਾਬ, ਵਧੇ ਪੰਜਾਬ” ਦੇ ਨਾਅਰੇ ਨੂੰ ਘਰ-ਘਰ ਤੱਕ ਪਹੁੰਚਾਉਣ। ਸੋਨੀਆ ਅਲੱਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਅੱਜ ਪੰਜਾਬ ਦੇ ਪਿੰਡਾਂ ਵਿਚ ਖੇਡ ਸਟੇਡੀਅਮ ਅਤੇ ਖੇਡ ਸਹੂਲਤਾਂ ਵਿਕਸਤ ਹੋ ਰਹੀਆਂ ਹਨ। ਸਰਕਾਰ ਦੀ ਇਹ ਸੋਚ ਸਿਰਫ਼ ਤਮਗੇ ਜਿੱਤਣ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਤੰਦਰੁਸਤ, ਅਨੁਸ਼ਾਸਿਤ ਅਤੇ ਨਸ਼ਾ-ਮੁਕਤ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਵਿਚ ਬਠਿੰਡਾ ਤੋਂ ਸ਼ੁਰੂ ਹੋਣ ਵਾਲੀਆਂ ਖੇਡਾਂ ਨੌਜਵਾਨਾਂ ਲਈ ਆਪਣੀ ਪ੍ਰਤਿਭਾ ਦਿਖਾਉਣ ਦਾ ਸੁਨਹਿਰੀ ਮੌਕਾ ਹਨ। ਪੰਜਾਬ ਦੇ ਹਰ ਨੌਜਵਾਨ ਨੂੰ ਸੋਚਣਾ ਹੋਵੇਗਾ ਕਿ ਨਸ਼ਾ ਉਸ ਦੀ ਜ਼ਿੰਦਗੀ ਅਤੇ ਪਰਿਵਾਰ ਨੂੰ ਬਰਬਾਦੀ ਵੱਲ ਲੈ ਜਾਂਦਾ ਹੈ, ਜਦਕਿ ਖੇਡਾਂ ਉਸ ਨੂੰ ਸਿਹਤ, ਸਨਮਾਨ ਅਤੇ ਕਾਮਯਾਬੀ ਦਾ ਰਾਹ ਦਿਖਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਗ਼ਲਤ ਤਰੀਕੇ ਨਾਲ ਵਿਦੇਸ਼ ਭੇਜ ਕੇ 40 ਲੱਖ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਰਮਜੀਤ ਸੋਹਲ ਦਾ ਕਾਵਿ ਸੰਗ੍ਰਹਿ ‘ ਪੂਰਬ ਦੇ ਬੱਦਲ ’ ਪ੍ਰੋ . ਗੁਰਭਜਨ ਗਿੱਲ ਵਲੋਂ ਲੋਕ ਅਰਪਣ
Ad Position 24