05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਲੜਕੀ ਨੂੰ ਬਲੈਕਮੇਲ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਵਲੋਂ ਇੰਸਟਾਲੇਸ਼ਨ ਸੈਰਾਮਨੀ ਕਰਵਾਈ

ਲੁਧਿਆਣਾ, 4 ਸਤੰਬਰ (ਡਾ. ਤਰਲੋਚਨ ਸਿੰਘ)-ਇਨਸਾਨੀ ਕਦਰਾਂ ਕੀਮਤਾਂ ’ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿਚ ਲਗਾਉਣਾ ਹੀ ਅਸਲ ਮਨੁੱਖੀ ਸੇਵਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਲੁਧਿਆਣਾ, 4 ਸਤੰਬਰ (ਡਾ. ਤਰਲੋਚਨ ਸਿੰਘ)-ਇਨਸਾਨੀ ਕਦਰਾਂ ਕੀਮਤਾਂ ’ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿਚ ਲਗਾਉਣਾ ਹੀ ਅਸਲ ਮਨੁੱਖੀ ਸੇਵਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੋਟੇਰੀਅਨ ਅਨਿਲ ਸਿੰਗਲ ਜ਼ਿਲ੍ਹਾ ਗਵਰਨਰ 3070 ਨੇ ਰਿਸ਼ੀ ਨਗਰ ਵਿਖੇ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਵਲੋਂ ਕਰਵਾਈ ਇੰਸਟਾਲੇਸ਼ਨ ਸੈਰਾਮਨੀ ਦੌਰਾਨ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਸਮੂਹ ਮੈਂਬਰਾਂ ਤੇ ਕਲੱਬ ਦੇ ਪ੍ਰਮੁੱਖ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਸਮੁੱਚੇ ਵਿਸ਼ਵ ਭਰ ਵਿਚ ਮਨੁੱਖਤਾ ਦੀ ਸੇਵਾ ਕਰਨ ਤੇ ਸਮਾਜ ਸੇਵੀ ਕਾਰਜਾਂ ਨੂੰ ਯੋਜਨਾਬੱਧ ਤਰੀਕੇ ਨਾਲ ਚਲਾਉਣ ਲਈ ਜੋ ਸੇਵਾ ਮੁਹਿੰਮ ਰੋਟਰੀ ਕਲੱਬ ਵਲੋਂ ਚਲਾਈ ਜਾ ਰਹੀ ਹੈ, ਉਹ ਆਪਣੇ ਆਪ ਇਕ ਮਿਸਾਲੀ ਕਾਰਜ ਹੈ, ਜਿਸ ਦੇ ਲਈ ਮੈਂ ਸਮੂਹ ਰੋਟੇਰੀਅਨ ਮੈਂਬਰਾਂ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ। ਇਸ ਮੌਕੇ ਰੋਟੇਰੀਅਨ ਅਨਿਲ ਸਿੰਗਲ ਨੇ ਸਮੂਹ ਰੋਟੇਰੀਅਨ ਨੂੰ ਸੱਦਾ ਦਿੰਦਿਆਂ ਕਿਹਾ ਕਿ ਰੋਟਰੀ ਕਲੱਬ ਨੂੰ ਉਹ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਵੱਧ ਤੋਂ ਵੱਧ ਨੌਜਵਾਨ ਪੀੜ੍ਹੀ ਨੂੰ ਰੋਟਰੀ ਕਲੱਬ ਨਾਲ ਜੋੜਨ ਦਾ ਉਪਰਾਲਾ ਕਰਨ। ਉਨ੍ਹਾਂ ਨੇ ਰੋਟਰੀ ਕਲੱਬ ਦੇ ਨਵ ਨਿਯੁਕਤ ਪ੍ਰਧਾਨ ਰੋਟੇਰੀਅਨ ਅਜੈਬ ਸਿੰਘ, ਸੈਕਟਰੀ ਰੋਟੇਰੀਅਨ ਦਲਜੀਤ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਪਿਛਲੇ ਸਮੇਂ ਦੌਰਾਨ ਵਿੱਦਿਆ, ਸਿਹਤ ਅਤੇ ਚੌਗਿਰਦੇ ਦੀ ਸੰਭਾਲ ਪ੍ਰਤੀ ਕੀਤੇ ਗਏ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਰੇਨੂੰ ਛਤਵਾਲ ਨੇ ਕਲੱਬ ਵਲੋਂ ਪਿਛਲੇ ਅਰਸੇ ਦੌਰਾਨ ਕੀਤੇ ਸਮਾਜ ਸੇਵੀ ਕਾਰਜਾਂ ਦੀ ਰਿਪੋਰਟ ਅਤੇ ਨਵੇਂ ਆਰੰਭ ਕੀਤੇ ਜਾ ਰਹੇ ਪ੍ਰੋਜੈਕਟਾਂ ਦਾ ਸਮੁੱਚਾ ਬਿਉਰਾ ਪੇਸ਼ ਕੀਤਾ। ਇਸ ਮੌਕੇ ਅਨਿਲ ਸਿੰਗਲ ਨੇ ਕਲੱਬ ਦੇ ਨਵ ਨਿਯੁਕਤ ਪ੍ਰਧਾਨ ਅਜੈਬ ਸਿੰਘ ਤੇ ਸੈਕਟਰੀ ਦਲਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਰੋਟੇਰੀਅਨ ਨਰੇਸ਼ ਆਨੰਦ, ਰੋਟੇਰੀਅਨ ਸੁਰਿੰਦਰ ਸਿੰਘ ਕਟਾਰੀਆ, ਰੋਟੇਰੀਅਨ ਡਾ. ਹਰਵਿੰਦਰ ਸਿੰਘ, ਰੋਟੇਰੀਅਨ ਰਣਜੀਤ ਸਿੰਘ, ਰੋਟੇਰੀਅਨ ਡਾ. ਬਲਬੀਰ ਸਿੰਘ, ਰੋਟੇਰੀਅਨ ਆਤਮਜੀਤ ਸਿੰਘ, ਰੋਟੇਰੀਅਨ ਮਨਮੋਹਨ ਸਿੰਘ ਕਲਾਨੌਰੀ, ਰੋਟੇਰੀਅਨ ਡਾ. ਪਰਮ ਸੈਨੀ, ਰੋਟੇਰੀਅਨ ਡਾ. ਪ੍ਰਗਿਆ ਸ਼ਰਮਾ, ਰੋਟੇਰੀਅਨ ਰਜਤਦੀਪ ਬਾਹਰੀ ਸਮੇਤ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਪ੍ਰਮੁੱਖ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਵੀਰੂ ਨੇ ਕੀਤਾ ਨਵ - ਨਿਯੁਕਤ ਐਫ਼ . ਐਂਡ . ਸੀ . ਸੀ . ਮੈਂਬਰ ਗੌਰਵ ਭੱਟੀ ਦਾ ਸਨਮਾਨ ਅਗਲੀ ਖ਼ਬਰ ਅੰਕੁਰ ਅਤੇ ਮਨਰਾਜ ਨੇ ‘ ਪਾਤਰ ਦੇ ਪੁੱਤਰ ਹੋਣ ਦਾ ਅਹਿਸਾਸ ’ ਦੌਰਾਨ ਆਪਣੇ ਪਿਤਾ ਦੀਆਂ ਯਾਦਾਂ ਸਾਂਝੀਆਂ ਕੀਤੀਆਂ
Ad Position 24