ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮੈਰੀਟੋਰੀਅਸ ਅਧਿਆਪਕਾਂ ਦਾ ਸਰਕਾਰ ਖ਼ਿਲਾਫ਼ ਰੋਸ ਭੜਕਿਆ
ਐੱਚ . ਵੀ . ਐੱਮ . ਗਲੋਬਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਮੈਰੀਟੋਰੀਅਸ ਟੀਚਰਜ਼ ਯੂਨੀਅਨ ਵਲੋਂ ਅਧਿਆਪਕਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂ ਲਖਵੀਰ ਸਿੰਘ ਅਤੇ ਅਜੇ ਕੁਮਾਰ ਦੀ ਅਗਵਾਈ ਹੇਠ ਸਕੂਲ ਦੇ ਬਾਹਰ ਇਕੱਠੇ ਹੋਏ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ।
ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਮੈਰੀਟੋਰੀਅਸ ਟੀਚਰਜ਼ ਯੂਨੀਅਨ ਵਲੋਂ ਅਧਿਆਪਕਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂ ਲਖਵੀਰ ਸਿੰਘ ਅਤੇ ਅਜੇ ਕੁਮਾਰ ਦੀ ਅਗਵਾਈ ਹੇਠ ਸਕੂਲ ਦੇ ਬਾਹਰ ਇਕੱਠੇ ਹੋਏ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੰਮੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ, ਜਿਸ ਕਾਰਨ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਅਧਿਆਪਕ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ, ਪਰ ਉਨ੍ਹਾਂ ਦੇ ਆਪਣੇ ਭਵਿੱਖ ਨੂੰ ਅਨਿਸ਼ਚਿਤਤਾ ਵਿਚ ਰੱਖਣਾ ਬੇਹੱਦ ਮੰਦਭਾਗਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਨੂੰ ਵਾਰ-ਵਾਰ ਆਪਣੀਆਂ ਜਾਇਜ਼ ਮੰਗਾਂ ਲਈ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੰਗ ਨੂੰ ਹੋਰ ਲਟਕਾਉਣ ਦੀ ਬਜਾਏ ਤੁਰੰਤ ਗੰਭੀਰਤਾ ਨਾਲ ਵਿਚਾਰ ਕਰਕੇ ਮੈਰੀਟੋਰੀਅਸ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ। ਇਸ ਮੌਕੇ ਹਰਸਿਮਰਨ ਸਿੰਘ, ਹਰਪ੍ਰੀਤ ਕੌਰ, ਮਨਦੀਪ ਕੌਰ, ਅਮਰੀਸ਼ ਸ਼ਰਮਾ ਤੇ ਹੋਰ ਮੈਂਬਰ ਮੌਜੂਦ ਸਨ।