‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਮੁੱਖ ਮਕਸਦ ਪੰਜਾਬ ਦੇ ਹੱਕਾਂ ਦੀ ਰਾਖੀ ਕਰਨਾ-ਸ਼ਿਵਾਲਿਕ
ਪਿੰਡ ਗੁਰਮ, ਦੁਲੇਅ ਅਤੇ ਸ਼ੰਕਰ ਵਿਖੇ ਭਰਵੀਆਂ ਨੁੱਕੜ ਮੀਟਿੰਗਾਂ
ਡੇਹਲੋਂ, 5 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਸਮੂਹ ਵਰਗਾਂ ਦੀਆਂ ਸਮੱਸਿਆਵਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ ਤਾਂ ਕਿ ਸੂਬੇ ਦਾ ਲੋਕ ਸੁਖ ਦਾ ਸਾਹ ਲੈ ਸਕਣ। ਇਹ ਪ੍ਰਗਟਾਵਾ ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਪਿੰਡ ਗੁਰਮ, ਸ਼ੰਕਰ ਅਤੇ ਦੁਲੇਅ ਆਦਿ ਪਿੰਡਾਂ ਅੰਦਰ ਭਰਵੀਂਆਂ ਨੁੱਕੜ ਮੀਟਿੰਗਾਂ ਸਮੇਂ ਕਰਦਿਆਂ ਦਾਅਵਾ ਜਿਤਾਇਆ ਕਿ ਹਲਕਾ ਗਿੱਲ ਦੇ ਸਾਰੇ ਵਰਗਾਂ ਦੇ ਲੋਕਾਂ ਦਾ ਸਾਡੇ ਨਾਲ ਵੱਡੀ ਗਿਣਤੀ ਵਿਚ ਜੁੜਨਾ ਸਾਬਤ ਕਰਦਾ ਹੈ ਕਿ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਨੂੰ ਅਪਣਾਉਣ ਲੱਗੇ ਹਨ।
ਡੇਹਲੋਂ, 5 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਸਮੂਹ ਵਰਗਾਂ ਦੀਆਂ ਸਮੱਸਿਆਵਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ ਤਾਂ ਕਿ ਸੂਬੇ ਦਾ ਲੋਕ ਸੁਖ ਦਾ ਸਾਹ ਲੈ ਸਕਣ। ਇਹ ਪ੍ਰਗਟਾਵਾ ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਪਿੰਡ ਗੁਰਮ, ਸ਼ੰਕਰ ਅਤੇ ਦੁਲੇਅ ਆਦਿ ਪਿੰਡਾਂ ਅੰਦਰ ਭਰਵੀਂਆਂ ਨੁੱਕੜ ਮੀਟਿੰਗਾਂ ਸਮੇਂ ਕਰਦਿਆਂ ਦਾਅਵਾ ਜਿਤਾਇਆ ਕਿ ਹਲਕਾ ਗਿੱਲ ਦੇ ਸਾਰੇ ਵਰਗਾਂ ਦੇ ਲੋਕਾਂ ਦਾ ਸਾਡੇ ਨਾਲ ਵੱਡੀ ਗਿਣਤੀ ਵਿਚ ਜੁੜਨਾ ਸਾਬਤ ਕਰਦਾ ਹੈ ਕਿ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਨੂੰ ਅਪਣਾਉਣ ਲੱਗੇ ਹਨ। ਮੀਟਿੰਗਾਂ ਦੌਰਾਨ ਪਾਰਟੀ ਦੀਆਂ ਨੀਤੀਆਂ, ਪੰਜਾਬ ਦੇ ਮੌਜੂਦਾ ਹਾਲਾਤ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਬੂਥ ਪੱਧਰ ‘ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਸ਼ਿਵਾਲਿਕ ਨੇ ਕਿਹਾ ਕਿ ਪਾਰਟੀ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕਰਨ ਲਈ ਵਰਕਰਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਮੀਦ ਰੱਖਦੇ ਹਨ ਅਤੇ ਨੌਜਵਾਨਾਂ ਨੂੰ ਆਪਣੇ ਹੱਕਾਂ ਅਤੇ ਸੂਬੇ ਦੇ ਭਵਿੱਖ ਲਈ ਅੱਗੇ ਆਉਣਾ ਚਾਹੀਦਾ ਹੈ। ਸ਼ਿਵਾਲਿਕ ਨੇ ਕਿਹਾ ਕਿ ਪਾਰਟੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰੇਗੀ। ਪਿੰਡ ਗੁਰਮ ਵਿਖੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਦੀਪ ਸਿੰਘ ਬਿੱਟੂ ਡੇਹਲੋਂ, ਇੰਜੀਨੀਅਰ ਪ੍ਰਦੀਪ ਸਿੰਘ ਰੁੜਕਾ, ਸਰਕਲ ਪ੍ਰਧਾਨ ਤਲਵਿੰਦਰ ਸਿੰਘ ਆਲਮਗੀਰ, ਜਗਦੀਪ ਸਿੰਘ ਕਾਲਾ ਘਵੱਦੀ, ਮਾਸਟਰ ਕੁਲਵੰਤ ਸਿੰਘ ਦਿਉਲ, ਰਣਜੋਧ ਸਿੰਘ, ਸੁਰਿੰਦਰ ਸਿੰਘ ਸੋਢੀ, ਪੰਚ ਹਰਬੰਸ ਸਿੰਘ ਬਿੰਦੀ ਖ਼ਾਲਸਾ, ਰਣਜੀਤ ਸਿੰਘ ਸੁੱਖੀ, ਦਵਿੰਦਰ ਸਿੰਘ ਗੁਰਮਾ, ਲਖਵੀਰ ਸਿੰਘ ਗੁਰਮਾ, ਈਸ਼ਵਰਪਾਲ ਸਿੰਘ, ਜਸਵੀਰ ਸਿੰਘ, ਕਰਮਜੋਤ ਸਿੰਘ, ਕਰਨਵੀਰ ਸਿੰਘ, ਜਸ਼ਨਪ੍ਰੀਤ ਸਿੰਘ, ਸੁਖਦੀਪ ਸਿੰਘ, ਗੁਰਜੋਤ ਸਿੰਘ, ਰਾਜਾ ਗੁਰਮਾ, ਗੁਰਮੀਤ ਸਿੰਘ, ਦਰਸ਼ਨ ਸਿੰਘ ਰਾਜੂ, ਬੰਟੀ ਗੁਰਮਾ, ਜਗਜੀਤ ਸਿੰਘ, ਗੁਰਨਾਮ ਸਿੰਘ ਅਤੇ ਮੇਘਨਾਥ ਗੁਰਮਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਦੁਲੇਅ ਵਿਖੇ ਸਾਬਕਾ ਸਰਪੰਚ ਸੁਰਜੀਤ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਇੰਦਰਜੀਤ ਸਿੰਘ, ਸਾਹਿਬਜੋਤ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਕੁਲਵੰਤ ਸਿੰਘ ਸਮੇਤ ਅਤੇ ਪਿੰਡ ਸ਼ੰਕਰ ਵਿਖੇ ਪਰਮਵੀਰ ਸਿੰਘ, ਕੁਲਵੀਰ ਸਿੰਘ, ਰਾਜਵੀਰ ਸਿੰਘ, ਕੁਲਦੀਪ ਸਿੰਘ ਮਾਣਕ, ਮਨੀ ਸ਼ੰਕਰ, ਪ੍ਰਦੀਪ ਸਿੰਘ, ਪਰਮਜੀਤ ਸਿੰਘ ਪੰਮੂ, ਗਗਨਦੀਪ ਸਿੰਘ, ਬੰਟੀ ਸ਼ੰਕਰ, ਜੀਤ ਸ਼ੰਕਰ, ਗੁਰਕੀਰਤ ਸਿੰਘ, ਹਰਦੀਪ ਸਿੰਘ, ਮੰਨਾ ਸ਼ੰਕਰ ਸਮੇਤ ਨੌਜਵਾਨ ਹਾਜ਼ਰ ਸਨ।