05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕ ਤੰਗ , ਕਾਂਗਰਸ ਹੀ ਪੰਜਾਬ ਨੂੰ ਕਰ ਸਕਦੀ ਹੈ ਖ਼ੁਸਹਾਲ - ਬੈਂਸ

ਲੁਧਿਆਣਾ, 5 ਸਤੰਬਰ (ਜਤਿੰਦਰ ਭੰਬੀ)-ਹਲਕਾ ਦੱਖਣੀ ਦੇ ਵਾਰਡ ਨੰਬਰ 33 ਵਿਖੇ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਓਮਾ ਸ਼ੰਕਰ ਨੂੰ ਕਾਂਗਰਸ ਪਾਰਟੀ ਦਾ ਵਾਰਡ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਓਮਾ ਸ਼ੰਕਰ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਦੀ ਵਧਾਈ ਦਿੱਤੀ।

Ad Position 21
repet_subhas-goyals [Copy P29]
ਕਿਹਾ, ਸੂਬੇ ਦੇ ਲੋਕ ‘ਆਪ’ ਨੂੰ ਚੱਲਦਾ ਕਰਨ ਲਈ ਤਿਆਰ ਬੈਠੇ ਹਨ 06-09-2026
ਲੁਧਿਆਣਾ, 5 ਸਤੰਬਰ (ਜਤਿੰਦਰ ਭੰਬੀ)-ਹਲਕਾ ਦੱਖਣੀ ਦੇ ਵਾਰਡ ਨੰਬਰ 33 ਵਿਖੇ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਓਮਾ ਸ਼ੰਕਰ ਨੂੰ ਕਾਂਗਰਸ ਪਾਰਟੀ ਦਾ ਵਾਰਡ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਓਮਾ ਸ਼ੰਕਰ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਦੀ ਵਧਾਈ ਦਿੱਤੀ। ਇਸ ਮੌਕੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਬੈਂਸ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਝੂਠੇ ਦਾਅਵੇ ਕਰਕੇ ਸੱਤਾ ‘ਚ ਆਈ ਇਹ ਸਰਕਾਰ ਅੱਜ ਆਮ ਜਨਤਾ ਦੀਆਂ ਸਮੱਸਿਆਵਾਂ ਹੱਲ ਕਰਨ ਵਿਚ ਨਾਕਾਮ ਰਹੀ ਹੈ। ਵਿਕਾਸ ਕਾਰਜ ਠੱਪ ਪਏ ਹਨ, ਕਾਨੂੰਨ ਵਿਵਸਥਾ ਦੀ ਸਥਿਤੀ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ ਅਤੇ ਲੁਧਿਆਣਾ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝੇ ਹਨ। ਬੈਂਸ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੇ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਲੋਕ ‘ਆਪ’ ਨੂੰ ਚੱਲਦਾ ਕਰਨ ਲਈ ਤਿਆਰ ਬੈਠੇ ਹਨ। ਇਸ ਮੌਕੇ ਓਮਾ ਸ਼ੰਕਰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਵਾਰਡ ਨੰਬਰ 33 ਦੇ ਹਰ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਨਗੇ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਆਗੂਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਜੀਤ ਸਿੰਘ ਗਿਆਸਪੁਰਾ, ਦੇਵਿੰਦਰ ਸਿੰਘ ਬਾਂਸਲ, ਟੋਨਾ ਸੰਧੂ, ਐਡਵੋਕੇਟ ਰਾਵਤ, ਬੀਬੀ ਕੰਵਲਜੀਤ ਕੌਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਛਪਾਰ ਮੇਲੇ ਦੀ ਕਾਨਫ਼ਰੰਸ ਸੰਬੰਧੀ ਅਹਿਮ ਮੀਟਿੰਗ 7 ਨੂੰ-ਹਰਪ੍ਰੀਤ ਸਿੰਘ ਸਿੰਮਕ ਅਗਲੀ ਖ਼ਬਰ ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਵਿਖੇ 3 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਬ੍ਰਿਗੇਡੀਅਰ ਪੀ.ਐਸ. ਚੀਮਾ, ਐਸ.ਐਮ., ਵੀ.ਐਸ...
Ad Position 24