05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਲਕਾ ਪੂਰਬੀ ਦੇ ਵੱਖ-ਵੱਖ ਮੰਦਰਾਂ ਵਿਚ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ‘ਆਪ’ ਦੇ ਪੰਜਾਬ ਇੰਚਾਰਜ ਸਿਸੋਦੀਆ ਤੇ ਵਿਧਾਇਕ ਗਰੇਵਾਲ ਨੇ ਭਰੀ ਹਾਜ਼ਰੀ

ਲੁਧਿਆਣਾ, 5 ਸਤੰਬਰ (ਡਾ. ਤਰਲੋਚਨ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਹਲਕਾ ਪੂਰਬੀ ਦੇ ਵੱਖ-ਵੱਖ ਮੰਦਰਾਂ ਵਿਚ ਮਨਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਲੁਧਿਆਣਾ, 5 ਸਤੰਬਰ (ਡਾ. ਤਰਲੋਚਨ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਹਲਕਾ ਪੂਰਬੀ ਦੇ ਵੱਖ-ਵੱਖ ਮੰਦਰਾਂ ਵਿਚ ਮਨਾਇਆ। ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਦਲਜੀਤ ਗਰੇਵਾਲ ਭੋਲਾ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੜੀ ਹੀ ਖ਼ੁਸ਼ੀ ਦੀ ਗੱਲ ਹੈ ਕਿ ਪੰਜਾਬ ਵਾਸੀ ਹਰ ਤਿਉਹਾਰ ਨੂੰ ਚਾਹੇ ਉਹ ਕਿਸੇ ਵੀ ਧਰਮ ਨਾਲ ਸੰਬੰਧਿਤ ਕਿਉਂ ਨਾ ਹੋਵੇ ਮਿਲ ਜੁਲ ਕੇ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਦੂਸਰੇ ਸੂਬਿਆਂ ’ਚ ਇਸ ਗੱਲ ਦੀ ਸਟੇਜਾਂ ਰਾਹੀਂ ਮਿਸਾਲ ਦਿੰਦੇ ਹਾਂ ਕਿ ਪੰਜਾਬ ਦੇ ਲੋਕ ਬਹੁਤ ਹੀ ਚੰਗੇ ਹਨ ਤੇ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ। ਇਸ ਮੌਕੇ ਵਿਧਾਇਕ ਦਲਜੀਤ ਗਰੇਵਾਲ ਭੋਲਾ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ’ਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਖ਼ਾਸ ਤੌਰ ’ਤੇ ਇਸ ਪਵਿੱਤਰ ਤਿਉਹਾਰ ਤੇ ਪੰਜਾਬ ਵਾਸੀਆਂ ਨੂੰ ਵਧਾਈ ਦੇਣ ਲਈ ਪਹੁੰਚੇ ਹਨ। ਅਸੀਂ ਆਪਣੇ ਹਲਕੇ ਤੇ ਸਮੂਹ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦੇ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਸਾਡੇ ਧਾਰਮਿਕ ਸਮਾਗਮਾਂ ਰਾਹੀਂ ਸਾਨੂੰ ਆਪਸੀ ਭਾਈਚਾਰਕ ਸਾਂਝ ਦਾ ਜੋ ਸੁਨੇਹਾ ਮਿਲਦਾ ਹੈ ਉਸ ਦੀ ਬਦੌਲਤ ਹੀ ਅਸੀਂ ਤੇ ਸਾਡਾ ਸੂਬਾ ਅੱਜ ਮੁੜ ਤੋਂ ਰੰਗਲਾ ਪੰਜਾਬ ਬਣ ਰਿਹਾ ਹੈ। ਇਸ ਮੌਕੇ ਮਨੀਸ਼ ਸਿਸੋਦੀਆ ਦਾ ਮੰਦਰ ਕਮੇਟੀਆਂ ਤੇ ਧਾਰਮਿਕ ਸੰਸਥਾਵਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਧਾਰਮਿਕ ਸੰਸਥਾ ਦੇ ਮੁੱਖ ਸੇਵਾਦਾਰ ਬੰਟੀ ਬਾਬਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਕੌਂਸਲਰ ਅਸ਼ਵਨੀ ਗੋਭੀ, ਬਾਰੂ ਗਰੇਵਾਲ, ਅਮਰਜੀਤ ਸਿੰਘ, ਲਵਲੀ ਮਨੋਚਾ, ਜਗਦੀਸ਼ ਲਾਲ ਦੀਸ਼ਾ, ਸੁਖਦੇਵ ਸਿੰਘ ਸੁੱਖਾ, ਬਾਜ਼ ਸਿੰਘ ਸਿੱਧੂ, ਲੱਕੀ ਚੌਧਰੀ, ਅਨੁੱਜ ਚੌਧਰੀ, ਬਾਬੂ ਸ਼ਰਮਾ, ਜਸਵਿੰਦਰ ਸੰਧੂ, ਭੂਸ਼ਨ ਸ਼ਰਮਾ, ਕੌਂਸਲਰ ਨਿਧੀ ਗੁਪਤਾ, ਗੱਗੀ ਸ਼ਰਮਾ, ਜਸਪਾਲ ਲਾਲੀ, ਰਵਿੰਦਰ ਰਾਜੂ, ਗਿਫਟੀ, ਸੁਰਜੀਤ ਠੇਕੇਦਾਰ, ਭਾਰਤ ਭੂਸ਼ਨ ਮਿੱਠੂ, ਰਾਕੇਸ਼ ਪਿੰਕਾ, ਅੰਕੁਰ ਗੁਲਾਟੀ, ਮਨਵੀਰ ਸੰਧੂ, ਸੁੱਚਾ ਫਾਬੜਾ, ਗੁਰਦੀਪ ਲੱਕੀ ਤੋਂ ਇਲਾਵਾ ਵੱਡੀ ਗਿਣਤੀ ‘ਚ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਇੰਡਸਟਰੀ ਨੂੰ ਨੁਕਸਾਨ ਪਹੁੰਚਾ ਰਹੀ ਪੰਜਾਬ ਸਰਕਾਰ-ਜੀਵਨ ਗੁਪਤਾ ਅਗਲੀ ਖ਼ਬਰ ਛਪਾਰ ਮੇਲੇ ਦੀ ਕਾਨਫ਼ਰੰਸ ਸੰਬੰਧੀ ਅਹਿਮ ਮੀਟਿੰਗ 7 ਨੂੰ-ਹਰਪ੍ਰੀਤ ਸਿੰਘ ਸਿੰਮਕ
Ad Position 24