07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਇਲੈਕਟੋਰਲ ਰੋਲ ਅਬਜਰਵਰਜ ਵਲੋਂ ਡੀ ਸੀ, ਐਮ ਪੀ, ਵਿਧਾਇਕਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 6 ਸਤੰਬਰ (ਜਸਵਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸੀਵ ਰਿਵੀਜ਼ਨ (ਐਸ ਆਈ ਆਰ 2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। 13 ਅਗਸਤ ਤੋਂ ਲੈ ਕੇ 12 ਸਤੰਬਰ ਤੱਕ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ ਸਬੰਧੀ ਫਾਰਮ ਨੰਬਰ 6, 6-ਏ, 7 ਅਤੇ 8 ਆਨਲਾਈਨ ਅਤੇ ਆਫਲਾਈਨ (ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਲੁਧਿਆਣਾ, 6 ਸਤੰਬਰ (ਜਸਵਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸੀਵ ਰਿਵੀਜ਼ਨ (ਐਸ ਆਈ ਆਰ 2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। 13 ਅਗਸਤ ਤੋਂ ਲੈ ਕੇ 12 ਸਤੰਬਰ ਤੱਕ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ ਸਬੰਧੀ ਫਾਰਮ ਨੰਬਰ 6, 6-ਏ, 7 ਅਤੇ 8 ਆਨਲਾਈਨ ਅਤੇ ਆਫਲਾਈਨ (ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ ਬੀ.ਐਲ.ਓ.) ਭਰੇ ਜਾ ਸਕਦੇ। ਇਸ ਕੰਮ ਦੀ ਪੜਤਾਲ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਰਸ਼ਦੀਪ ਸਿੰਘ ਥਿੰਦ, ਆਈ.ਏ.ਐਸ., ਪੰਜਾਬ ਸਰਕਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਜਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਚੋਣ ਹਲਕੇ 63-ਲੁਧਿਆਣਾ ਕੇਂਦਰੀ, 64-ਲੁਧਿਆਣਾ ਪੱਛਮੀ, 65-ਲੁਧਿਆਣਾ ਉੱਤਰੀ, 66-ਗਿੱਲ (ਅ.ਜ.), 68-ਦਾਖਾ, 69-ਰਾਏਕੋਟ (ਅ.ਜ.) ਅਤੇ 70-ਜਗਰਾਓਂ (ਅ.ਜ.) ਅਤੇ ਇਸੇ ਤਰ੍ਹਾਂ ਵਰੁਨ ਰੂਜਮ, ਪੰਜਾਬ ਸਰਕਾਰ, ਟਰਾਂਸਪੋਰਟ ਵਿਭਾਗ ਨੂੰ ਵਿਧਾਨ ਸਭਾ ਚੋਣ ਹਲਕੇ 57-ਖੰਨਾ, 58-ਸਮਰਾਲਾ, 59-ਸਾਹਨੇਵਾਲ, 60-ਲੁਧਿਆਣਾ ਪੂਰਬੀ, 61-ਲੁਧਿਆਣਾ ਦੱਖਣੀ, 62-ਆਤਮ ਨਗਰ ਅਤੇ 67-ਪਾਇਲ (ਅ.ਜ.) ਲਈ ਇਲੈਕਟੋਰਲ ਰੋਲ ਅਬਜਰਵਰ ਨਿਯੁਕਤ ਕੀਤਾ ਗਿਆ ਹੈ।ਰੋਲ ਅਬਜਰਬਰ ਵਲੋਂ ਆਪਣੀ ਜਿਲ੍ਹਾ ਫੇਰੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ, ਲੁਧਿਆਣਾ, ਜਿਲ੍ਹਾ ਲੁਧਿਆਣਾ ਦੇ ਮੌਜੂਦਾ ਐੱਮ.ਪੀ., ਜਿਲ੍ਹੇ ਦੇ ਸਮੂਹ ਐੱਮ.ਐੱਲ.ਏਜ਼., ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰ ਅਤੇ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਰੋਲ ਅਬਜਰਬਰ ਦਾ ਸਵਾਗਤ ਕਰਦਿਆਂ ਜਿਲ੍ਹੇ ਵਿੱਚ ਐਸ.ਆਈ.ਆਰ.-2026 ਤਹਿਤ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਅਬਜਰਬਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਦੇ ਹਲਕੇ ਦੇ ਐਮ.ਐਲ.ਏ ਅਤੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੇ ਪੱਧਰ ਤੇ ਮੀਟਿੰਗਾਂ ਕਰਕੇ ਵੋਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਰੋਲ ਅਬਰਜਬਰ ਵਲੋਂ ਹਦਾਇਤਾਂ ਅਨੁਸਾਰ ਸਪੈਸ਼ਲ ਕੈਂਪ ਦੌਰਾਨ ਪੋਲਿੰਗ ਬੂਥਾਂ ਤੇ ਜਾ ਕੇ ਚੈਕਿੰਗ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਛੋਟੀ ਆਂਤ ਦੀ ਬਲੋਕਜ ਦਾ ਹੋਇਆ ਸਫਲ ਇਲਾਜ ਛੋਟੀ ਆਂਤ ਵਿਚ ਬਲਾਕੇਜ ਇਕ ਗੰਭੀਰ ਸਮੱਸਿ... ਅਗਲੀ ਖ਼ਬਰ ਮੋਹਣਜੀਤ ਸਿੰਘ ਸ਼ੇਰੋਂ ’­ਤੇ ਵਹਿਸ਼ੀ ਜਬਰ ਦਾ ਗੰਭੀਰ ਨੋਟਿਸ ਅਤੇ ਪੁਲਿਸ ਜ਼ੁਲਮ ਵਿਰੁੱਧ ਘੋਲ਼ ਦਾ ਸੱਦਾ- ਦਸਮੇਸ਼ ਯੂਨੀਅ...
Ad Position 24