ਸਮਾਜ ਸੇਵਕ ਬੋਪਾਰਾਏ ਨੇ ਸੁਣੀਆਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ
ਡਾਬਾ/ਲੁਹਾਰਾ, 6 ਸਤੰਬਰ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਜੀ ਦਾ 532ਵਾਂ ਜਨਮ ਦਿਹਾੜਾ ਸੈਲਰ ਰੋਡ ਬੁਲਾਰਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਬਾਬਾ ਸੁਖਵਿੰਦਰ ਸਿੰਘ ਵਿਸ਼ਵਕਰਮਾ ਫਰਨੀਚਰ ਟੇਡੀ ਰੋਡ ਸ਼ਿਮਲਾਪੁਰੀ ਵੱਲੋਂ ਦਿੱਤੀ।
ਡਾਬਾ/ਲੁਹਾਰਾ, 6 ਸਤੰਬਰ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਜੀ ਦਾ 532ਵਾਂ ਜਨਮ ਦਿਹਾੜਾ ਸੈਲਰ ਰੋਡ ਬੁਲਾਰਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਬਾਬਾ ਸੁਖਵਿੰਦਰ ਸਿੰਘ ਵਿਸ਼ਵਕਰਮਾ ਫਰਨੀਚਰ ਟੇਡੀ ਰੋਡ ਸ਼ਿਮਲਾਪੁਰੀ ਵੱਲੋਂ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਮੌਕੇ 18 ਸਤੰਬਰ ਨੂੰ ਧੁਰ ਕੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਕੀਤੇ ਜਾਣਗੇ ਅਤੇ 19 ਸਤੰਬਰ ਨੂੰ ਬਾਬਾ ਜੀ ਦੇ ਨਾਮ ਦਾ ਕੇਕ ਕੱਟਿਆ ਜਾਵੇਗਾ। 20 ਸਤੰਬਰ ਨੂੰ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਜਾਣਗੇ ਅਤੇ 25ਵਾਂ ਸਲਾਨਾ ਸਮਾਗਮ ਮੌਕੇ ਸਾਧੂ ਭਜਨ ਮੰਡਲੀਆਂ ਅਤੇ ਬਾਬਾ ਨਿਰਵੈਰ ਸਿੰਘ ਜੀ ਢੱਕੀ ਸਾਹਿਬ ਫੱਲੇਵਾਲ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਘਰ ਦਾ ਲੰਗਰ ਅਟੁੱਟ ਵਰਤਾਏ ਜਾਣਗੇ। ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਤਨਾਮ ਸਿੰਘ, ਡਾਕਟਰ ਪਰਮਜੀਤ ਸਿੰਘ, ਸੁਖਪਾਲ ਸਿੰਘ, ਸਾਜਨਪ੍ਰੀਤ ਸਿੰਘ, ਦਲਜੀਤ ਸਿੰਘ, ਬਲਵੰਤ ਸਿੰਘ, ਚਮਕੌਰ ਸਿੰਘ, ਰਾਮ ਚੰਦਰ ਸਰਪੰਚ, ਰਜੀਵ ਕੁਮਾਰ, ਸੁਖਦੇਵ ਸਿੰਘ, ਦਰਸ਼ਨ ਸਿੰਘ, ਨਿੰਦਰ ਸਿੰਘ, ਪ੍ਰੀਤ ਸਿੰਘ, ਜਗਜੀਤ ਸਿੰਘ, ਕਰਮਜੀਤ ਸਿੰਘ ਖਾਲਸਾ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਡਾਕਟਰ ਹਰਵਿੰਦਰ ਸਿੰਘ, ਵਿਰਸਾ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਲਖਬੀਰ ਸਿੰਘ, ਤਰਸੇਵ ਸਿੰਘ ਲੋਟੇ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਬੂਟਾ ਸਿੰਘ, ਸੰਜੀਵ ਕੁਮਾਰ, ਨੇਤਰ ਸਿੰਘ, ਹਰਵਿੰਦਰ ਸਿੰਘ, ਆਸੂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਿਲ ਸਨ।